ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ
ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ ਲਾਏ ਆਰੋਪ
ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਧਾਰੀਵਾਲ ਤੋਂ ਗੁਜ਼ਰਦੀ ਅਪਰ ਬਾਰੀ ਦੁਆਬ ਨਹਿਰ ਵਿੱਚ ਇੱਕ ਵਿਆਹੁਤਾ ਦੇ ਛਲਾਂਗ ਲਗਾਉਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਾਦਿਆਂ ਦੀ ਰਹਿਣ ਵਾਲੀ ਚੇਤਨਾ ਨਾਮਕ ਲੜਕੀ ਦਾ ਅੱਠ ਮਹੀਨੇ ਪਹਿਲਾਂ ਹੀ ਧਾਰੀਵਾਲ ਵਿਖੇ ਵਿਆਹ ਹੋਇਆ ਸੀ। ਲੜਕੀ ਦੇ ਪਰਿਵਾਰ ਨੇ ਉਸਦੇ ਸਹੁਰਾ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ।
ਜਾਣਕਾਰੀ ਮੁਤਾਬਕ ਚੇਤਨਾ ਦਾ ਵਿਆਹ ਅੱਠ ਮਹੀਨੇ ਪਹਿਲਾਂ ਧਾਰੀਵਾਲ ਦੇ ਜਤਿਨ ਪੁਰੀ ਨਾਲ ਹੋਇਆ ਸੀ । ਲੜਕੀ ਦੀ ਮਾਂ ਪੂਨਮ ਪਤਨੀ ਸਵਰਗ ਵਾਸੀ ਵਿਕਾਸ ਭਨੋਟ ਵਾਸੀ ਕਾਦੀਆਂ ਨੇ ਸਹੁਰੇ ਪਰਿਵਾਰ ਤੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਾਡੀ ਲੜਕੀ ਦੇ ਵਿਆਹ ਨੂੰ ਸੱਤ ਅੱਠ ਮਹੀਨੇ ਹੋਏ ਸਨ। ਸਾਡੀ ਲੜਕੀ ਨੂੰ ਰੋਜਾਨਾ ਲੜਕੀ ਦੇ ਸੁਹਰੇ ਪਰਿਵਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ ਅਤੇ ਅੱਜ ਵੀ ਮੈਨੂੰ ਬੁਲਾਇਆ ਸੀ ਅਤੇ ਮੇਰੇ ਹੁੰਦਿਆਂ ਲੜਕੀ ਨੂੰ ਮਾੜੇ ਬੋਲ ਬੋਲੇ ਜਿਸ ਤੋਂ ਦੁਖੀ ਹੋ ਕੇ ਉਸਨੇ ਆਤਮਹਤਿਆ ਕਰ ਲਈ ਉਹਨੇ ਕਿਹਾ ਕਿ ਅਸੀਂ ਧਾਰੀਵਾਲ ਪੁਲਿਸ ਸਟੇਸ਼ਨ ਕੰਪਲੇਂਟ ਕਰ ਦਿੱਤੀ ਹੈ ਅਤੇ ਇਨਸਾਫ ਦੀ ਮੰਗ ਕਰਦੇ ਹਾਂ। ਉਧਰ ਇਸ ਸਬੰਧੀ ਜਦ ਥਾਣਾ ਮੁਖੀ ਧਾਰੀਵਾਲ ਜਤਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਦਈ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ























