Ludhiana West by-election : BJP ਉਮੀਦਵਾਰ ਜੀਵਨ ਗੁਪਤਾ ਨੇ ਪਰਿਵਾਰ ਸਣੇ ਭੁਗਤਾਈ ਵੋਟ

ਲੁਧਿਆਣਾ, 19 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਵੋਟਿੰਗ ਵੀਰਵਾਰ ਸਵੇਰੇ 7 ਵਜੇ ਤੋਂ ਜਾਰੀ ਹੈ। ਭਾਜਪਾ ਉਮੀਦਵਾਰ ਜੀਵਨ ਗੁਪਤਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਕਿਹਾ ਨੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਦੀ ਅਪੀਲ ਕੀਤੀ। ਇਸ ਉਪ ਚੋਣ ਵਿੱਚ 1,75,469 ਵੋਟਰ ਆਪਣੇ ਨਵੇਂ ਵਿਧਾਇਕ ਦੀ ਚੋਣ ਕਰਨਗੇ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਭਾਜਪਾ ਵੱਲੋਂ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਘੁੰਮਣ ਸਣੇ 14 ਉਮੀਦਵਾਰ ਚੋਣ ਮੈਦਾਨ ਦੇ ਵਿੱਚ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ‘ਤੇ ਮੋਬਾਈਲ ਡਿਪਾਜ਼ਿਟ ਅਤੇ ਸੀਸੀਟੀਵੀ ਨਿਗਰਾਨੀ ਦੇ ਪ੍ਰਬੰਧ ਕੀਤੇ ਹਨ। ਕੁੱਲ 235 ਕੈਮਰੇ ਲਗਾਏ ਗਏ ਹਨ। ਪੂਰੀ ਚੋਣ ਦੀ ਨਿਗਰਾਨੀ ਏਕੀਕ੍ਰਿਤ ਕਮਾਂਡ ਕੰਟਰੋਲ ਸੈਂਟਰ ਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ 776 ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਕੇਂਦਰੀ ਅਤੇ ਰਾਜ ਕਰਮਚਾਰੀ, ਬੈਂਕ ਅਤੇ ਜਨਤਕ ਖੇਤਰ ਦੇ ਅਧਿਕਾਰੀ ਸ਼ਾਮਲ ਹਨ, ਨੂੰ ਡਿਊਟੀ ‘ਤੇ ਲਗਾਇਆ ਗਿਆ ਹੈ।





















