Majithia drug case : ਮਜੀਠੀਆ ਡਰੱਗ ਤਸਕਰੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਚੰਡੀਗੜ੍ਹ, 25ਅਪ੍ਰੈਲ(ਵਿਸ਼ਵ ਵਾਰਤਾ) Majithia drug case : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ। ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਸੰਬੰਧੀ ਕੋਈ ਵੀ ਜਨਤਕ ਬਿਆਨ ਦੇਣ ਤੋਂ ਗੁਰੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਤੋਂ ਇਲਾਵਾ ਅਦਾਲਤ ਨੇ ਆਦੇਸ਼ ਦਿੱਤਾ ਕਿ ਜਦੋਂ ਵੀ ਐਸਆਈਟੀ ਮਜੀਠੀਆ ਨੂੰ ਜਾਂਚ ਲਈ ਬੁਲਾਏਗੀ, ਉਸਨੂੰ ਪੇਸ਼ ਹੋਣਾ ਪਵੇਗਾ। ਸੁਪਰੀਮ ਕੋਰਟ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਮਜੀਠੀਆ ਐਸਆਈਟੀ ਨਾਲ ਸਹਿਯੋਗ ਨਹੀਂ ਕਰਦਾ ਹੈ, ਤਾਂ ਉਸਦੀ ਜ਼ਮਾਨਤ ਰੱਦ ਹੋ ਸਕਦੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸਹਿਯੋਗ ਨਾ ਕਰਨ ਦੀ ਸੂਰਤ ਵਿੱਚ, ਉਸ ਕੋਲ ਜ਼ਮਾਨਤ ਰੱਦ ਕਰਨ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























