• Latest
  • Trending
MINING NEWS :ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ

MINING NEWS :ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ

2 years ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

3 minutes ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

4 minutes ago
Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

5 minutes ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

28 minutes ago
ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

29 minutes ago
ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

30 minutes ago
734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

734 ਕਰੋੜ ਰੁਪਏ ਦੇ GST ਘੁਟਾਲੇ ਦਾ ਮਾਮਲਾ : ED ਵੱਲੋਂ ਕਾਰੋਬਾਰੀ ਅਤੇ ਉਸਦਾ ਪੁੱਤਰ ਗ੍ਰਿਫਤਾਰ

31 minutes ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਫਾਈਨਲ ਵਿੱਚ ਕੀਤਾ ਪ੍ਰਵੇਸ਼ ; ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾਇਆ

37 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

Punjab: ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘X’ ‘ਤੇ ਲਿਖਿਆ ‘ਸਾਬਕਾ ਪ੍ਰਧਾਨ’

57 minutes ago
Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

Punjab: ਅੰਤਰਰਾਜੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼, 7 ਪਿਸਤੌਲਾਂ ਸਮੇਤ 4 ਗ੍ਰਿਫਤਾਰ

1 hour ago
Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

Punjab CM ਭਗਵੰਤ ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ

2 hours ago
Hindi News
English News
Thursday, October 1, 2026
No Result
View All Result
34 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MINING NEWS :ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ

ਪੰਜਾਬ ਸਰਕਾਰ ਨੇ ਮਾਈਨਿੰਗ ਖੇਤਰ ਨੂੰ ਨਿਯਮਤ ਕਰਨ ਲਈ ਇਤਿਹਾਸਕ ਕਾਨੂੰਨ ਲਿਆਂਦਾ

March 28, 2025
in ਸਿਆਸੀ, ਖਬਰਾਂ, ਪੰਜਾਬ
MINING NEWS :ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ

ਇਹ ਇਨਕਲਾਬੀ ਐਕਟ ਮਾਈਨਿੰਗ ਮਾਫੀਆ ਨੂੰ ਜੜ੍ਹੋਂ ਪੁੱਟ ਕੇ ਇਸ ਖੇਤਰ ਵਿੱਚ ਪਾਰਦਰਸ਼ਤਾ ਲਿਆਏਗਾ: ਅਮਨ ਅਰੋੜਾ

ਨਵਾਂ ਕਾਨੂੰਨ, ਮਾਈਨਿੰਗ ਈਕੋਸਿਸਟਮ ਵਿੱਚ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਜਵਾਬਦੇਹੀ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

MINING NEWS :ਪਿਛਲੀਆਂ ਸਰਕਾਰਾਂ ਨੇ ਮਾਈਨਿੰਗ ਮਾਫੀਆ ਨਾਲ ਗੰਢਤੁੱਪ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਲੁੱਟਿਆ
ਚੰਡੀਗੜ੍ਹ, 28 ਮਾਰਚ (ਵਿਸ਼ਵ ਵਾਰਤਾ )-ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਮਾਈਨਿੰਗ ਅਤੇ ਕਰੱਸ਼ਰ ਉਦਯੋਗ ਨੂੰ ਨਿਯਮਤ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ “ਦਿ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰਜ਼ ਬਿੱਲ 2025” ਲਿਆਂਦਾ ਹੈ ਤਾਂ ਜੋ ਪਿਛਲੇ ਸਮੇਂ ਤੋਂ ਗੈਰ-ਨਿਯਮਤ ਅਭਿਆਸਾਂ ਅਤੇ ਭ੍ਰਿਸ਼ਟਾਚਾਰ ਨਾਲ ਗ੍ਰਸਤ ਰਹੇ ਇਸ ਖੇਤਰ ਵਿੱਚ ਵੱਡੀ ਪੱਧਰ ‘ਤੇ ਰੈਗੂਲੇਸ਼ਨ, ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਜਾ ਸਕੇ।

