Malerkotla News: ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕਰਨ ਲਈ ਅਰਜ਼ੀਆਂ ਦੀ ਮੰਗ-ਡਾ ਪੱਲਵੀ
- ਕਿਹਾ,ਚਾਹਵਾਨ ਕਲੱਬ 10 ਨਵੰਬਰ ਤੱਕ ਵਿੱਤੀ ਸਹਾਇਤਾ ਲਈ ਦੇਣ ਆਪਣੀਆਂ ਦਰਖਾਸਤਾ
- ਵਧੇਰੇ ਜਾਣਕਾਰੀ ਲਈ ਪ੍ਰੋਗਰਾਮ ਅਫ਼ਸਰ ਦੇ ਮੋਬਾਇਲ ਨੰ.97813-53125 ਅਤੇ 9417306371 ‘ਤੇ ਸੰਪਰਕ ਕਰਨ ਚਾਹਵਾਨ
ਮਾਲੇਰਕੋਟਲਾ 28 ਅਕਤੂਬਰ (ਵਿਸ਼ਵ ਵਾਰਤਾ): ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ 2 ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ‘ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ‘ਚੋਂ ਅਰਜ਼ੀਆਂ ਦੀ ਮੰਗ 10 ਨਵੰਬਰ 2024 ਤੱਕ ਕੀਤੀ ਗਈ ਹੈ।
ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫੋਟੋਆਂ ਅਤੇ ਅਖਬਾਰਾਂ ਦੀਆਂ ਕਾਤਰਾਂ ਅਤੇ ਕਲੱਬ ਦੇ ਬੈਂਕ ਖਾਤੇ ਦੀ ਜਾਣਕਾਰੀ ਆਦਿ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆ ਕੰਮ ਕਰਨ ਵਾਲੇ ਜ਼ਿਲ੍ਹੇ ਭਰ ‘ਚੋਂ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ ਅਤੇ ਯੁਵਕ ਗਤੀਵਿਧੀਆਂ ਆਦਿ ਲਈ ਵਿੱਤੀ ਸਹਾਇਤਾ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਹਨਾਂ ਨੇ ਇਹ ਵੀ ਦੱਸਿਆ ਕਿ ਇਹ ਗਰਾਂਟ ਉਹਨਾਂ ਕਲੱਬਾਂ ਨੂੰ ਹੀ ਜਾਰੀ ਕੀਤੀ ਜਾਵੇਗੀ ਜਿਨਾਂ ਨੂੰ ਪਿਛਲੇ ਦੋ ਸਾਲਾਂ ਤੋਂ ਕੋਈ ਵੀ ਵਿੱਤੀ ਲਾਭ ਵਿਭਾਗ ਵੱਲੋਂ ਨਹੀਂ ਦਿੱਤਾ ਗਿਆ।
ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ/ਫਾਈਲਾਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਵਿਖੇ ਜਮ੍ਹਾ ਕਰਵਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਗਰਾਮ ਅਫ਼ਸਰ ਸੰਜੀਵ ਸਿੰਗਲਾ ਦੇ ਮੋਬਾਇਲ ਨੰ.97813-53125 ਅਤੇ 9417306371 ‘ਤੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ |
Breaking news in Punjabi
Latest news in Punjabi
Punjab news
Top headlines in Punjabi
Punjab news in Punjabi