Malerkotla : ਜਾਫਰ ਅਲੀ ਮਾਰਕੀਟ ਕਮੇਟੀ ਮਾਲੇਰਕੋਟਲਾ ਦੇ ਚੇਅਰਮੈਨ ਨਿਯੁਕਤ
ਮਾਲੇਰਕੋਟਲਾ, 26 ਫਰਵਰੀ (ਵਿਸ਼ਵ ਵਾਰਤਾ ) Malerkotla : ਵਿਧਾਨ ਸਭਾ ਹਲਕਾ ਮਾਲੇਰਕੋਟਲਾ (Malerkotla) ਤੋਂ ਸਰਗਰਮ ਆਗੂ ਅਤੇ ਮੈਨੋਰਿਟੀ ਵਿੰਗ ਦੇ ਪ੍ਰਧਾਨ ਸ੍ਰੀ ਜਾਫਰ ਅਲੀ ਦਾ ਮਾਲੇਰਕੋਟਲਾ (Malerkotla)ਮਾਰਕੀਟ ਕਮੇਟੀ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਹੁੰਦਿਆਂ ਹੀ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ।
ਇਸ ਮੌਕੇ ਨਵ ਨਿਯੁਕਤ ਚੇਅਰਮੈਨ ਜਾਫਰ ਅਲੀ ਨੂੰ ਚਾਹੁਣ ਵਾਲਿਆਂ ਦਾ ਤਾਂਤਾ ਲੱਗ ਗਿਆ ਅਤੇ ਵਧਾਈਆਂ ਦੇਣ ਲਈ ਫੋਨ ਤੇ ਫੋਨ ਖੜਕਣੇ ਸ਼ੁਰੂ ਹੋ ਗਏ। ਚੇਅਰਮੈਨ ਜਾਫਰ ਅਲੀ ਨੇ ਆਮ ਆਦਮੀ ਪਾਰਟੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ, ਡਾਕਟਰ ਸੰਦੀਪ ਪਾਠਕ, ਪਾਰਟੀ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਮਾਲੇਰਕੋਟਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਕੇ ਨਵੀਂ ਜੁੰਮੇਵਾਰੀ ਸੋਂਪੀ ਹੈ। ਉਹ ਹਲਕੇ ਦੇ ਉਨ੍ਹਾਂ ਲੋਕਾਂ ਦਾ ਵੀ ਧੰਨਵਾਦ ਕਰਦੇ ਹਨ ਜਿੰਨਾ ਨੇ ਹਮੇਸ਼ਾ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਜਿਨ੍ਹਾਂ ਦੀਆਂ ਦੁਆਵਾਂ ਸਦਕਾ ਉਨ੍ਹਾਂ ਨੂੰ ਮਾਲੇਰਕੋਟਲਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਪਾਰਟੀ ਹਾਈ ਕਮਾਂਡ ਨੂੰ ਵਿਸ਼ਵਾਸ ਦਵਾਉਂਦੇ ਹਨ ਕਿ ਜਿਵੇਂ ਪਹਿਲਾਂ ਦਿੱਤੀਆਂ ਜੁੰਮੇਵਾਰੀਆਂ ਨੂੰ ਨਿਭਾਂਦੇ ਹੋਏ ਆਏ ਹਾਂ ਇਸੇ ਤਰ੍ਹਾਂ ਹੀ ਇਸ ਜੁੰਮੇਵਾਰੀ ਨੂੰ ਵੀ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਉਨ੍ਹਾਂ ਕਿਹਾ ਹਲਕਾ ਮਾਲੇਰਕੋਟਲਾ ਵਿੱਚ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਅਤੇ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਤੇ ਗਰੰਟੀਆਂ ਨੂੰ ਵੱਡੇ ਪੱਧਰ ‘ਤੇ ਪੂਰਾ ਕਰਨ ਲਈ ਦਿਨ-ਰਾਤ ਇਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਰਕਾਰ ਵੱਲੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਬਹੁਤੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਸੂਬੇ ਭਰ ਵਿਚ ਜੰਗੀ ਪੱਧਰ ‘ਤੇ ਸਰਵਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਨੂੰ ਦਿਨ ਪ੍ਰਤੀ ਦਿਨ ਸਫਲਤਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਵਿੱਚ ਵਾਧਾ ਮੁਫ਼ਤ ਦਵਾਈਆਂ ਬਿਹਤਰ ਡਾਕਟਰੀ ਇਲਾਜ, ਬਿਨਾਂ ਮਤਭੇਦ ਮੁਫ਼ਤ ਬਿਜਲੀ, ਨੌਜਵਾਨਾਂ ਲਈ ਰੁਜ਼ਗਾਰ ਉਪਲਭਦ ਕਰਵਾਉਣੇ ਆਦਿ ਅਜਿਹੀਆਂ ਬਹੁਤ ਸਾਰੀਆਂ ਸਹੂਲਤਾਂ ਉਪਲਭਦ ਕਰਵਾਉਣ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਇਤਹਾਸਿਕ ਫੈਸਲੇ ਲੈਣ ਵਾਲੀ ਇੱਕੋ ਇੱਕ ਪਾਰਟੀ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਹੀ ਕਾਰਨ ਹੈ ਸਰਕਾਰ ਵੱਲੋਂ ਲੋਕ ਹਿੱਤ ਕੀਤੇ ਕੰਮਾਂ ਨੂੰ ਦੇਖਦੇ ਹੋਏ ਲੋਕ ਆਮ ਆਦਮੀ ਪਾਰਟੀ ‘ਚ ਲਗਾਤਾਰ ਸ਼ਾਮਿਲ ਵੀ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪਾਰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਨਵੀਂ ਲੋਕ ਹਿੱਤ ਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਮੇਂ ਵਿੱਚ ਪੰਜਾਬ ਖੁਸ਼ਹਾਲ ਸੂਬੇ ਵਜੋਂ ਜਾਣਿਆ ਜਾਵੇਗਾ। ਆਖਿਰ ਵਿੱਚ ਉਨ੍ਹਾਂ ਨੇ ਚੇਅਰਮੈਨ ਵਜੋਂ ਬਿਹਤਰ ਸੇਵਾਵਾਂ ਦੇਣ ਦਾ ਵਿਸ਼ਵਾਸ਼ ਦਿਲਾਉਂਦੇ ਹੋਏ ਉੱਕਤ ਹਾਈ ਕਮਾਂਡ ਅਤੇ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣ ਵਾਲੇ ਵਲੰਟੀਅਰਾਂ, ਆਮ ਲੋਕਾਂ ਤੇ ਨੌਜਵਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਕ ਯੂਨੀਅਨ ਪ੍ਰਧਾਨ ਨਰਿੰਦਰ ਸਿੰਘ ਸੋਹੀ, ਯਾਸਰ ਅਰਫਾਤ, ਸਰਗਰਮ ਆਗੂ ਸਾਜਨ ਅਨਸਾਰੀ, ਯਾਸੀਨ ਨੇਸਤੀ ਆਦਿ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/