Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ
ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ): ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਲਗਾਤਾਰ ਛੇਵੇਂ ਦਿਨ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀ ਗਈ ਹੈ। ਇਲਾਕੇ ਵਿੱਚ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਅਤੇ ਖਰਾਬ ਮੌਸਮ ਕਾਰਨ ਯਾਤਰਾ ਅਜੇ ਤੱਕ ਮੁੜ ਸ਼ੁਰੂ ਨਹੀਂ ਹੋਈ ਹੈ।
ਇਸ ਦੌਰਾਨ, ਦੇਸ਼ ਭਰ ਤੋਂ ਸ਼ਰਧਾਲੂ ਮਾਤਾ ਦੇ ਦਰਸ਼ਨ ਕਰਨ ਦੀ ਉਮੀਦ ਵਿੱਚ ਕਟੜਾ ਦੇ ਬੇਸ ਕੈਂਪ ‘ਤੇ ਪਹੁੰਚ ਰਹੇ ਹਨ, ਪਰ ਯਾਤਰਾ ਨੂੰ ਮੁਅੱਤਲ ਕਰਨ ਨਾਲ ਉਨ੍ਹਾਂ ਨੂੰ ਨਿਰਾਸ਼ਾ ਹੋਈ ਹੈ। ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਮੌਸਮ ਆਮ ਹੋਣ ਤੱਕ ਸਬਰ ਰੱਖਣ ਦੀ ਅਪੀਲ ਕੀਤੀ ਗਈ ਹੈ।
ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ। ਯਾਤਰਾ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਮੌਸਮ ਅਤੇ ਰੂਟ ਸੁਰੱਖਿਆ ਦਾ ਮੁਲਾਂਕਣ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























