• Latest
  • Trending
MANSA NEWS :ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

MANSA NEWS :ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

1 year ago
‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

13 minutes ago
ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

2 hours ago
ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਬੈਂਗਲੁਰੂ ਵਿੱਚ ਮੀਂਹ ਕਾਰਨ ਟਾਸ ਵਿੱਚ ਦੇਰੀ

2 hours ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਨੂੰ ਮਿਲੀ ਜ਼ਮਾਨਤ

4 hours ago
ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

4 hours ago
ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

ਗੁਜਰਾਤ ਦੀ ਫਾਰਮਾ ਇਕਾਈ ਵਿੱਚ ਰਿਐਕਟਰ ਧਮਾਕਾ: 5 ਦੀ ਮੌਤ, 6 ਜ਼ਖ਼ਮੀ

4 hours ago
ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

4 hours ago
ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

ਜੰਮੂ-ਕਸ਼ਮੀਰ ਪੁਲਿਸ ਨੇ ਅਨੰਤਨਾਗ ਵਿੱਚ 5 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ , 5.9 ਕਿਲੋ ਨਸ਼ੀਲੇ ਪਦਾਰਥ ਬਰਾਮਦ

4 hours ago
 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

 ED ਨੇ ਦਿੱਲੀ ਹਵਾਈ ਅੱਡੇ ਤੋਂ ਅਮਰਦੀਪ ਗਰੇਵਾਲ ਨੂੰ ਲਿਆ ਹਿਰਾਸਤ ‘ਚ

5 hours ago
ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

ED ਨੇ 2.95 ਕਰੋੜ ਰੁਪਏ ਦੇ ‘digital arrest’ ਧੋਖਾਧੜੀ ਮਾਮਲੇ ਵਿੱਚ ਚਾਰਜਸ਼ੀਟ ਕੀਤੀ ਦਾਖਲ

5 hours ago
Hindi News
English News
Saturday, October 17, 2026
No Result
View All Result
22 °c
Chandigarh
24 ° Sun
24 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MANSA NEWS :ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

ਅਨੁਸੂਚਿਤ ਜਾਤੀਆਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਾ ਹਾਂ-ਜਸਵੀਰ ਸਿੰਘ ਗੜ੍ਹੀ

June 8, 2025
in ਸਿਆਸੀ, ਖਬਰਾਂ
MANSA NEWS :ਜ਼ਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਰਧਾ ਦੇ ਫੁੱਲ ਭੇਂਟ

MANSA NEWS

ਮਾਨਸਾ, 08 ਜੂਨ (ਵਿਸ਼ਵ ਵਾਰਤਾ )-ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ‘ਪੜ੍ਹੋ – ਜੁੜੋ – ਸੰਘਰਸ਼ ਕਰੋ’ ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ ‘ਤੇ ਅਮਲ ਕਰਨ ਦੀ ਲੋੜ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਸ਼ਾਂਤੀ ਭਵਨ ਵਿਖੇ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਸਮਾਗਮ ਵਿਚ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕਰਦਿਆਂ ਕੀਤਾ।

‘ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਵਿਸ਼ੇ ਹੇਠ ਆਯੋਜਿਤ ਇਸ ਸਮਾਗਮ ਦੇ ਮੁੱਖ ਮਹਿਮਾਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ।

ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਦਾ ਮੰਤਵ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਦੂਰਅੰਦੇਸ਼ੀ ਅਤੇ ਸੁਚੱਜੀ ਅਗਵਾਈ ਨਾਲ ਤਿਆਰ ਸੰਵਿਧਾਨ ਵਿਚ ਸਮਾਜ ਦੇ ਹਰ ਵਰਗ ਦੇ ਹੱਕਾਂ-ਅਧਿਕਾਰਾਂ ਨੂੰ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਮਾਜ ਦੇ ਬਿਹਤਰ ਨਿਰਮਾਣ ਲਈ ਬਾਬਾ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਅਤੇ ਚੰਗੀ ਸਿੱਖਿਆ ਪ੍ਰਾਪਤ ਕਰ ਕੇ ਸਮਾਜ ਵਿੱਚ ਉਚਾ ਮੁਕਾਮ ਹਾਸਲ ਕਰਨ।

ਉਨ੍ਹਾਂ ਹਾਜ਼ਰੀਨ ਨੂੰ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਹਰ ਸਮੇਂ ਤੁਹਾਡੇ ਨਾਲ ਖੜ੍ਹਾ ਹੈ, ਤੁਸੀਂ ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਸਾਡੇ ਤੱਕ ਪਹੁੰਚ ਕਰ ਸਕਦੇ ਹੋ, ਅਸੀਂ ਤੁਹਾਡੀ ਮੁਸ਼ਕਿਲ ਨੂੰ ਹੱਲ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰਾਂਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਕਾਰਪੋਰੇਸ਼ਨ ਦੇ ਮਾਰਚ 2020 ਤੱਕ ਦੇ ਕਰੀਬ 67 ਕਰੋੜ ਦੇ ਬਕਾਇਆ ਕਰਜੇ ਮਾਫ ਕਰ ਦਿੱਤੇ ਗਏ ਹਨ ਜਿਸ ਨਾਲ ਕਰੀਬ 4727 ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ੍ਰੇਣੀਆਂ ਦੀ ਭਲਾਈ ਨਾਲ ਸਬੰਧਤ ਮਾਮਲੇ ਸਰਕਾਰ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਤਾਂ ਜੋ ਹਰ ਮਸਲੇ ਦਾ ਯੋਗ ਹੱਲ ਹੋ ਸਕੇ।

