• Latest
  • Trending
ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

2 months ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

12 minutes ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

17 minutes ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

21 minutes ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

26 minutes ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

1 hour ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

2 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ‘ਸੁਵਿਧਾ ਕੇਂਦਰ’ ਕਰਮਚਾਰੀਆਂ ਨੇ ਹੜਤਾਲ ਕੀਤੀ ਖਤਮ

2 hours ago
ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

ਵਿਸ਼ਵ ਅਮਨ ਦਾ ਹੋਕਾ- ਬਰਦਾਰ ਸੀ ਪੰਜਾਬੀ ਲੇਖਕ ਸ. ਤੇਰਾ ਸਿੰਘ ਚੰਨ –  ਗੁਰਭਜਨ ਗਿੱਲ

2 hours ago
20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

20,000 ਕਰੋੜ ਦੇ FCI ਸਾਇਲੋ ਪ੍ਰਾਜੈਕਟ : ਦੇਸ਼ ਦੀ ਖੁਰਾਕ ਸੁਰੱਖਿਆ ’ਤੇ ਕਾਰਪੋਰੇਟ ਕਬਜ਼ੇ ਵੱਲ ਇੱਕ ਹੋਰ ਕਦਮ – ਰਵਿੰਦਰ ਵਿਰਦੀ

2 hours ago
ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

ਸਰਬਜੀਤ ਸਮਾਣਾ ਬਣੇ ਮੋਹਾਲੀ ਦੇ ਨਵੇਂ ਮੇਅਰ

3 hours ago
ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

ਵਿਜੇ ਸੇਤੂਪਤੀ ਦੀ ਫਿਲਮ ‘Slum Dog: 33 Temple Road’ ਸੱਚੀਆਂ ਘਟਨਾਵਾਂ ‘ਤੇ ਆਧਾਰਿਤ ; ਨਿਰਦੇਸ਼ਕ

3 hours ago
Hindi News
English News
Tuesday, June 9, 2026
No Result
View All Result
42 °c
Chandigarh
38 ° Wed
32 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ

April 9, 2026
in ਖਬਰਾਂ, ਪੰਜਾਬ
ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

