ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ
ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਏ ਗਏ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਤਰਜੀਹੀ ਆਧਾਰ ‘ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਸੰਬੋਧਨ ਕਰਦਿਆਂ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਲਕੇ ਦੇ ਹਰ ਪਿੰਡ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਨਾਲ ਹਲਕੇ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਇਆ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ ਅਤੇ ਹਲਕੇ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸੂਬੇ ਦੀਆਂ ਔਰਤਾਂ ਲਈ ਇੱਕ ਇਤਿਹਾਸਕ ਅਤੇ ਲੋਕ ਭਲਾਈ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ, ਜਿੱਥੇ 18 ਸਾਲ ਤੋਂ ਵੱਧ ਉਮਰ ਦੀ ਹਰ ਯੋਗ ਔਰਤ ਨੂੰ ਸਨਮਾਨ ਰਾਸ਼ੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਮਹਿਲਾਵਾਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਦਾ ਲਾਭ ਲੱਖਾਂ ਪਰਿਵਾਰਾਂ ਨੂੰ ਮਿਲ ਰਿਹਾ ਹੈ ਅਤੇ 90 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਯੋਜਨਾ ਨਾਲ ਹੁਣ ਆਮ ਪਰਿਵਾਰ ਵੀ ਨਿੱਜੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਇਮਾਨਦਾਰੀ ਨਾਲ ਲਾਗੂ ਕੀਤਾ ਗਿਆ ਹੈ, ਜਿਸ ਕਾਰਨ ਸੂਬਾ ਵਾਸੀ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੜ ਬਣੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























