• Latest
  • Trending
ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

4 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

27 minutes ago
National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

34 minutes ago
Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

39 minutes ago
National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

43 minutes ago
Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

Punjab: ਅੱਜ ਪੰਜਾਬ ਦੌਰੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

48 minutes ago
Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 October 2026 | Ang 633 I ਅੱਜ ਦਾ ਹੁਕਮਨਾਮਾ

3 hours ago
ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ  ਵਧਾਈ

ਏਸ਼ਿਆਈ ਪੈਰਾ ਖੇਡਾਂ ‘ਚ ਨਵਾਂ ਰਿਕਾਰਡ ਬਣਾਉਣ ’ਤੇ ਮੋਨਾ ਅਗਰਵਾਲ ਨੂੰ ਪ੍ਰਧਾਨ ਮੰਤਰੀ ਨੇ ਦਿੱਤੀ ਵਧਾਈ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

ਸਿਮਰਜੀਤ ਸਿੰਘ ਬੈਂਸ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਨੇ ਸੁਣਾਈ 1 ਸਾਲ ਦੀ ਸਜ਼ਾ

12 hours ago
ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

ਝੋਟਾ ਕਤਲ ਕਾਂਡ: ਸਰਕਾਰ ਦੀ ਐਕਸ਼ਨ ਕਮੇਟੀ ਨਾਲ ਮੀਟਿੰਗ ਖ਼ਤਮ

12 hours ago
ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

ED ਅੱਗੇ ਪੇਸ਼ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ

13 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, October 20, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮਾਨਸੂਨ ਤੋਂ ਪਹਿਲਾਂ ਮੋਹਾਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਲਾਪਰਵਾਹੀ 'ਤੇ ਮੌਕੇ 'ਤੇ ਹੀ ਦਿੱਤੇ ਸਖ਼ਤ ਹੁਕਮ

June 30, 2026
in ਖਬਰਾਂ, ਪੰਜਾਬ
ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮੇਅਰ ਸਰਬਜੀਤ ਸਿੰਘ ਸਮਾਣਾ ਐਕਸ਼ਨ ਮੋਡ ‘ਚ: 

ਮਾਨਸੂਨ ਤੋਂ ਪਹਿਲਾਂ ਮੋਹਾਲੀ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ, ਲਾਪਰਵਾਹੀ ‘ਤੇ ਮੌਕੇ ‘ਤੇ ਹੀ ਦਿੱਤੇ ਸਖ਼ਤ ਹੁਕਮ

