Maharashtra CM: ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ
ਜਾਣੋ ਕਿਸਦੇ ਨਾਮ ‘ਤੇ ਲੱਗੀ ਮੋਹਰ
ਮਹਾਰਾਸ਼ਟਰ, 4 ਦਸੰਬਰ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ 11 ਦਿਨ ਬਾਅਦ ਭਾਜਪਾ ਵਿਧਾਇਕ ਦਲ ਨੇ ਦੇਵੇਂਦਰ ਫੜਨਵੀਸ ਨੂੰ ਆਪਣਾ ਨੇਤਾ ਚੁਣ ਲਿਆ ਹੈ। ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ (Maharashtra CM) ਹੋਣਗੇ। ਬੁੱਧਵਾਰ ਨੂੰ ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਦੇਵੇਂਦਰ ਫੜਨਵੀਸ ਨੂੰ ਪਾਰਟੀ ਦਾ ਨੇਤਾ ਚੁਣਿਆ ਗਿਆ। ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਕੋਰ ਕਮੇਟੀ ਦੀ ਬੈਠਕ ‘ਚ ਦੇਵੇਂਦਰ ਫੜਨਵੀਸ ਦੇ ਨਾਂ ‘ਤੇ ਸਹਿਮਤੀ ਬਣੀ।
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਕੇਂਦਰੀ ਨਿਗਰਾਨ ਵਜੋਂ ਮੌਜੂਦ ਸਨ। ਫੜਨਵੀਸ 5 ਦਸੰਬਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਫੜਨਵੀਸ ਨੇ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/