  • ਹਰਜੋਤ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਵੱਲੋਂ ਅਪਣਾਏ 38 ਉੱਤਮ ਕਲਾਸਰੂਮ ਅਭਿਆਸਾਂ ਦਾ ਸੰਗ੍ਰਹਿ ਕੀਤਾ ਜਾਰੀ
  • ਮਿਸ਼ਨ ਸਮਰੱਥ 4.0 ਦੇ ਹਾਜ਼ਰੀ ਸਬੰਧੀ ਸੁਧਾਰਾਂ ਨਾਲ ਪੰਜਾਬ ਦੀ ਸਿੱਖਿਆ ਕ੍ਰਾਂਤੀ ਹੁਣ ਅਗਲੇ ਮੁਕਾਮ ਵੱਲ : ਹਰਜੋਤ ਸਿੰਘ ਬੈਂਸ
  • ‘ਪਰਖ’ ਤਹਿਤ ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ, ਪੰਜਾਬ ਨੇ ਮਿਸ਼ਨ ਸਮਰੱਥ 4.0 ਨਾਲ ਸਿੱਖਿਆ ਕ੍ਰਾਂਤੀ ਦਾ ਕੀਤਾ ਵਿਸਥਾਰ : ਹਰਜੋਤ ਸਿੰਘ ਬੈਂਸ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦਾ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ ਅਤੇ ਫੰਡਾਂ ਨੂੰ ਫਾਈਲਾਂ ਵਿੱਚ ਦਬੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ : ਹਰਜੋਤ ਸਿੰਘ ਬੈਂਸ
  • ’ਆਪ’ ਅਜਿਹੀ ਪਹਿਲੀ ਪਾਰਟੀ ਜਿਸਦੇ ਏਜੰਡੇ ਵਿੱਚ ਸਰਕਾਰੀ ਸਕੂਲ ਸ਼ਾਮਲ ਹਨ ਅਤੇ ਅੱਜ ਸਕੂਲਾਂ ਨੂੰ ਲਗਾਤਾਰ ਮਿਲ ਰਹੀਆਂ ਹਨ ਗ੍ਰਾਂਟਾਂ: ਹਰਜੋਤ ਸਿੰਘ ਬੈਂਸ
  • ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਭਗਵੰਤ ਮਾਨ ਸਰਕਾਰ ਦੇ ਦੂਰਅੰਦੇਸ਼ ਤੇ ਨੇਕ ਇਰਾਦਆਂ ਦਾ ਨਤੀਜਾ : ਹਰਜੋਤ ਸਿੰਘ ਬੈਂਸ
  • ਨਿਰੰਤਰ ਸਿੱਖਿਆ ਸੁਧਾਰਾਂ ਨਾਲ ਬੁਨਿਆਦੀ ਢਾਂਚੇ ਤੋਂ ਨਤੀਜਿਆਂ ਤੱਕ ਦੀ ਤਬਦੀਲੀ ਦੇ ਸਾਖੀ ਬਣ ਰਹੇ ਹਨ ਪੰਜਾਬ ਦੇ ਸਕੂਲ: ਹਰਜੋਤ ਸਿੰਘ ਬੈਂਸ
  • ਮੈਂ ਖੁਦ ਫਿਨਲੈਂਡ ਨਹੀਂ ਗਿਆ ਪਰ ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਿਹਤਰ ਅਭਿਆਸ ਸਿੱਖਣ ਅਤੇ ਪੰਜਾਬ ਦੇ ਕਲਾਸਰੂਮਾਂ ਵਿੱਚ ਇਹਨਾਂ ਅਭਿਆਸਾਂ ਦੀ ਵਰਤੋਂ ਲਈ ਉੱਥੇ ਭੇਜ ਰਹੇ ਹਾਂ: ਹਰਜੋਤ ਸਿੰਘ ਬੈਂਸ
  • ਜੇਕਰ ਇੱਕ ਵੀ ਬੱਚਾ ਸਿੱਖਿਆ ਦੇ ਖੇਤਰ ‘ਚ ਪੱਛੜ ਗਿਆ ਤਾਂ ਸਰਕਾਰ ਆਪਣੇ ਬੁਨਿਆਦੀ ਫਰਜ਼ ਨੂੰ ਪੂਰਾ ਕਰਨ ਵਿੱਚ ਅਸਫਲ ਮੰਨੀ ਜਾਂਦੀ ਹੈ: ਮਨੀਸ਼ ਸਿਸੋਦੀਆ

ਚੰਡੀਗੜ੍ਹ, 9 ਅਪ੍ਰੈਲ (ਵਿਸ਼ਵ ਵਾਰਤਾ);-ਪੰਜਾਬ ਦੀ ਸਿੱਖਿਆ ਕ੍ਰਾਂਤੀ ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ।

ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅਤੇ ਜਾਂਚੇ-ਪਰਖੇ ਸਿੱਖਿਆ ਅਭਿਆਸਾਂ ਨੂੰ ਵਰਤ ਕੇ ਉਸਾਰੂ ਨਤੀਜਿਆਂ ਵੱਲ ਵਧ ਰਿਹਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕਰ ਦਿੱਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਫੰਡ ਫਾਈਲਾਂ ਵਿੱਚ ਅਟਕੇ ਰਹਿਣ ਦੀ ਥਾਂ ਕਲਾਸਰੂਮਾਂ ਤੱਕ ਪਹੁੰਚਣ। ਇਸ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਤੋਂ ਲੈ ਕੇ ਨਤੀਜਿਆਂ ਤੱਕ ਸਾਰਥਕ ਤਬਦੀਲੀ ਆਵੇਗੀ।

‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਦੇ ਸਿਖਰਲੇ ਸਥਾਨ ਦਾ ਹਵਾਲਾ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਿਸ਼ਨ ਸਮਰੱਥ 2026-27 ਦੇ ਹਿੱਸੇ ਵਜੋਂ ਹਾਜ਼ਰੀ ਟਰੈਕਿੰਗ ਸਿਸਟਮ ਦੀ ਸ਼ੁਰੂਆਤ ਕੀਤੀ ਹੈ।

ਉਨ੍ਹਾਂ ਕਿਹਾ, “ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ, ਹਰ ਗੈਰਹਾਜ਼ਰੀ ਦੀ ਜਾਣਕਾਰੀ ਵੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਨਿਯਮਤ ਹਾਜ਼ਰੀ, ਸਿੱਖਣ ਦੀ ਰੁਚੀ ਅਤੇ ਵੱਖ-ਵੱਖ ਗਤੀਵਿਧੀਆਂ ਵਿੱਚ ਬੱਚੇ ਦੀ ਸ਼ਮੂਲੀਅਤ ਨੂੰ ਵਧਾਉਣਾ ਹੈ। ਸੱਤ ਦਿਨਾਂ ਲਈ ਗੈਰਹਾਜ਼ਰ ਰਹਿਣ ਵਾਲੇ ਬੱਚੇ ਨੂੰ ਜ਼ਿਲ੍ਹਾ ਪੱਧਰੀ ਮਾਪਿਆਂ ਨਾਲ ਰਾਬਤਾ ਕੀਤਾ ਜਾਵੇਗਾ, ਜਦੋਂ ਕਿ 15 ਦਿਨਾਂ ਤੋਂ ਵੱਧ ਗੈਰਹਾਜ਼ਰ ਰਹਿਣ ’ਤੇ ਮਾਪਿਆਂ ਨੂੰ ਸੂਬੇ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਹੋਵੇਗਾ। ਇਹ ਸਿੱਖਣ ਦੀ ਨਿਰੰਤਰਤਾ ਅਤੇ ਬੱਚਿਆਂ ਦੀ ਸੁਰੱਖਿਆ ਦੋਵਾਂ ਨੂੰ ਯਕੀਨੀ ਬਣਾਏਗਾ।”

ਪ੍ਰੋਗਰਾਮ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਮਿਸ਼ਨ ਸਮਰੱਥ ਨੇ ਕਲਾਸਰੂਮ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪੜਾਅ ਹਾਜ਼ਰੀ ਟਰੈਕਿੰਗ, ਬਿਹਤਰ ਨਿਗਰਾਨੀ ਅਤੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਕੇ ਸਿੱਖਿਆ ਦੇ ਮਿਆਰ ਅਤੇ ਜਵਾਬਦੇਹੀ ਨੂੰ ਵਧਾਉਣ ’ਤੇ ਕੇਂਦ੍ਰਿਤ ਹੈ। ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਬੱਚੇ ਲਈ ਬੁਨਿਆਦੀ ਸਿੱਖਿਆ ਦਾ ਆਧਾਰ ਮਜ਼ਬੂਤ ਹੋਵੇ।”’’

ਆਪਣੀ ਕਾਮਯਾਬੀ ਦੇ ਸਫ਼ਰ ਬਾਰੇ ਦੱਸਦਿਆਂ ਉਨ੍ਹਾਂ ਅੱਗੇ ਕਿਹਾ, ‘‘ਮੈਂ ਇਸ ਜ਼ਿੰਮੇਵਾਰੀ (ਸਿੱਖਿਆ ਮੰਤਰੀ ਹੋਣ) ਲਈ ਧੰਨਵਾਦੀ ਹਾਂ। ਪਹਿਲਾਂ, ਹਰ ਵਿਧਾਇਕ ਮੰਤਰੀ ਬਣਨਾ ਚਾਹੁੰਦਾ ਸੀ, ਪਰ ਸਿੱਖਿਆ ਮੰਤਰੀ ਨਹੀਂ । ਪਰ ਮੇਰੇ ਲਈ ਇਹ ਇੱਕ ਪਸੰਦੀਦਾ ਕੰਮ ਰਿਹਾ ਹੈ।’’

