Maharashtra ‘ਚ ਸੀ.ਐਮ ਅਹੁਦੇ ਨੂੰ ਲੈ ਕੇ ਸਿਆਸੀ ਹਲਚਲ ਤੇਜ਼
– ਦੇਵੇਂਦਰ ਫੜਨਵੀਸ ਦਿੱਲੀ ਲਈ ਰਵਾਨਾ
– ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ
ਨਵੀ ਦਿੱਲੀ,25 ਨਵੰਬਰ (ਵਿਸ਼ਵ ਵਾਰਤਾ): ਮਹਾਰਾਸ਼ਟਰ (Maharashtra) ਦੇ ਅਗਲੇ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਅੱਜ ਰਾਤ ਜਾਂ ਕੱਲ੍ਹ ਸਵੇਰੇ ਤਕ ਹੋ ਜਾਵੇਗਾ। ਦੇਵੇਂਦਰ ਫੜਨਵੀਸ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅੱਜ ਰਾਤ ਨੂੰ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਹ ਰਾਤ 10:30 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਹੋ ਸਕਦਾ ਹੈ।
ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਦੇਵੇਂਦਰ ਫੜਨਵੀਸ ਨੇ ਇਕ ਯੋਜਨਾਬੱਧ ਪ੍ਰੋਗਰਾਮ ਲਈ ਦਿੱਲੀ ਜਾਣਾ ਸੀ। ਦੇਵੇਂਦਰ ਫੜਨਵੀਸ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਬੇਟੀ ਦੇ ਵਿਆਹ ‘ਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੇ ਹਨ। ਦੇਵੇਂਦਰ ਫੜਨਵੀਸ, ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਓਮ ਬਿਰਲਾ ਦੇ ਇੱਕ ਨਿੱਜੀ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਬਾਅਦ ਦੇਰ ਰਾਤ ਉਨ੍ਹਾਂ ਦੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀ ਵੀ ਸੰਭਾਵਨਾ ਹੈ। ਫੜਨਵੀਸ ਦਿੱਲੀ ਵਿਚ ਭਾਜਪਾ ਦੇ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/