Mahakumbh stampede : ਮਹਾਕੁੰਭ ਦੀ ਸਥਿਤੀ ‘ਤੇ PM ਮੋਦੀ ਦੀ ਨਜ਼ਰ
- CM ਯੋਗੀ ਨਾਲ ਫੋਨ ‘ਤੇ ਕੀਤੀ ਗੱਲਬਾਤ, ਸਥਿਤੀ ਦਾ ਲਿਆ ਜ਼ਾਇਜਾ
ਨਵੀ ਦਿੱਲੀ,29 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਕੁੰਭ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸੂਬਾ ਸਰਕਾਰ ਦੇ ਲਗਾਤਾਰ ਸੰਪਰਕ ‘ਚ ਹਨ। ਉਹ ਭਗਦੜ ਹਟਣਾ ਤੋਂ ਬਾਅਦ ਹੁਣ ਤੱਕ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨਾਲ ਤਿੰਨ ਵਾਰ ਗੱਲ ਕਰ ਚੁੱਕੇ ਹਨ। ਉਨ੍ਹਾਂ ਨੇ ਸਥਿਤੀ ਨੂੰ ਆਮ ਵਾਂਗ ਕਰਨ ਅਤੇ ਰਾਹਤ ਕਾਰਜਾਂ ਨੂੰ ਅੱਗੇ ਵਧਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ।
ਮੁੱਖ ਮੰਤਰੀ ਯੋਗੀ ਨੇ ਕਿਹਾ, ‘ਪ੍ਰਧਾਨ ਮੰਤਰੀ ਹੁਣ ਤੱਕ ਕਈ ਵਾਰ ਸਥਿਤੀ ਦਾ ਜਾਇਜ਼ਾ ਲੈ ਚੁੱਕੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਆਨੰਦੀਬੇਨ ਪਟੇਲ ਵੀ ਸਥਿਤੀ ਦੀ ਲਗਾਤਾਰ ਰਿਪੋਰਟ ਲੈ ਰਹੇ ਹਨ। ਪ੍ਰਯਾਗਰਾਜ ‘ਚ ਸਥਿਤੀ ਕਾਬੂ ‘ਚ ਹੈ ਪਰ ਭੀੜ ਅਜੇ ਵੀ ਬਹੁਤ ਹੈ। ਮੈਂ ਸ਼ਰਧਾਲੂਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਕਿਸੇ ਵੀ ਅਫਵਾਹ ‘ਤੇ ਧਿਆਨ ਨਾ ਦੇਣ। ਪੂਰੇ ਕੁੰਭ ਖੇਤਰ ਵਿੱਚ ਘਾਟ ਬਣਾਏ ਗਏ ਹਨ, ਸ਼ਰਧਾਲੂਆਂ ਨੂੰ ਸਿਰਫ਼ ਸੰਗਮ ਨੋਜ ਵੱਲ ਜਾਣ ਦੀ ਲੋੜ ਨਹੀਂ ਹੈ। ਸ਼ਰਧਾਲੂਆਂ ਨੂੰ ਆਪਣੇ ਨਜ਼ਦੀਕੀ ਘਾਟਾਂ ‘ਤੇ ਪਵਿੱਤਰ ਇਸ਼ਨਾਨ ਕਰਨਾ ਚਾਹੀਦਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/