ਪੰਜਾਬ ਸਰਕਾਰ ਦੇ ਸਿੱਖਿਆ ਵਿੱਚ ਨਿਵੇਸ਼ ਬਾਰੇ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਤੋਂ ਵਧਾ ਕੇ 2026-27 ਵਿੱਚ 19,279 ਕਰੋੜ ਰੁਪਏ ਕਰ ਦਿੱਤਾ, ਜੋ ਕਿ ਪੰਜਾਬ ਦੇ ਕਿਸੇ ਵੀ ਖੇਤਰ ਲਈ ਸਭ ਤੋਂ ਵੱਡੀ ਅਲਾਟਮੈਂਟ ਹੈ। ਇਹ ਪੈਸਾ ਸਿਰਫ਼ ਕਾਗਜ਼ਾਂ ਵਿੱਚ ਨਹੀਂ ਸਗੋਂ ਹਰ ਸਕੂਲ ਤੱਕ ਪਹੁੰਚ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਅਧਿਆਪਕਾਂ ਨੂੰ ਪਖਾਨਿਆਂ ਦੀ ਮੁਰੰਮਤ ਕਰਨ ਜਾਂ ਝਾੜੂ ਖਰੀਦਣ ਲਈ ਦਾਨ ਇਕੱਠਾ ਕਰਨਾ ਪੈਂਦਾ ਸੀ ਪਰ, ਹੁਣ ਉਹ ਕਹਿੰਦੇ ਹਨ ਕਿ ਗ੍ਰਾਂਟ ਨਾ ਭੇਜੋ, ਅਸੀਂ ਪਿਛਲੀ ਗ੍ਰਾਂਟ ਵੀ ਪੂਰੀ ਤਰ੍ਹਾਂ ਖਰਚ ਨਹੀਂ ਕੀਤੀ।’’”

ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਸ਼ਾਸਨ ਦੌਰਾਨ ਸਕੂਲ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰਾਂ ’ਤੇ ਹੋਰ ਜ਼ੋਰ ਦਿੰਦਿਆਂ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਵਾਲੇ ਹਰੇਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੁਣ ਇੱਕ ਸਮਰਪਿਤ ਕੈਂਪਸ ਮੈਨੇਜਰ ਹੈ, ਜਦੋਂ ਕਿ 100 ਤੋਂ ਵੱਧ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ਸੁਰੱਖਿਆ ਗਾਰਡ ਅਤੇ ਸੈਨੀਟੇਸ਼ਨ ਸਟਾਫ ਪ੍ਰਦਾਨ ਕੀਤਾ ਗਿਆ ਹੈ। ਪਹਿਲਾਂ ਇਹ ਸਹੂਲਤਾਂ ਸਕੂਲਾਂ ਵਿੱਚ ਉਪਲਬਧ ਨਹੀਂ ਸਨ।

ਅਕਾਦਮਿਕ ਸੁਧਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਸਮੇਂ ਸਿਰ ਹੁਣ ਪਾਠ-ਪੁਸਤਕਾਂ ਪਹੁੰਚਦੀਆਂ ਹਨ। ਉਨ੍ਹਾਂ ਅੱਗੇ ਕਿਹਾ, “ਪਹਿਲਾਂ, ਅਧਿਆਪਕ ਬੱਚਿਆਂ ਨੂੰ ਫੋਟੋਕਾਪੀ ਕਰਵਾ ਕੇ ਸਿਲੇਬਸ ਪੂਰਾ ਕਰਵਾਉਣ ਲਈ ਮਜਬੂਰ ਸਨ ਕਿਉਂਕਿ ਉਨ੍ਹਾਂ ਨੂੰ ਸਤੰਬਰ ਜਾਂ ਅਕਤੂਬਰ ਤੱਕ ਕਿਤਾਬਾਂ ਨਹੀਂ ਪਹੁੰਚੀਆਂ ਸਨ। ਇਸ ਸਾਲ, ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਾਂਗ ਹਰ ਬੱਚੇ ਨੂੰ 1 ਅਪ੍ਰੈਲ ਤੱਕ ਪੂਰੀਆਂ ਪਾਠ-ਪੁਸਤਕਾਂ ਮੁਫ਼ਤ ਪ੍ਰਦਾਨ ਕਰਵਾਈਆਂ। ਇਹ ਸਰਕਾਰ ਦੀ ਸੁਚੱਜੀ ਯੋਜਨਾਬੰਦੀ ਅਤੇ ਰਾਜਨੀਤਿਕ ਇੱਛਾ ਸ਼ਕਤੀ ਕਾਰਨ ਹੀ ਸੰਭਵ ਹੋਇਆ ਹੈ।”

