Ludhiana West : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 22ਮਾਰਚ(ਵਿਸ਼ਵ ਵਾਰਤਾ) Ludhiana West : ਲੁਧਿਆਣਾ ਪੱਛਮੀ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ, ਹੁਣ ਕਿਸੇ ਵੀ ਸਮੇਂ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਚੋਣ ਸਰਗਰਮੀ ਦੇ ਚਲਦਿਆਂ ਹੁਣ, ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu)ਵੀ ਇਸ ਸੀਟ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ।ਇਸ ਵਿਚਾਲੇ ਆਸ਼ੂ ਨੇ ਅੱਜ ਕਾਂਗਰਸ ਹਾਈ ਕਮਾਂਡ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ।
ਇਸ ਮੁਲਕਾਤ ਦੀ ਜਾਣਕਾਰੀ ਆਸ਼ੂ ਨੇ ਸੋਸ਼ਲ ਮੀਡੀਆ ਤੇ ਇੱਕ ਤਸਵੀਰ ਸਾਂਝੀ ਕਰਦਿਆਂ ਦਿੱਤੀ ਹੈ। ਇਸ ਦੇ ਨਾਲ ਹੀ ਭਾਰਤ ਭੂਸ਼ਣ ਆਸ਼ੂ (Bharat Bhushan Ashu)ਨੇ ਸੋਸ਼ਲ ਮੀਡੀਆ ‘ਤੇ ਲਿਖਿਆ- “ਬਦਲਾਅ ਦੀ ਹਵਾ ਪੱਛਮ ਤੋਂ ਸ਼ੁਰੂ ਹੋਵੇਗੀ, ਲੁਧਿਆਣਾ ਪੱਛਮ ਤੋਂ ਸ਼ੁਰੂ ਹੋਈ ਹਵਾ 2027 ਤੱਕ ਪੂਰੇ ਪੰਜਾਬ ਵਿੱਚ ਤੂਫਾਨ ਪੈਦਾ ਕਰੇਗੀ! ਕਾਂਗਰਸ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤੀ ਨਾਲ ਵਾਪਸ ਆ ਰਹੀ ਹੈ।………..”
https://www.facebook.com/share/p/1DB76W2qKd/
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਪਹਿਲਾਂ ਹੀ ਲੁਧਿਆਣਾ ਪੱਛਮੀ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/