Maharashtra: ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ
ਮਰਾਠੀ ‘ਚ ਚੁੱਕੀ ਸਹੁੰ
ਸਮਾਗਮ ‘ਚ PM ਮੋਦੀ, ਅਮਿਤ ਸ਼ਾਹ ਦੇ ਨਾਲ ਨਾਲ ਫਿਲਮ ਇੰਡਸਟਰੀ ਦੇ ਸਿਤਾਰੇ ਵੀ ਮੌਜੂਦ
ਨਵੀ ਦਿੱਲੀ : ਦੇਵੇਂਦਰ ਫੜਨਵੀਸ ਨੇ ਮੁੰਬਈ ਦੇ ਆਜ਼ਾਦ ਮੈਦਾਨ ‘ਚ ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਉਨ੍ਹਾਂ ਨੇ ਮਰਾਠੀ ਵਿੱਚ ਸਹੁੰ ਚੁੱਕੀ। ਫੜਨਵੀਸ ਤੋਂ ਬਾਅਦ ਸ਼ਿੰਦੇ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਬਾਲਾ ਸਾਹਿਬ ਠਾਕਰੇ ਅਤੇ ਆਨੰਦ ਦਿਘੇ ਦਾ ਨਾਂ ਲਿਆ।
ਇਸ ਦੌਰਾਨ ਕਈ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਫਿਲਮ ਇੰਡਸਟਰੀ ਦੇ ਸਿਤਾਰੇ ਵੀ ਪਹੁੰਚੇ ਹਨ।
ਪ੍ਰੋਗਰਾਮ ਵਿੱਚ ਪੀਐਮ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਸਮੇਤ ਕਈ ਨੇਤਾ, ਕਈ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਪਹੁੰਚੇ ਹਨ। ਪ੍ਰੋਗਰਾਮ ‘ਚ ਸਚਿਨ ਤੇਂਦੁਲਕਰ, ਸ਼ਾਹਰੁਖ ਖਾਨ, ਸਲਮਾਨ ਖਾਨ, ਸੰਜੇ ਦੱਤ, ਰਣਬੀਰ ਕਪੂਰ, ਰਣਵੀਰ ਸਿੰਘ ਸਮੇਤ 200 ਵੀ.ਆਈ.ਪੀ.ਜ਼ ਨੇ ਸ਼ਿਰਕਤ ਕੀਤੀ ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/