ਸਮਾਗਮ ਦੇ ਵਿਸ਼ੇਸ਼ ਮਹਿਮਾਨ ਖਾਦੀ ਬੋਰਡ ਦੇ ਨੋਡਲ ਅਫ਼ਸਰ ਦਵਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਸਮਾਜ ਨੂੰ ਇੱਕ ਦੂਜੇ ਨਾਲ ਮਿਲ ਕੇ ਚੱਲਣ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜਦੋਂ ਅਸੀਂ ਉਨ੍ਹਾਂ ਦੇ ਦੱਸੇ ਰਾਹ ‘ਤੇ ਤੁਰਨ ਦੀ ਕੋਸ਼ਿਸ਼ ਕਰਾਂਗੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਜਾਤ ਜਾਂ ਵਰਗ ਦੇ ਰਹਿਬਰ ਨਹੀਂ ਸਨ, ਸਗੋਂ ਉਹ ਤਾਂ ਸਮੁੱਚੇ ਸੰਸਾਰ ਲਈ ਇੱਕ ਚਾਨਣ ਮੁਨਾਰਾ ਹਨ। ਬਾਬਾ ਸਾਹਿਬ ਨੇ ਔਰਤਾਂ, ਮਜਦੂਰਾਂ, ਛੋਟੇ ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਲਈ ਕੰਮ ਕੀਤਾ ਹੈ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਸਮਾਗਮ ‘ਚ ਸ਼ਾਮਿਲ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਸੋਚ ਹਰ ਘਰ ਤੱਕ ਜਾਣੀ ਲਾਜ਼ਮੀ ਹੈ ਤਾਂ ਜੋ ਹਰ ਇਕ ਨੌਜਵਾਨ ਸਿੱਖਿਅਤ ਹੋ ਸਕੇ।

ਇਸ ਦੌਰਾਨ ਸਵਰਨਜੀਤ ਸਿੰਘ ਨੂਰ ਵੱਲੋਂ ਤਿਆਰ ਕੀਤੀ ਬੱਚਿਆਂ ਦੀ ਟੀਮ ਨੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਰਪਿਤ ਗੀਤ ਪੇਸ਼ ਕੀਤਾ ਅਤੇ ਸਮਾਗਮ ਦੇ ਅਖੀਰ ਵਿਚ ਚੇਅਰਮੈਨ ਸ੍ਰ. ਜਸਵੀਰ ਸਿੰਘ ਗੜ੍ਹੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਲਿਖ਼ਤੀ ਸ਼ਿਕਾਇਤਾਂ ਪ੍ਰਾਪਤ ਕਰਦਿਆਂ ਹਰ ਸ਼ਿਕਾਇਤ ਦਾ ਯੋਗ ਪ੍ਰਕਿਰਿਆ ਅਨੁਸਾਰ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਦਲਿਤ ਸੈਨਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਯੂਥ ਆਗੂ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਰਿੰਕੂ, ਪਵਨ ਕੁਮਾਰ ਪ੍ਰਧਾਨ ਅੰਬੇਡਕਰ ਯੂਥ ਕਲੱਬ ਮਾਨਸਾ,ਅਮਨਦੀਪ ਸਿੰਘ ਸਿਵੀਆ ਯੂਥ ਆਗੂ, ਐਸ ਸੀ ਬੀ ਸੀ ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਐਮ.ਸੀ, ਕੁਲਵੰਤ ਸਿੰਘ ਕਾਲਝਰਾਣੀ, ਆਤਮਾ ਸਿੰਘ ਪਮਾਰ,ਬਲਵੰਤ ਸਿੰਘ ਭੀਖੀ, , ਹਰਬੰਸ ਸਿੰਘ, ਗੁਰਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸਵਰਨਦੀਪ ਸਿੰਘ ਨੂਰ, ਯਾਦਵਿੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ।

Tags: BREAKING NEWSLatest Punjab news in PunjabiMansa Newspunjab newsWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਦੁਲਕਰ ਸਲਮਾਨ ਦੀ ਫਿਲਮ ‘Aakasamlo Oka Tara’ ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 17, 2026
0

ਦੁਲਕਰ ਸਲਮਾਨ ਦੀ ਫਿਲਮ 'Aakasamlo Oka Tara' ਦਾ ਟੀਜ਼ਰ ਜਾਰੀ ; ਫਿਲਮ 20 ਨਵੰਬਰ ਨੂੰ ਹੋਵੇਗੀ ਰਿਲੀਜ਼    ਹੈਦਰਾਬਾਦ, 17...

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ

by Navjot
October 17, 2026
0

ਬੰਗਲਾਦੇਸ਼ ਦੇ ਇੱਕ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 10 ਲੋਕਾਂ ਦੀ ਮੌਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 17, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

by Navjot
October 17, 2026
0

'ਆਪ' ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ   ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ)  ਆਮ ਆਦਮੀ ਪਾਰਟੀ ਨੇ ਦਵਿੰਦਰਪਾਲ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
3 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 