Maharashtra train Accident: ਚੱਲਦੀ ਰੇਲਗੱਡੀ ‘ਚੋ ਡਿੱਗੇ ਯਾਤਰੀ
– ਚਾਰ ਦੀ ਹੋਈ ਮੌਤ; ਕਈ ਗੰਭੀਰ ਜ਼ਖਮੀ

ਮਹਾਰਾਸ਼ਟਰ, 9 ਜੂਨ (ਵਿਸ਼ਵ ਵਾਰਤਾ): ਮਹਾਰਾਸ਼ਟਰ (Maharashtra train Accident) ਦੇ ਠਾਣੇ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਦਰਦਨਾਕ ਹਾਦਸਾ ਵਾਪਰਿਆ। ਇਥੇ ਚਲਦੀ ਰੇਲਗੱਡੀ ਤੋਂ ਡਿੱਗਣ ਨਾਲ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਹਾਦਸੇ ਵਿੱਚ ਛੇ ਹੋਰ ਲੋਕਾਂ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ।
ਪੁਲਿਸ ਨੇ ਦੱਸਿਆ ਕਿ ਸੋਮਵਾਰ ਸਵੇਰੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਇੱਕ ਚੱਲਦੀ ਲੋਕਲ ਟ੍ਰੇਨ ਤੋਂ ਡਿੱਗਣ ਕਾਰਨ ਘੱਟੋ-ਘੱਟ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਦਿਵਾ ਅਤੇ ਕੋਪਰ ਰੇਲਵੇ ਸਟੇਸ਼ਨਾਂ ਵਿਚਕਾਰ ਉਸ ਸਮੇਂ ਵਾਪਰੀ ਜਦੋਂ ਭੀੜ-ਭੜੱਕੇ ਵਾਲੀ ਟ੍ਰੇਨ ਕਸਾਰਾ ਵੱਲ ਜਾ ਰਹੀ ਸੀ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਟਰੇਨ ‘ਚ ਬਹੁਤ ਜ਼ਿਆਦਾ ਭੀੜ ਹੁੰਦੀ ਹੈ, ਇਸ ਲਈ ਬਹੁਤ ਸਾਰੇ ਲੋਕ ਰੇਲਗੱਡੀ ਦੇ ਦਰਵਾਜ਼ੇ ‘ਤੇ ਖੜ੍ਹੇ ਸਨ। ਜਦੋਂ ਰੇਲਗੱਡੀ ਚੱਲ ਰਹੀ ਸੀ ਤਾਂ ਘੱਟੋ-ਘੱਟ 10 ਯਾਤਰੀ ਹੇਠਾਂ ਡਿੱਗ ਪਏ। ਇਨਾਂ ਯਾਤਰੀਆਂ ਨੂੰ ਕਲਵਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵਿੱਚੋਂ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕਾਂ ਦੀ ਉਮਰ 30 ਤੋਂ 35 ਸਾਲ ਦੇ ਵਿਚਕਾਰ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