ਮੋਹਾਲੀ, 30 ਜੂਨ (ਸਤੀਸ਼ ਕੁਮਾਰ ਪੱਪੀ);- ਮੋਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਮੰਗਲਵਾਰ ਨੂੰ ਮਾਨਸੂਨ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਲਾਪਰਵਾਹੀ ਮਿਲੀ, ਉੱਥੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ।
ਮੇਅਰ ਸਮਾਣਾ ਦੇ ਨਾਲ ਸੀਨੀਅਰ ਡਿਪਟੀ ਮੇਅਰ ਆਰਪੀ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਨਗਰ ਨਿਗਮ ਕਮਿਸ਼ਨਰ ਸੰਦੀਪ ਸਿੰਘ ਅਤੇ ਸੈਨੀਟੇਸ਼ਨ ਵਿੰਗ, ਜਨ ਸਿਹਤ ਤੇ ਸੀਵਰੇਜ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।
ਸਭ ਤੋਂ ਪਹਿਲਾਂ ਮੇਅਰ ਨੇ ਸੈਕਟਰ 79-80 ਵਿੱਚ ਸੀਪੀ ਮਾਲ ਨੇੜੇ ਸਫ਼ਾਈ ਕਾਰਜਾਂ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਸੈਕਟਰ-71 ਵਿੱਚ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਦੇਖਿਆ ਕਿ ਕਈ ਰੋਡ ਗਲੀਆਂ ਬੰਦ ਪਈਆਂ ਹਨ। ਇਸ ਤੋਂ ਇਲਾਵਾ ਇੱਕ ਕੋਠੀ ਮਾਲਕ ਵੱਲੋਂ ਸੀਵਰੇਜ ਦਾ ਪਾਈਪ ਸਿੱਧਾ ਸੜਕ ‘ਤੇ ਛੱਡਿਆ ਗਿਆ ਸੀ। ਮੇਅਰ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਤੁਰੰਤ ਪਾਈਪ ਹਟਾਉਣ ਦੇ ਹੁਕਮ ਦਿੱਤੇ ਅਤੇ ਅਧਿਕਾਰੀਆਂ ਨੂੰ ਰੋਡ ਗਲੀਆਂ ਦੀ ਤੁਰੰਤ ਸਫ਼ਾਈ ਕਰਵਾਉਣ ਲਈ ਕਿਹਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਰੋਡ ਗਲੀਆਂ ਦੇ ਉੱਪਰਲੀ ਸਫ਼ਾਈ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੈ, ਜਦਕਿ ਅੰਦਰੂਨੀ ਸਫ਼ਾਈ ਜਨ ਸਿਹਤ ਵਿਭਾਗ ਵੱਲੋਂ ਕੀਤੀ ਜਾਵੇਗੀ।
ਇਸ ਤੋਂ ਬਾਅਦ ਮੇਅਰ ਸਮਾਣਾ ਨੇ ਫੇਜ਼-4 ਅਤੇ ਫੇਜ਼-5 ਦਾ ਦੌਰਾ ਕੀਤਾ, ਜਿੱਥੇ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਉਨ੍ਹਾਂ ਨੂੰ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਫੇਜ਼-5 ਮਾਰਕੀਟ ਦੇ ਜਨਤਕ ਬਾਥਰੂਮ ਦਾ ਨਿਰੀਖਣ ਕਰਦਿਆਂ ਸਾਹਮਣੇ ਆਇਆ ਕਿ ਪਹਿਲਾਂ ਟਾਇਲਟਾਂ ਦੇ ਦਰਵਾਜ਼ੇ ਨਹੀਂ ਸਨ, ਜੋ ਹੁਣ ਲੱਗ ਚੁੱਕੇ ਹਨ। ਹਾਲਾਂਕਿ ਬਾਹਰ ਦੀਆਂ ਟਾਈਲਾਂ ਟੁੱਟੀਆਂ ਹੋਈਆਂ ਹਨ ਅਤੇ ਰੋਡ ਗਲੀਆਂ ਅੰਦਰੋਂ ਪੂਰੀ ਤਰ੍ਹਾਂ ਚੋਕ ਪਈਆਂ ਹਨ। ਮੇਅਰ ਨੇ ਇਨ੍ਹਾਂ ਦੀ ਤੁਰੰਤ ਮੁਰੰਮਤ ਅਤੇ ਸਫ਼ਾਈ ਦੇ ਨਿਰਦੇਸ਼ ਦਿੱਤੇ।
ਦੌਰੇ ਦੌਰਾਨ ਫੇਜ਼-5 ਮਾਰਕੀਟ ਦੇ ਪਿਛਲੇ ਪਾਸੇ ਭੈਣਾਂ ਦੇ ਢਾਬੇ ਤੋਂ ਦਾਵਤ ਹੋਟਲ ਤੱਕ ਪੁੱਟੀ ਹੋਈ ਸੜਕ ਦਾ ਮੁੱਦਾ ਵੀ ਉਠਿਆ। ਸੀਵਰੇਜ ਲਾਈਨ ਪੈਣ ਤੋਂ ਬਾਅਦ ਕਈ ਮਹੀਨਿਆਂ ਤੋਂ ਇਹ ਸੜਕ ਨਹੀਂ ਬਣੀ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਇੱਥੇ ਹੀ ਆਮ ਆਦਮੀ ਕਲੀਨਿਕ ਵੀ ਸਥਿਤ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।
ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਫੇਜ਼-4 ਵਾਲੇ ਪਾਸੇ ਦੀ ਸੜਕ ਬਣਨ ਦੇ ਬਾਵਜੂਦ ਫੇਜ਼-5 ਵਾਲੇ ਹਿੱਸੇ ਦੀ ਸੜਕ ਨਾ ਬਣਨ ਦਾ ਮੁੱਦਾ ਵੀ ਮੇਅਰ ਦੇ ਧਿਆਨ ਵਿੱਚ ਲਿਆਂਦਾ। ਇਸ ‘ਤੇ ਮੇਅਰ ਸਮਾਣਾ ਨੇ ਕਿਹਾ ਕਿ ਇਹ ਸੜਕ ਵੀ ਜਲਦ ਤਿਆਰ ਕਰਵਾਈ ਜਾਵੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਆਗੂ ਅਨੂ ਬੱਬਰ ਨੇ ਵੀ ਮੇਅਰ ਨੂੰ ਫੇਜ਼-5 ਮਾਰਕੀਟ ਦੇ ਪਿਛਲੇ ਪਾਸੇ ਦੀ ਸੜਕ ਛੇਤੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈ ਲਾਪਰਵਾਹੀ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਨਵੇਂ ਮੇਅਰ ਦੇ ਸਰਗਰਮ ਰਵੱਈਏ ਨਾਲ ਇਸ ਸਮੱਸਿਆ ਦਾ ਜਲਦ ਹੱਲ ਹੋਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਹ ਲਗਾਤਾਰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 30 ਜੂਨ ਤੱਕ ਰੋਡ ਗਲੀਆਂ ਦੀ ਸਫ਼ਾਈ ਦਾ ਟੀਚਾ ਰੱਖਿਆ ਗਿਆ ਸੀ ਅਤੇ ਜਿੱਥੇ ਵੀ ਕਮੀ ਮਿਲੀ ਹੈ, ਉੱਥੇ ਠੇਕੇਦਾਰਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਾਨਸੂਨ ਦੌਰਾਨ ਸ਼ਹਿਰ ਵਾਸੀਆਂ ਨੂੰ ਪਾਣੀ ਭਰਨ ਜਾਂ ਸੀਵਰੇਜ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਸ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 20, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ...

