Manjinder ਸਿੰਘ ਸਿਰਸਾ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ ਜਾਰੀ
– 2 ਦਸੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਆਖਿਆ
ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਹੈ। ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ। ਦੱਸ ਦਈਏ ਕਿ ਦਿੱਲੀ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਵੀ ਤਲਬ ਕਰਨ ਦੀ ਮੰਗ ਕੀਤੀ ਗਈ ਸੀ।
ਸ੍ਰੀ ਅਕਾਲ ਤਖ਼ਤ ਵਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਆਪ ਦੇ ਖਿਲਾਫ (ਮਨਜਿੰਦਰ ਸਿੰਘ ਸਿਰਸਾ) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਪੁੱਜੀ ਹੈ ਕਿ ਸਾਲ 2007 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਤੁਸੀਂ ਉਸ ਸਮੇਂ ਦੇ ਉਪ ਮੁੱਖ ਮੰਤਰੀ ਦੇ ਸਲਾਹਕਾਰ ਅਤੇ ਬਤੌਰ ਰਾਜ ਮੰਤਰੀ ਰੈਂਕ ’ਤੇ ਰਹੇ ਹੋ।ਸਿਰਸੇ ਵਾਲੇ ਸੌਦੇ ਸਾਧ ਨੂੰ ਮੁਆਫ਼ੀ ਦਿਵਾਉਣ ਵਿਚ ਆਪ ਦੀ ਸਰਗਰਮ ਭੂਮਿਕਾ ਰਹੀ ਹੈ। ਆਪ ਨੇ ਉਕਤ ਮਸਲੇ ‘ਤੇ ਮਿਤੀ 2 ਦਸੰਬਰ 2024 ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣਾ ਹੈ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/