Ludhiana ਪੱਛਮੀ ਜ਼ਿਮਨੀ ਚੋਣ: ਚੌਥੇ ਰਾਊਂਡ ਤੋਂ ਬਾਅਦ ਵੀ ‘ਆਪ’ ਅੱਗੇ, ਪੜ੍ਹੋ ਪੂਰੀ detail

ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ):
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਦੇ ਨਤੀਜੇ ਅੱਜ (23 ਜੂਨ) ਐਲਾਨੇ ਜਾਣਗੇ। ਇਸ ਲਈ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਜਾਰੀ ਹੈ। ਵੋਟਾਂ ਦੀ ਗਿਣਤੀ 14 ਗੇੜਾਂ ਵਿੱਚ ਹੋਵੇਗੀ। ਜਿਨ੍ਹਾਂ ਵਿੱਚੋਂ ਚਾਰ ਗੇੜਾਂ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਸੀਟ ‘ਤੇ ਉਪ ਚੋਣ ਲਈ ਵੋਟਿੰਗ 19 ਜੂਨ ਨੂੰ ਹੋਈ ਸੀ।
ਵੋਟਾਂ ਦੀ ਚੌਥੇ ਗੇੜ ਦੀ ਗਿਣਤੀ ਤੋਂ ਬਾਅਦ ਵੀ ਆਪ ਦੀ ਲੀਡ ਬਰਕਰਾਰ ਹੈ। ‘ਆਪ’ ਦੇ ਸੰਜੀਵ ਅਰੋੜਾ ਨੂੰ 10,265 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 7193, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 7193, ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2718 ਵੋਟਾਂ ਮਿਲੀਆਂ ਹਨ।
ਇਸ ਤੋਂ ਪਹਿਲਾ ਤੀਜੇ ਰਾਊਂਡ ਵਿੱਚ, ਭਾਜਪਾ ਕਾਂਗਰਸ ਤੋਂ ਅੱਗੇ ਨਿਕਲ ਗਈ ਸੀ। ਕਾਂਗਰਸ ਦੇ ਆਸ਼ੂ, ਜੋ ਦੂਜੇ ਦੌਰ ਵਿੱਚ ਦੂਜੇ ਸਥਾਨ ‘ਤੇ ਸਨ, ਤੀਜੇ ਰਾਊਂਡ ਦੀ ਗਿਣਤੀ ਤੋਂ ਬਾਅਦ ਤੀਜੇ ਸਥਾਨ ‘ਤੇ ਆ ਗਏ ਸਨ। ਭਾਜਪਾ ਦੇ ਜੀਵਨ ਗੁਪਤਾ ਦੂਜੇ ਸਥਾਨ ‘ਤੇ ਆ ਗਏ ਸਨ। ਪਰ ਚੱਠੇ ਰਾਊਂਡ ਦੀ ਗਿਣਤੀ ਤੋਂ ਬਾਅਦ ਕਾਂਗਰਸ ਮੁੜ ਦੂਜੇ ਸਥਾਨ ‘ਤੇ ਆ ਗਈ।
ਜ਼ਿਕਰਯੋਗ ਹੈ ਕਿ ਬੀਤੀ 19 ਜੂਨ ਨੂੰ ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਦੇ ਅਨੁਸਾਰ ਕੁਲ 51.33% ਵੋਟਿੰਗ ਹੋਈ ਸੀ। ਅੱਜ ਵੋਟਾਂ ਦੀ ਗਿਣਤੀ 14 ਗੇੜਾਂ ਵਿੱਚ ਹੋਵੇਗੀ। ਇਸ ਵਾਰ ਕੁੱਲ 14 ਉਮੀਦਵਾਰ ਚੋਣ ਮੈਦਾਨ ‘ਚ ਹਨ ਪਰ ਚਾਰ ਪ੍ਰਮੁੱਖ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸਿੱਧਾ ਮੁਕਾਬਲਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