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ

by Ranjit Singh
October 20, 2026
0

National: ਦੁਸਹਿਰੇ ਮੌਕੇ ਪੂਰਬੀ ਦਿੱਲੀ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ, ਕਈ ਥਾਵਾਂ ’ਤੇ ਰੂਟ ਡਾਇਵਰਟ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ

by Ranjit Singh
October 20, 2026
0

Chandigarh: ਦੁਸਹਿਰੇ ਮੌਕੇ ਚੰਡੀਗੜ੍ਹ ਪੁਲਿਸ ਵੱਲੋਂ ਟ੍ਰੈਫਿਕ ਐਡਵਾਈਜ਼ਰੀ ਜਾਰੀ - ਸ਼ਾਮ 5 ਤੋਂ 7 ਵਜੇ ਤੱਕ ਕਈ ਰੂਟਾਂ ’ਤੇ ਆਵਾਜਾਈ...

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ

by Ranjit Singh
October 20, 2026
0

National: ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਅੱਜ ਤੋਂ ਤਿੰਨ ਦਿਨਾਂ ਭਾਰਤ ਦੌਰੇ ’ਤੇ ਨਵੀ ਦਿੱਲੀ, 20 ਅਕਤੂਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 20, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20 ਅਕਤੂਬਰ...

Most Popular

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ

by Navjot
4 weeks ago
0

ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਲੱਗੀ ਅੱਗ ; ਨਿਊਰੋਸਰਜਨ ਦੀ ਮੌਤ ਹੈਦਰਾਬਾਦ, 20 ਸਤੰਬਰ (ਵਿਸ਼ਵ ਵਾਰਤਾ): ਤੇਲੰਗਾਨਾ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 