ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਇਕ ਮਹੱਤਵਪੂਰਨ ਮੀਟਿੰਗ ਕਰੇਗੀ। ਇਹ ਮੀਟਿੰਗ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਸੰਬੰਧੀ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਇਸ ਮੀਟਿੰਗ ਦਾ ਮੁੱਖ ਮੁੱਦਾ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਜੁੜੇ ਕਾਨੂੰਨੀ, ਸੰਵਿਧਾਨਕ ਅਤੇ ਮਰਯਾਦਾ ਸਬੰਧੀ ਪਹਿਲੂਆਂ ‘ਤੇ ਚਰਚਾ ਅਤੇ ਲੋੜੀਂਦੀਆਂ ਸੋਧਾਂ ‘ਤੇ ਵਿਚਾਰ ਕਰਨਾ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ 18 ਨਵੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸ਼ਾਮਲ ਨਹੀਂ ਹੋਈ ਸੀ। ਮਾਹਰ ਕਮੇਟੀ ਨੇ 14 ਨਵੰਬਰ ਦੇ ਪੱਤਰ ਰਾਹੀਂ ਦੋ ਨੁਕਤਿਆਂ ‘ਤੇ ਸਰਕਾਰ ਤੋਂ ਸਪੱਸ਼ਟੀਕਰਨ ਅਤੇ ਲਿਖਤੀ ਜਾਣਕਾਰੀ ਮੰਗੀ ਸੀ।