Majithia ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ, (Majithia) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈ ਕੋਰਟ ਵੱਲੋਂ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਤੁਰੰਤ ਬਾਅਦ, ਮਜੀਠੀਆ ਨੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ।

ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਪੁਸ਼ਟੀ ਕੀਤੀ ਕਿ ਹਾਈ ਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸੁਪਰੀਮ ਕੋਰਟ ਉਨ੍ਹਾਂ ਨੂੰ ਇਨਸਾਫ਼ ਦੇਵੇਗੀ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 25 ਜੂੁਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਸ ਸਮੇਂ ਉਹ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਹੇਠ ਬੰਦ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

























