Mansa ਪਿੰਡ ਜਵਾਹਰਕੇ ਦੀ ਗ੍ਰਾਮ ਪੰਚਾਇਤ ਵੱਲੋਂ ਪ੍ਰਵਾਸੀਆਂ ਨੂੰ ਲੈ ਕੇ ਵੱਡਾ ਮਤਾ ਪਾਸ
ਜੇ ਪ੍ਰਵਾਸੀ ਨਾਲ ਕਰਵਾਇਆ ਵਿਆਹ ਤਾਂ…
ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਗ੍ਰਾਮ ਪੰਚਾਇਤ ਨੇ ਪ੍ਰਵਾਸੀਆਂ ਨੂੰ ਲੈ ਕੇ ਇਕ ਵੱਡਾ ਮਤਾ ਪਾਸ ਕੀਤਾ ਹੈ। ਜਿਸ ’ਚ ਉਨ੍ਹਾਂ ਨੇ ਕਿਹਾ ਕਿ ਪਿੰਡ ’ਚ ਪਰਵਾਸੀ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਪਿੰਡ ’ਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਸ ਨੂੰ ਪਿੰਡ ’ਚ ਰਹਿਣ ਨਹੀਂ ਜਾਵੇਗਾ। ਇਸ ਦੇ ਨਾਲ ਹੀ ਇਕ ਹੋਰ ਮਤਾ ਨਸ਼ੇ ਦੇ ਖਿਲਾਫ ਪਾਸ ਕੀਤਾ ਗਿਆ ਹੈ। ਜਿਸ ’ਚ ਕਿਹਾ ਗਿਆ ਹੈ ਕਿ ਜੇਕਰ ਕੋਈ ਵੀ ਚਿੱਟਾ ਜਾਂ ਹੋਰ ਕੋਈ ਮੈਡੀਕਲ ਨਸ਼ਾ ਵੇਚੇਗਾ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨਾਲ ਕਿਸੇ ਵੀ ਤਰਾਂ ਦਾ ਸਹਿਯੋਗ ਵੀ ਨਹੀਂ ਕੀਤਾ ਜਾਵੇਗਾ। ਪਿੰਡ ਦੀਆਂ ਦੁਕਾਨਾਂ ਦੇ ਦੁਕਾਨਦਾਰ ਬੱਚਿਆਂ ਨੂੰ ਤੰਬਾਕੂ ਅਤੇ ਸਟਿੰਗ ਨਹੀਂ ਵੇਚਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/