MALERKOTLA NEWS: ਵਿਧਾਇਕ ਮਾਲੇਰਕੋਟਲਾ ਨੇ ਸੈਸ਼ਨ ਕੋਰਟ ਨੂੰ ਮਨਜ਼ੂਰੀ ਦੇਣ ਤੇ ਮੁੱਖ ਮੰਤਰੀ ਪੰਜਾਬ ਦਾ ਕੀਤਾ ਧੰਨਵਾਦ
· ਸੈਸ਼ਨ ਕੋਰਟ ਦੀ ਮਨਜ਼ੂਰੀ ਨਿਆਂਇਕ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਕਾਨੂੰਨ ਦੇ ਰਾਜ ਨੂੰ ਵਧਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ-ਵਿਧਾਇਕ ਮਾਲੇਰਕੋਟਲਾ
· ਕੈਬਨਿਟ ਪੰਜਾਬ ਨੇ ਸੈਸ਼ਨ ਡਿਵੀਜ਼ਨ ਮਾਲੇਰਕੋਟਲਾ ਵਿੱਚ 36 ਨਵੀਆਂ ਆਸਾਮੀਆਂ ਸਿਰਜਣ ਦੀ ਦਿੱਤੀ ਮਨਜ਼ੂਰੀ
· ਜਲਦੀ ਹੀ 111 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਜਾਵੇਗਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ
· 09 ਕਰੋੜ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤੀ ਆਧੁਨਿਕ ਬੱਸ ਸਟੈਂਡ ਦਾ ਕੰਮ ਹੋਵੇਗਾ ਜਲਦ ਸ਼ੁਰੂ
ਮਾਲੇਰਕੋਟਲਾ 31 ਅਗਸਤ (ਵਿਸ਼ਵ ਵਾਰਤਾ)MALERKOTLA NEWS:- ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪ੍ਰੈਸ ਮੁਖਾਤਿਬ ਹੁੰਦਿਆਂ ਮਾਲੇਰਕੋਟਲਾ ਦੀ ਆਵਾਮ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਕੈਬਨਿਟ ਨੇ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਸੈਸ਼ਨ ਡਿਵੀਜ਼ਨ, ਮਾਲੇਰਕੋਟਲਾ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਆਸਾਮੀ ਸਮੇਤ 36 ਨਵੀਆਂ ਪੋਸਟਾਂ ਸਿਰਜੀਆਂ ਜਾਣਗੀਆਂ। ਇਸ ਨਾਲ ਮਾਲੇਰਕੋਟਲਾ ਵਾਸੀਆਂ ਨੂੰ ਆਪਣੇ ਜ਼ਿਲ੍ਹੇ ਵਿੱਚ ਹੀ ਇਨਸਾਫ਼ ਮਿਲਣਾ ਯਕੀਨੀ ਬਣੇਗਾ। ਇਸ ਨਾਲ ਆਮ ਆਦਮੀ ਦੇ ਕੀਮਤੀ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਇਸ ਮੰਤਵ ਲਈ ਹੋਰ ਜ਼ਿਲ੍ਹਿਆਂ ਦਾ ਸਫ਼ਰ ਨਹੀਂ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਮੈਂ, ਸੈਸ਼ਨ ਕੋਰਟ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਕੈਬਨਿਟ ਵੱਲੋਂ ਮਾਨਤਾ ਦੇਣ ਦੀ ਸ਼ਲਾਘਾ ਕਰਦਾ ਹਾਂ। ਇਹ ਮਨਜ਼ੂਰੀ ਨਿਆਂਇਕ ਬੁਨਿਆਦੀ ਢਾਂਚੇ ਨੂੰ ਸੁਧਾਰਨ ਅਤੇ ਕਾਨੂੰਨ ਦੇ ਰਾਜ ਨੂੰ ਵਧਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਵਿਧਾਇਕ ਮਾਲੇਰਕੋਟਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ । ਇਸ ਲਈ ਆਮ ਲੋਕਾਂ ਦੀਆਂ ਸਹੂਲਤਾਵਾਂ ਨੂੰ ਮੁੱਖ ਰੱਖਦੇ ਹੌਏ ਪੰਜਾਬ ਦੇ ਚੌਹਤਰਫੇ ਵਿਕਾਸ਼ ਦੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਕਿਹਾ ਕਿ ਜਲਦੀ ਹੀ ਵਿਭਾਗੀ ਉਪਚਾਰਰਿਕਤਾਵਾਂ ਮੁਕਮੰਲ ਹੋਣ ਉਪਰੰਤ 111 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ । ਇਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪ੍ਰਸ਼ਾਸਨਿਕ ਸੇਵਾਵਾਂ, ਪ੍ਰਸ਼ਾਸਨ ਨੂੰ ਵਧਾਉਣ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਕੇਂਦਰੀਕ੍ਰਿਤ ਅਤੇ ਕੁਸ਼ਲ ਹੱਬ ਪ੍ਰਦਾਨ ਕਰੇਗਾ। ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਾਲੇਰਕੋਟਲਾ ਵਿਖੇ ਕਰੀਬ 850 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦੀ ਹੀ ਸ਼ੁਰੂ ਹੋਵੇਗਾ ਅਤੇ ਇਸ ਦੇ ਨਾਲ ਹੀ ਆਵਾਮ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਜਲਦ ਹੀ 09 ਕਰੋੜ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਵਾਂ ਨਾਲ ਲੈਸ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਨੁੰ ਨਸ਼ਾ ਮੁਕਤ, ਪ੍ਰਦੂਸ਼ਣ ਮੁਕਤ ਅਤੇ ਮੁੜ ਤੋ ਰੰਗਲਾ ਤੇ ਸਿਹਤਯਾਬ, ਸੁਪਨਿਆਂ ਦਾ ਪੰਜਾਬ ਬਣਾਉਣ ਦੀ ਲੜੀ ਤਹਿਤ ਪੰਜਾਬ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸੇ ਕੜੀ ਤਹਿਤ ਸਥਾਨਕ ਜਾਕਿਰ ਹੁਸੈਨ ਖੇਡ ਸਟੇਡੀਅਮ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਬਕਾਸਿੰਗ ਰਿੰਗ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਜ਼ਿਲ੍ਹੇ ਵਿੱਚ ਤਿੰਨ ਮਿੰਨੀ ਸਟੇਡੀਅਮ ਸਥਾਪਿਤ ਕੀਤੇ ਜਾ ਰਹੇ ਹਨ ਜੋ ਕਿ ਸਥਾਨਕ ਜਮਾਲਪੁਰ ,ਪਿੰਡ ਮੋਹਲੀਕਲ੍ਹਾ ਅਤੇ ਪਿੰਡ ਦਸੋਦਾ ਸਿੰਘ ਵਾਲਾ ਵਿਖੇ ਬਣਾਏ ਜਾਣਗੇ ।ਇਸ ਤੋਂ ਇਲਾਵਾ ਪਿੰਡ ਕੁਠਾਲਾ ਅਤੇ ਹੱਥਣ ਵਿਖੇ ਵੀ ਮਿੰਨੀ ਖੇਡ ਸਟੇਡੀਅਮ ਉਸਾਰਣ ਲਈ ਉਪਰਾਲਾ ਆਰੰਭਿਆ ਜਾ ਰਿਹਾ ਹੈ ।
ਇਸ ਮੌਕੇ ਪ੍ਰਧਾਨ ਘੱਟ ਗਿਣਤੀ ਦਲ ਜਾਫਰ ਅਲੀ, ਪੀ.ਏ.ਵਿਧਾਇਕ ਮਾਲੇਰਕੋਟਲਾ ਸ੍ਰੀ ਗੁਰਮੁੱਖ ਸਿੰਘ,ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈਲ , ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ , ਬਲਾਕ ਪ੍ਰਧਾਨ ਚੰਦ ਸਿੰਘ, ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ, ਯਾਸੀਨ, ਮੁਹੰਮਦ ਦਿਲਬਰ, ਜਗਤਾਰ ਸਿੰਘ ਜੱਸਲ ਸੰਦੌੜ, ਬਲਾਕ ਪ੍ਰਧਾਨ ਗੁਰਮੀਤ ਸਿੰਘ, ਚਰਨਜੀਤ ਸਿੰਘ ਚੰਨੀ, ਬਲਾਕ ਪ੍ਰਧਾਨ ਦਰਸ਼ਨ ਸਿੰਘ ਦਰਦੀ, ਸਰਪੰਚ ਮਨਜੀਤ ਸਿੰਘ ਕਲਿਆਣ, ਬਲਾਕ ਪ੍ਰਧਾਨ ਸਾਬਰ ਅਲੀ ਰਤਨ, ਅਬਦੁਲ ਸ਼ਕੂਰ ਕਿਲਾ ਵੀ ਮੌਜੂਦ ਸਨ ।(MALERKOTLA NEWS).