Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ
ਮਹਾਰਾਸ਼ਟਰ, 31 ਜੁਲਾਈ, 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਭਿਵੰਡੀ ਵਿੱਚ ਵੀਰਵਾਰ ਰਾਤ 11:30 ਵਜੇ ਦੇ ਕਰੀਬ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਗਈ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਅਜੇ ਵੀ ਮਲਬੇ ਹੇਠ ਚਾਰ ਤੋਂ ਪੰਜ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਰਾਹਤ ਅਤੇ ਬਚਾਅ ਕਾਰਜ ਅਜੇ ਵੀ ਜੰਗੀ ਪੱਧਰ ‘ਤੇ ਜਾਰੀ ਹਨ।
ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਵਿੱਚ 48 ਕਮਰੇ ਸਨ, ਜਿਨ੍ਹਾਂ ਵਿੱਚੋਂ ਹਰ ਮੰਜ਼ਿਲ ‘ਤੇ 12 ਕਮਰੇ ਸਨ। ਨਿਗਮ ਨੇ ਪਹਿਲਾਂ ਹੀ ਇਮਾਰਤ ਨੂੰ ਖ਼ਤਰਨਾਕ ਐਲਾਨ ਕਰ ਦਿੱਤਾ ਸੀ, ਅਤੇ ਹਾਦਸੇ ਸਮੇਂ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਹੀ ਰਾਤ ਨੂੰ ਇਹ ਬਿਲਡਿੰਗ ਡਿੱਗ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























