Ludhiana West by-election: ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਲੁਧਿਆਣਾ, 19 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਵਿੱਚ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਮਾਲਵਾ ਸਕੂਲ ਵਿੱਚ ਆਪਣੀ ਵੋਟ ਪਾਈ।
ਇਸ ਮੌਕੇ ਉਨ੍ਹਾਂ ਕਿਹਾ ਕਿ “ਅੱਜ ਸਵੇਰੇ ਮਤਦਾਨ ਕੀਤਾ। ਸਮੂਹ ਹਲਕਾ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਅਪੀਲ ਹੈ ਕਿ ਉਹ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ।”
ਦੱਸ ਦਈਏ ਕਿ ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ‘ਤੇ ਮੋਬਾਈਲ ਡਿਪਾਜ਼ਿਟ ਅਤੇ ਸੀਸੀਟੀਵੀ ਨਿਗਰਾਨੀ ਦੇ ਪ੍ਰਬੰਧ ਕੀਤੇ ਹਨ। ਕੁੱਲ 235 ਕੈਮਰੇ ਲਗਾਏ ਗਏ ਹਨ। ਪੂਰੀ ਚੋਣ ਦੀ ਨਿਗਰਾਨੀ ਏਕੀਕ੍ਰਿਤ ਕਮਾਂਡ ਕੰਟਰੋਲ ਸੈਂਟਰ ਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ 776 ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਕੇਂਦਰੀ ਅਤੇ ਰਾਜ ਕਰਮਚਾਰੀ, ਬੈਂਕ ਅਤੇ ਜਨਤਕ ਖੇਤਰ ਦੇ ਅਧਿਕਾਰੀ ਸ਼ਾਮਲ ਹਨ, ਨੂੰ ਡਿਊਟੀ ‘ਤੇ ਲਗਾਇਆ ਗਿਆ ਹੈ।



















