• Latest
  • Trending
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

3 weeks ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ

16 minutes ago
National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

52 minutes ago
Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

2 hours ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਲਏ ਜਾ ਸਕਦੇ ਹਨ ਅਹਿਮ ਫੈਸਲੇ

2 hours ago
Bathinda ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਚਾਰ ਮੌਤਾਂ

Bathinda ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਚਾਰ ਮੌਤਾਂ

2 hours ago
Punjab CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

Punjab CM ਮਾਨ ਵਲੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ

2 hours ago
Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

Punjab ਨੂੰ ਜਲਦੀ ਹੀ ਮਿਲ ਸਕਦਾ ਹੈ ਪੱਕਾ DGP, ਪੜ੍ਹੋ ਕਿਸ ਦੇ ਨਾਮ ‘ਤੇ ਲੱਗ ਸਕਦੀ ਹੈ ਮੋਹਰ ?

3 hours ago
MGNREGA ਦੀ ਥਾਂ ‘ਤੇ ਅੱਜ ਤੋਂ ਲਾਗੂ ਹੋਇਆ VB-G RAM G

MGNREGA ਦੀ ਥਾਂ ‘ਤੇ ਅੱਜ ਤੋਂ ਲਾਗੂ ਹੋਇਆ VB-G RAM G

4 hours ago
Punjab Weather: ਸੂਬੇ ਦਾ ਬਦਲਿਆ ਮੌਸਮ, ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦਾ ਬਦਲਿਆ ਮੌਸਮ, ਮੀਂਹ ਲਈ ਅਲਰਟ ਜਾਰੀ

4 hours ago
Hindi News
English News
Wednesday, July 1, 2026
No Result
View All Result
37 °c
Chandigarh
31 ° Thu
35 ° Fri
37 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਕੈਬਨਿਟ ਮੰਤਰੀ ਅਤੇ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਦਿੱਤੀ ਵਧਾਈ

June 9, 2026
in ਖਬਰਾਂ, ਪੰਜਾਬ

ਕਿਹਾ, ਮੋਹਾਲੀ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ

ਐਮ ਐਲ ਏ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਾਸੀਆਂ, ਸਾਰੇ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੂਨ (ਸਤੀਸ਼ ਕੁਮਾਰ ਪੱਪੀ);- ਨਗਰ ਨਿਗਮ ਮੋਹਾਲੀ ਦੀਆਂ ਅੱਜ ਹੋਈਆਂ ਮੇਅਰ ਚੋਣਾਂ ਦੌਰਾਨ ਸਰਬਜੀਤ ਸਿੰਘ ਸਮਾਣਾ ਨੂੰ ਮੇਅਰ, ਰਾਜਿੰਦਰ ਪ੍ਰਸ਼ਾਦ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੂੰ ਡਿਪਟੀ ਮੇਅਰ ਚੁਣਿਆ ਗਿਆ।

ਚੋਣ ਪ੍ਰਕਿਰਿਆ ਤੋਂ ਪਹਿਲਾਂ ਨਗਰ ਨਿਗਮ ਮੋਹਾਲੀ ਦੇ ਸਾਰੇ 50 ਨਵੇਂ ਚੁਣੇ ਗਏ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਰੂਪਨਗਰ ਡਿਵੀਜ਼ਨ ਦੇ ਕਮਿਸ਼ਨਰ ਮਨਵੇਸ਼ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਕਰਵਾਈ ਗਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ, ਜਦਕਿ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਚੋਣ ਕਾਰਵਾਈ ਦਾ ਸੰਚਾਲਨ ਕੀਤਾ।

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਜਿਨ੍ਹਾਂ ਨੂੰ ਪਾਰਟੀ ਹਾਈਕਮਾਨ ਵੱਲੋਂ ਮੋਹਾਲੀ ਦੀਆਂ ਮੇਅਰ ਚੋਣਾਂ ਦੀ ਪਾਰਟੀ ਪੱਧਰ ‘ਤੇ ਨਿਗਰਾਨੀ ਲਈ ਜ਼ਿੰਮੇਵਾਰੀ ਸੌਂਪੀ ਗਈ ਸੀ, ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਭਰੋਸਾ ਪ੍ਰਗਟਾਇਆ ਕਿ ਨਵੀਂ ਟੀਮ ਮੋਹਾਲੀ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ।

ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੋਹਾਲੀ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਕੇ ਇਸ ਨੂੰ ਸੁਪਨਿਆਂ ਦੇ ਸ਼ਹਿਰ ਵਜੋਂ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰੀ ਪੰਜਾਬ ਦੇ ਲੋਕ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ-ਪੱਖੀ ਨੀਤੀਆਂ ਅਤੇ ਸੁਸ਼ਾਸਨ ਨੂੰ ਭਰਵਾਂ ਸਮਰਥਨ ਦੇ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਫਤਵਾ ਦਿੱਤਾ ਹੈ।

ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਸਾਰੇ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਹ ਉਨ੍ਹਾਂ 35 ਕੌਂਸਲਰਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਮਰਥਨ ਕੀਤਾ। ਇਨ੍ਹਾਂ ਵਿੱਚ ਪਾਰਟੀ ਦੇ 27 ਕੌਂਸਲਰਾਂ ਦੇ ਨਾਲ-ਨਾਲ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਨੇ ਪਾਰਟੀ ਦੀ ਏਕਤਾ ਅਤੇ ਮੋਹਾਲੀ ਦੇ ਵਾਸੀਆਂ ਦੀ ਸੇਵਾ ਪ੍ਰਤੀ ਉਸ ਦੀ ਸਾਂਝੀ ਵਚਨਬੱਧਤਾ ਨੂੰ ਦਰਸਾਇਆ ਹੈ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੀ ਹਾਜ਼ਰ ਸਨ।

ਵਿਧਾਇਕ ਕੁਲਵੰਤ ਸਿੰਘ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਸਫਲਤਾਪੂਰਵਕ ਸੰਪੂਰਨ ਕਰਵਾਉਣ ਲਈ, ਮੋਹਾਲੀ ਦੇ ਵਸਨੀਕਾਂ, ਸਾਰੇ ਕੌਂਸਲਰਾਂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਲੀਡਰਸ਼ਿਪ ਸ਼ਹਿਰ ਦੀਆਂ ਨਾਗਰਿਕ ਸਮੱਸਿਆਵਾਂ ਦੇ ਹੱਲ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਅਣਥੱਕ ਮਿਹਨਤ ਕਰੇਗੀ।

ਚੋਣ ਪ੍ਰਕਿਰਿਆ ਮਨਵੇਸ਼ ਸਿੰਘ ਸਿੱਧੂ, ਕਮਿਸ਼ਨਰ ਰੂਪਨਗਰ ਡਿਵੀਜ਼ਨ ਵੱਲੋਂ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਸੰਦੀਪ ਸਿੰਘ ਗਾੜ੍ਹਾ ਦੀ ਹਾਜ਼ਰੀ ਵਿੱਚ ਸੰਪੰਨ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਅਤੇ ਐੱਸ.ਡੀ.ਐੱਮ. ਮੋਹਾਲੀ ਦਮਨਦੀਪ ਕੌਰ ਵੀ ਮੌਜੂਦ ਰਹੇ।

ਚੋਣ ਤੋਂ ਬਾਅਦ ਸਰਬਜੀਤ ਸਿੰਘ ਸਮਾਣਾ ਨੇ ਨਗਰ ਨਿਗਮ ਮੋਹਾਲੀ ਦੇ ਮੇਅਰ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸੇ ਤਰ੍ਹਾਂ ਰਾਜਿੰਦਰ ਪ੍ਰਸ਼ਾਦ ਨੇ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਨੇ ਡਿਪਟੀ ਮੇਅਰ ਵਜੋਂ ਅਹੁਦਾ ਸੰਭਾਲਿਆ।

ਨਵੇਂ ਚੁਣੇ ਗਏ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਪਾਰਟੀ ਲੀਡਰਸ਼ਿਪ, ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਪ੍ਰਗਟਾਏ ਭਰੋਸੇ ਲਈ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਲੋਕ ਭਲਾਈ, ਯੋਜਨਾਬੱਧ ਸ਼ਹਿਰੀ ਵਿਕਾਸ ਅਤੇ ਮੋਹਾਲੀ ਦੀ ਸਰਵਪੱਖੀ ਤਰੱਕੀ ਲਈ ਮਿਲਜੁਲ ਕੇ ਕੰਮ ਕਰਨਗੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਜਨ ਪ੍ਰਤੀਨਿਧੀ, ਕੌਂਸਲਰ, ਪਾਰਟੀ ਆਗੂ, ਅਧਿਕਾਰੀ ਅਤੇ ਸਮਰਥਕ ਹਾਜ਼ਰ ਸਨ।

Tags: BREAKING NEWSLatest Punjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
July 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ

by Ranjit Singh
July 1, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 7 ਪਿਸਤੌਲਾਂ ਸਣੇ ਦੋ ਗ੍ਰਿਫ਼ਤਾਰ ਅੰਮ੍ਰਿਤਸਰ, 1 ਜੁਲਾਈ (ਵਿਸ਼ਵ ਵਾਰਤਾ)...

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ

by Ranjit Singh
July 1, 2026
0

National: ਰਾਜਸਥਾਨ ਵਿੱਚ ਬੱਸ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 8 ਮੌਤਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਰਾਜਸਥਾਨ ਦੇ ਦੌਸਾ...

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ

by Ranjit Singh
July 1, 2026
0

Punjab ਦੇ IAS ਅਧਿਕਾਰੀ ਕ੍ਰਿਸ਼ਨ ਕੁਮਾਰ ਨੂੰ ਮਿਲੀ ਅਹਿਮ ਜਿੰਮੇਵਾਰੀ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ) - ਪੰਜਾਬ ਸਰਕਾਰ ਨੇ ਇੱਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
July 1, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ

by Ranjit Singh
3 weeks ago
0

Haryana: ਪਿੰਜੌਰ ਵਿੱਚ ਇੱਕ ਨੌਜਵਾਨ ਕੱਪੜਾ ਕਾਰੋਬਾਰੀ ਦੇ ਕਤਲ ਮਾਮਲੇ ਵਿੱਚ ਵੱਡੀ ਕਾਰਵਾਈ, ਪੜ੍ਹੋ ਵੇਰਵਾ - ਪਿੰਜੌਰ ਪੁਲਿਸ ਸਟੇਸ਼ਨ ਇੰਚਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 