ਦਿੱਲੀ ‘ਚ ਭਲਕੇ ਪੰਜਾਬ ਕਾਂਗਰਸ ਦੀ ਹਾਈਕਮਾਨ ਨਾਲ ਵੱਡੀ ਬੈਠਕ
– ਭੂਪੇਸ਼ ਬਘੇਲ ਤੇ ਕੇਸੀ ਵੇਣੂਗੋਪਾਲ ਵੀ ਰਹਿਣਗੇ ਮੌਜੂਦ
ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਕੱਲ੍ਹ (ਮੰਗਲਵਾਰ ਨੂੰ) ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਿਤ ਕਮੇਟੀਆਂ ਦੀ ਬੈਠਕ ਬੁਲਾਈ ਹੈ। ਬੈਠਕ ਵਿੱਚ ਸੂਬਾ ਪ੍ਰਧਾਨ ਰਾਜਾ ਵੜਿੰਗ ਤੋਂ ਇਲਾਵਾ ਕੈਂਪੇਨਿੰਗ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੋਰ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ, ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਡਾ. ਅਮਰ ਸਿੰਘ, ਇਲੈਕਸ਼ਨ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਸਮੇਤ ਕਾਰਜਕਾਰੀ ਪ੍ਰਧਾਨਾਂ ਤੇ ਕੋ-ਚੇਅਰਮੈਨਾਂ ਨੂੰ ਵੀ ਦਿੱਲੀ ਬੁਲਾਇਆ ਗਿਆ ਹੈ।
ਭੂਪੇਸ਼ ਬਘੇਲ ਨੇ ਪੰਜਾਬ ਚੋਣਾਂ ਦੀਆਂ ਤਿਆਰੀਆਂ ਲਈ ਜੋ ਬੈਠਕ ਦਿੱਲੀ ਵਿੱਚ ਬੁਲਾਈ ਹੈ, ਉਸ ਵਿੱਚ ਜਥੇਬੰਦਕ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੀ ਸ਼ਾਮਲ ਹੋਣਗੇ। ਦੱਸ ਦਈਏ ਕਿ ਪੰਜਾਬ ਵਿੱਚ ਖੁੱਲ੍ਹ ਕੇ ਆਹਮੋ-ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੇ ਆਗੂਆਂ ਦੀ ਇਹ ਪਹਿਲੀ ਬੈਠਕ ਹੈ। ਹਾਲਾਂਕਿ, ਇਸ ਮੀਟਿੰਗ ਵਿੱਚ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹੋਣਗੇ ਜਾਂ ਨਹੀਂ, ਇਹ ਤੈਅ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