ਸ੍ਰੀ ਅਮਨ ਅਰੋੜਾ ਅਤੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਇਨਕਲਾਬੀ ਐਕਟ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਐਕਟ ਤਹਿਤ ਮਾਈਨਿੰਗ ਸੈਕਟਰ ਨੂੰ ਨਿਯਮਤ ਕਰਨ ਲਈ ਸਾਰੇ ਕਰੱਸ਼ਰ ਯੂਨਿਟਾਂ, ਸਟਾਕਿਸਟਾਂ ਅਤੇ ਰਿਟੇਲਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਨਵੇਂ ਨਿਯਮ ਤਹਿਤ ਮਾਈਨਿੰਗ ਈਕੋਸਿਸਟਮ ਵਿੱਚ ਹਰੇਕ ਇਕਾਈ ਨੂੰ ਰਜਿਸਟਰ ਕਰਨਾ ਲਾਜ਼ਮੀ ਹੋਵੇਗਾ, ਜਿਸ ਨਾਲ ਜਵਾਬਦੇਹੀ ਰਹਿਤ ਅਤੇ ਗੈਰ-ਨਿਯਮਤ ਕਾਰਜਾਂ ਦਾ ਯੁੱਗ ਖਤਮ ਹੋ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਰੇਕ ਰਜਿਸਟਰਡ ਯੂਨਿਟ ਨੂੰ ਮਹੀਨਾਵਾਰ ਰਿਟਰਨ ਫਾਈਲ ਕਰਨੀ ਹੋਵੇਗੀ, ਜਿਸ ਵਿੱਚ ਗੈਰ-ਪਾਲਣਾ ਜਾਂ ਗਲਤ ਰਿਪੋਰਟਿੰਗ ਲਈ ਸਖ਼ਤ ਜੁਰਮਾਨੇ ਲਾਏ ਜਾਣਗੇ।

ਸ੍ਰੀ ਅਰੋੜਾ ਨੇ ਕਿਹਾ ਕਿ ਇਹ ਐਕਟ ਤਹਿਤ ਆਨਲਾਈਨ ਪੋਰਟਲ ਰਾਹੀਂ ਮਜ਼ਬੂਤ ਡਿਜੀਟਲ ਨਿਗਰਾਨੀ ਵੀ ਕੀਤੀ ਜਾਵੇਗੀ ਅਤੇ ਖੁਦਾਈ ਤੋਂ ਲੈ ਕੇ ਟਰਾਂਸਪੋਰਟੇਸ਼ਨ ਤੱਕ ਮਾਈਨਿੰਗ ਕਾਰਜਾਂ ਦੇ ਹਰ ਪਹਿਲੂ ਨੂੰ ਟਰੈਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ੀ ਵਿਧੀ ਗੈਰ-ਕਾਨੂੰਨੀ ਮਾਈਨਿੰਗ ਅਤੇ ਵਾਤਾਵਰਣ ਵਿਗਾੜ ਦੀਆਂ ਇਤਿਹਾਸਕ ਚੁਣੌਤੀਆਂ ਨੂੰ ਖਤਮ ਕਰੇਗੀ।

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਕਾਨੂੰਨ ਵਿੱਚ ਕਰੱਸ਼ਰ ਅਤੇ ਮਾਈਨਿੰਗ ਗਤੀਵਿਧੀਆਂ ਤੋਂ ਪੈਦਾ ਹੋਣ ਵਾਲੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਨੂੰ ਦੂਰ ਕਰਨ ਲਈ ਇੱਕ ਵਾਤਾਵਰਣ ਪ੍ਰਬੰਧਨ ਫੰਡ ਸਥਾਪਤ ਕਰਨ ਦੀ ਵਿਵਸਥਾ ਵੀ ਕੀਤੀ ਗਈ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਾਈਨਿੰਗ ਸੈਕਟਰ ਨੂੰ ਗਲਤ ਅਮਲਾਂ ਤੋਂ ਮੁਕਤ ਕਰਨ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਐਕਟ ਵਿੱਚ ਸਖ਼ਤ ਸਜ਼ਾ ਦੇ ਉਪਬੰਧ ਹਨ, ਜਿਨ੍ਹਾਂ ਵਿੱਚ ਭਾਰੀ ਜੁਰਮਾਨੇ ਤੋਂ ਲੈ ਕੇ ਲਾਇਸੈਂਸ ਮੁਅੱਤਲ, ਯੂਨਿਟ ਸੀਲ ਕਰਨਾ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸੰਭਾਵੀ ਅਪਰਾਧਿਕ ਕਾਰਵਾਈਆਂ ਸ਼ਾਮਲ ਹਨ।

ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਦੰਡਕਾਰੀ ਨਹੀਂ, ਸਗੋਂ ਸੁਧਾਰਾਤਮਕ ਹੈ ਅਤੇ ਮਾਈਨਿੰਗ ਸੈਕਟਰ ਨੂੰ ਗਲਤ ਅਮਲਾਂ ਤੋਂ ਛੁਟਕਾਰਾ ਦਿਵਾ ਕੇ ਅਨੁਕੂਲ ਵਪਾਰਕ ਮਾਹੌਲ ਵਾਲੇ ਸੈਕਟਰ ਵਿੱਚ ਬਦਲਣ ਲਈ ਲਿਆਂਦਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਨਵੇਂ ਕਾਨੂੰਨ ਵਿੱਚ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਲਗਾਤਾਰ ਦੋ ਮਹੀਨਿਆਂ ਤੱਕ ਰਿਟਰਨ ਫਾਈਲ ਕਰਨ ਵਿੱਚ ਨਾਕਾਮ ਰਹਿਣ ਵਾਲੀਆਂ ਇਕਾਈਆਂ ਦੇ ਲਾਇਸੈਂਸ ਮੁਅੱਤਲ ਕਰ ਦਿੱਤੇ ਜਾਣਗੇ, ਤਿੰਨ ਮਹੀਨਿਆਂ ਤੱਕ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਟਰਮੀਨੇਟ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਵਿਵਸਥਾ ਮਾਈਨਿੰਗ ਈਕੋਸਿਸਟਮ ਵਿੱਚ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਇਹ ਪਹਿਲਕਦਮੀ ਪਾਰਦਰਸ਼ੀ ਸ਼ਾਸਨ ਵੱਲ ਇੱਕ ਇਨਕਲਾਬੀ ਕਦਮ ਹੈ ਜਿਸ ਦਾ ਉਦੇਸ਼ ਮਾਈਨਿੰਗ ਸੈਕਟਰ ਵਿੱਚ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਗਲਤ ਕਾਰਵਾਈਆਂ ਨੂੰ ਯੋਜਨਾਬੱਧ ਢੰਗ ਨਾਲ ਖਤਮ ਕਰਦਿਆਂ ਵਾਤਾਵਰਣ ਅਤੇ ਇਮਾਨਦਾਰ ਕਾਰੋਬਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

MINING NEWS

ਵਿਸ਼ਵ ਵਾਰਤਾ

Tags: AAP DI SARKARAMAN ARORABreaking news in PunjabiCabinet MinisterLatest entertainment newsLatest health newsLatest News updateLatest Punjab newsLatest Punjab News in englishMINING
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

by Navjot
October 1, 2026
0

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ ਮੁੰਬਈ, 1ਅਕਤੂਬਰ (ਵਿਸ਼ਵ ਵਾਰਤਾ): ਰਿਐਲਿਟੀ ਸਟ੍ਰੀਮਿੰਗ ਸ਼ੋਅ 'ਅਲਾਇੰਸ' ਆਪਣੇ...

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

by Navjot
October 1, 2026
0

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਅਗਰਤਲਾ, 1 ਅਕਤੂਬਰ (ਵਿਸ਼ਵ ਵਾਰਤਾ): ਸਿਹਤ ਅਧਿਕਾਰੀਆਂ ਨੇ ਦੱਸਿਆ...

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
October 1, 2026
0

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ 'Nova' ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 1 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

by Navjot
October 1, 2026
0

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 day ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 