Malerkotla : ਵਿਰਾਜ ਸ਼ਿਆਮਕਰਨ ਤਿੜਕੇ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
ਮਾਲੇਰਕੋਟਲਾ, 26 ਫਰਵਰੀ(ਵਿਸ਼ਵ ਵਾਰਤਾ) Malerkotla : ਸਾਲ 2018 ਬੈਚ ਦੇ ਆਈ.ਏ.ਐਸ., ਵਿਰਾਜ ਸ਼ਿਆਮਕਰਨ ਤਿੜਕੇ ਨੇ ਮਾਲੇਰਕੋਟਲਾ (Malerkotla) ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ.ਪੱਲਵੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ,ਐਸ.ਡੀ.ਐਮ.ਮਾਲੇਰਕੋਟਲਾ (Malerkotla) ਹਰਬੰਸ ਸਿੰਘ,ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ, ਸਹਾਇਕ ਕਮਿਸ਼ਨਰ(ਯੂ.ਟੀ.)ਰਾਕੇਸ਼ ਪ੍ਰਕਾਸ਼,ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ,ਡੀ.ਐਸ.ਪੀ (ਸਥਾਨਕ)ਡਾ ਮਾਨਵਜੀਤ ਸਿੰਘ ਸਿੱਧੂ,ਸਹਾਇਕ ਲੋਕ ਸੰਪਕਰ ਅਫ਼ਸਰ ਦੀਪਕ ਕਪੂਰ, ਪੀ.ਏੇ. ਹਰਵਿੰਦਰ ਸਿੰਘ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ ।
ਵਿਰਾਜ ਸ਼ਿਆਮਕਰਨ ਤਿੜਕੇ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਕਿਹਾ ਕਿ ਉਨ੍ਹਾਂ ਦੀ ਇਹ ਮੁੱਖ ਤਰਜੀਹ ਰਹੇਗੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਤੇ ਲੋਕਾਂ ਦੀ ਮੰਗਾਂ ਨੂੰ ਸਮਝਕੇ ਜ਼ਿਲ੍ਹੇ ਦਾ ਵਿਕਾਸ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਲਈ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ । ਉਨ੍ਹਾਂ ਹੋਰ ਕਿਹਾ ਕਿ ਲੋਕ ਪੱਖੀ, ਭ੍ਰਿਸ਼ਟਾਚਾਰ ਰਹਿਤ ਤੇ ਸਾਫ਼-ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਨਾਲ ਨਾਲ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਵਿਸ਼ੇਸ਼ ਪ੍ਰਾ੍ਥਮਿਕਤਾ ਹੋਵੇਗੀ ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਉਹ ਜ਼ਿਲ੍ਹੇ ਵਿੱਚ ਹੋਰ ਸੁਧਾਰ ਲਿਆਉਣ ਲਈ ਆਪਣੇ ਸੁਝਾਉ ਉਨ੍ਹਾਂ ਨੂੰ ਦੇਣ ਤਾਂ ਕਿ ਜ਼ਿਲ੍ਹੇ ਨੂੰ ਹੋਰ ਅੱਗੇ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਤਕਲੀਫ਼ ਜਾਂ ਕਿਸੇ ਸਰਕਾਰੀ ਦਫ਼ਤਰ ਨਾਲ ਸਬੰਧਤ ਕੋਈ ਮੁਸ਼ਕਿਲ ਹੈ, ਤਾਂ ਉਸ ਦੇ ਹੱਲ ਲਈ ਵੀ ਲੋਕਾਂ ਲਈ ਉਨ੍ਹਾਂ ਦਾ ਦਫ਼ਤਰ ਸਦਾ ਖੁੱਲ੍ਹਾ ਹੈ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਟੀਮ ਵਜੋਂ ਕੰਮ ਕਰਨਾ ਯਕੀਨੀ ਬਣਾਉਣ।
ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਕੋਲ ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ(ਜੀ)ਐਸ.ਏ.ਐਸ. ਨਗਰ,ਵਧੀਕ ਕਮਿਸ਼ਨਰ, ਟੈਕਸੇਸ਼ਨ-1, ਬੰਗਾ ਅਤੇ ਬਾਬਾ ਬਕਾਲਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਫੀਲਡ ਅਤੇ ਪ੍ਰਸ਼ਾਸਨਿਕ ਤਾਇਨਾਤੀਆਂ ਦਾ ਵੱਡਾ ਤਜਰਬਾ ਹੈ ।
ਇਸ ਤੋਂ ਪਹਿਲਾਂ ਨਵੇਂ ਡਿਪਟੀ ਕਮਿਸ਼ਨਰ ਦੇ ਜ਼ਿਲ੍ਹੇ ਵਿਖੇ ਪੁੱਜਣ ‘ਤੇ ਪੰਜਾਬ ਪੁਲਿਸ ਦੀ ਟੁਕੜੀ ਨੇ ‘ਗਾਰਡ ਆਫ਼ ਆਨਰ’ ਪੇਸ਼ ਕਰਕੇ ਸਲਾਮੀ ਦਿੱਤੀ। ਉਨ੍ਹਾਂ ਆਪਣੀ ਕੰਮ ਪ੍ਰਤੀ ਨਿਸਠਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਹ ਪ੍ਰਸਾਸਨਿਕ ਅਧਿਕਾਰੀਆਂ ਦੀ ਟੀਮ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਵਿਕਾਸ ਪ੍ਰੋਜੈਕਟਾਂ, ਨਾਗਰਿਕ ਪੱਖੀ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਹਾਂ-ਪੱਖੀ ਹੁਲਾਰਾ ਦੇ ਕੇ ਵਧੀਆ ਨਤੀਜੇ ਦੇਣ ਲਈ ਸਮੁੱਚੀ ਟੀਮ ਵਜੋਂ ਕੰਮ ਕਰਨਗੇ ਅਤੇ ਆਪਣੀਆਂ ਸੇਵਾਵਾਂ ਨਿਭਾਉਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/