ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ
ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ ‘ਚ ਗੁਜਰਾਤ ਦੇ ਵਲਸਾਡ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਮੈਡ ਸੰਧੂ ਕਤਲ ਕਾਂਡ ਦੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਦੋਸ਼ੀ ਭੱਜਣ ਦੀ ਫ਼ਿਰਾਕ ਵਿੱਚ ਸਨ, ਪਰ ਉਨ੍ਹਾਂ ਨੂੰ ਦਬੋਚ ਲਿਆ ਗਿਆ।
ਵਲਸਾਡ ਜ਼ਿਲ੍ਹਾ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਦੇ ਪੀ.ਆਈ. ਡੀ.ਡੀ. ਪਰਮਾਰ ਅਤੇ ਉਨ੍ਹਾਂ ਦੀ ਟੀਮ ਨੇ ਖ਼ੁਫ਼ੀਆ ਇਨਪੁਟ ਦੇ ਆਧਾਰ ‘ਤੇ ਵਲਸਾਡ ਜ਼ਿਲ੍ਹੇ ਦੇ ਵਾਪੀ ਖੇਤਰ ਵਿੱਚੋਂ ਤਿੰਨਾਂ ਦੋਸ਼ੀਆਂ—ਹਰਸਿਮਰਨਜੀਤ ਸਿੰਘ ਉਰਫ਼ ਸਿਮੂ ਸਿੰਗ੍ਹਾ, ਸਰਬਜੀਤ ਸਿੰਘ, ਫ਼ਤਿਹ ਸਿੰਘ ਅਤੇ ਅਰਮਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਕਰੀਬ ਇੱਕ ਹਫ਼ਤੇ ਪਹਿਲਾਂ ਮੈਡ ਸੰਧੂ ਦੀ ਹੱਤਿਆ ਕਰ ਦਿੱਤੀ ਗਈ ਸੀ। ਮੈਡ ਸੰਧੂ ਸੋਸ਼ਲ ਮੀਡੀਆ ‘ਤੇ ਇੱਕ ਪ੍ਰਸਿੱਧ ਇਨਫਲੂਐਂਸਰ, ਮੇਕਅਪ ਆਰਟਿਸਟ ਅਤੇ ਮਾਡਲ ਸਨ। ਇੰਸਟਾਗ੍ਰਾਮ ‘ਤੇ ਉਨ੍ਹਾਂ ਦੇ ਦੋ ਲੱਖ ਤੋਂ ਵੱਧ ਫਾਲੋਅਰਜ਼ ਸਨ। ਮੈਡ ਸੰਧੂ ਦਾ ਅੰਮ੍ਰਿਤਸਰ ਵਿੱਚ ਦਿਨ-ਦਿਹਾੜੇ ਤਾਬੜਤੋੜ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ। ਇਸ ਤੋਂ ਬਾਅਦ ਹਮਲਾਵਰ ਫ਼ਰਾਰ ਹੋ ਗਏ ਸਨ। ਹੁਣ ਇਸ ਮਾਮਲੇ ਵਿੱਚ ਤਿੰਨ ਲੋੜੀਂਦੇ ਦੋਸ਼ੀਆਂ ਨੂੰ ਗੁਜਰਾਤ ਏ.ਟੀ.ਐੱਸ. ਅਤੇ ਵਲਸਾਡ ਐੱਸ.ਓ.ਜੀ. ਦੇ ਸਾਂਝੇ ਆਪ੍ਰੇਸ਼ਨ ਤਹਿਤ ਵਲਸਾਡ ਦੇ ਵਾਪੀ ਤੋਂ ਦਬੋਚ ਲਿਆ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























