Meghalaya : ਕੋਲਾ ਖਾਨ ‘ਚ ਜ਼ਬਰਦਸਤ ਧਮਾਕਾ, 10 ਮਜ਼ਦੂਰਾਂ ਦੀ ਮੌਤ ਦੀ ਖ਼ਬਰ!
ਨਵੀ ਦਿੱਲੀ, 5 ਫਰਵਰੀ 2026 (ਵਿਸ਼ਵ ਵਾਰਤਾ) – ਮੇਘਾਲਿਆ (Meghalaya) ਦੀ ਇੱਕ ਕੋਲਾ ਖਾਨ ਵਿੱਚ ਵੀਰਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ, ਤਾਸ਼ਕਾਈ ਖੇਤਰ ਵਿੱਚ ਕੋਲੇ ਦੀ ਖਾਨ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ 10 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰਾਂ ਦੇ ਫਸੇ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ। ਹਾਦਸੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਤਾਸ਼ਕਾਈ (Meghalaya) ਕੋਲਾ ਖਾਨ ਵਿੱਚ ਅਚਾਨਕ ਹੀ ਇੱਕ ਵੱਡਾ ਧਮਾਕਾ ਹੋ ਗਿਆ ਜਿਸ ਨਾਲ ਓਥੇ ਕੰਮ ਕਰਦੇ ਮਜ਼ਦੂਰ ਅੰਦਰ ਹੀ ਫਸ ਗਏ। ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਖਾਨ ਦੇ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੂੰ ਬਾਹਰ ਨਿਕਲਣ ਦਾ ਮੌਕਾ ਹੀ ਨਹੀਂ ਮਿਲਿਆ। ਅਧਿਕਾਰੀਆਂ ਨੇ ਦੱਸਿਆ ਕਿ ਮੇਘਾਲਿਆ ਦੀ ਕੋਲਾ ਖਾਨ ਵਿੱਚ ਹੋਏ ਇੱਕ ਵੱਡੇ ਧਮਾਕੇ ਵਿੱਚ ਘੱਟੋ-ਘੱਟ 10 ਮਜ਼ਦੂਰਾਂ ਦੀ ਮੌਤ ਹੋ ਗਈ।
ਇਹ ਘਟਨਾ ਤਾਸ਼ਖਾਈ ਵਿੱਚ ਇੱਕ ਕੋਲਾ ਮਾਈਨਿੰਗ ਵਾਲੀ ਥਾਂ ‘ਤੇ ਵਾਪਰੀ। ਅਧਿਕਾਰੀ ਧਮਾਕੇ ਦੇ ਸਹੀ ਕਾਰਨਾਂ ਦੀ ਜਾਂਚ ਕਰ ਰਹੇ ਹਨ। ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਮਾਰੇ ਗਏ ਸਾਰੇ ਮਜ਼ਦੂਰ ਅਸਾਮ ਦੇ ਸਨ। ਮ੍ਰਿਤਕਾ ਵਿੱਚੋਂ ਇੱਕ ਦੀ ਪਛਾਣ ਕਟੀਗਰਾ ਦੇ ਬਿਹਾਰਾ ਪਿੰਡ ਦੇ ਨਿਵਾਸੀ ਵਜੋਂ ਹੋਈ ਹੈ। ਪ੍ਰਸ਼ਾਸਨ ਨੇ ਘਟਨਾ ਸਥਾਨ ਦੇ ਆਲੇ ਦੁਆਲੇ ਦੇ ਖੇਤਰ ਨੂੰ ਘੇਰ ਕੇ ਸੁਰੱਖਿਆ ਵਧਾ ਦਿੱਤੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