ਮਿਸ਼ਨ ਸਮਰੱਥ 4.0 ਦੇ ਮੁੱਖ ਉਦੇਸ਼ ਬਾਰੇ ਦੱਸਦਿਆਂ, ਉਨ੍ਹਾਂ ਕਿਹਾ, “ਇਹ ਪ੍ਰੋਗਰਾਮ ਇਹ ਯਕੀਨੀ ਬਣਾਉਂਦਾ ਹੈ ਕਿ ਤੀਜੀ ਤੋਂ ਅੱਠਵੀਂ ਜਮਾਤ ਦੇ ਬੱਚੇ ਪੜ੍ਹਨ, ਲਿਖਣ ਅਤੇ ਗਣਿਤ ਵਿੱਚ ਮੁਹਾਰਤ ਹਾਸਲ ਕਰਨ। ”ਇੱਕ ਉਦਾਹਰਣ ਸਾਂਝੀ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਰੋਪੜ ਦੇ ਪਿੰਡ ਗਰਦਲੇ ਦੇ 8ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਕਿਹਾ, ‘ਮੈਂ 5ਵੀਂ ਜਮਾਤ ਪਾਸ ਕੀਤੀ ਸੀ, ਪਰ ਕੁਝ ਨਹੀਂ ਜਾਣਦਾ ਸੀ। ਸਮਰੱਥ ਦਾ ਬਹੁਤ ਧੰਨਵਾਦ, ਹੁਣ ਮੈਂ ਹੁਣ ਤੁਹਾਡੇ ਨਾਲ ਪੂਰੇ ਆਤਮ-ਵਿਸ਼ਵਾਸ ਨਾਲ ਗੱਲ ਕਰ ਸਕਦਾ ਹਾਂ।’ ਨਤੀਜੇ ਹੁਣ ਰਾਸ਼ਟਰੀ ਅੰਕੜਿਆਂ ਵਿੱਚ ਵੀ ਸਾਫ਼ ਦਿਖਾਈ ਦੇ ਰਹੇ ਹਨ। ਪੰਜਾਬ ਹੁਣ ਬੁਨਿਆਦੀ ਸਿੱਖਿਆ ਵਿੱਚ ਰਾਸ਼ਟਰੀ ਔਸਤ ਦੇ ਲਿਹਾਜ਼ ਨਾਲ ਤੀਜੀ ਜਮਾਤ ਵਿੱਚ 18 ਫੀਸਦ ਅਤੇ ਛੇਵੀਂ ਜਮਾਤ ਵਿੱਚ 26-28 ਫੀਸਦ ਤੋਂ ਵੀ ਅੱਗੇ ਪਹੁੰਚ ਗਿਆ ਹੈ। ਇਹੀ ਸਾਡਾ ਅਸਲ ਤਗਮਾ ਹੈ।’’”

ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮਿਸ਼ਨ ਸਮਰੱਥ ਕੰਪੈਂਡੀਅਮ ਵੀ ਜਾਰੀ ਕੀਤਾ, ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਵੱਲੋਂ ਵਿਕਸਤ ਕੀਤੇ ਗਏ 38 ਜਾਂਚੇ-ਪਰਖੇ ਕਲਾਸਰੂਮ ਅਭਿਆਸਾਂ ਨੂੰ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ ਤਾਂ ਜੋ ਇਸ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾ ਕੇ ਸਿੱਖਣ ਦੇ ਨਤੀਜਿਆਂ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਪੜ੍ਹਾਈ ਵਿੱਚ ਕਮਜ਼ੋਰ ਵਿਦਿਆਰਥੀਆਂ ਨੂੰ ਵਾਧੂ ਸਹਾਇਤਾ ਦੇ ਕੇ ਉਨ੍ਹਾਂ ਨੂੰ ਮੂਹਰਲੀ ਕਤਾਰ ਵਿੱਚ ਲਿਆਂਦਾ ਜਾ ਸਕੇ ।

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮਿਸ਼ਨ ਸਮਰੱਥ ਪਹਿਲਾਂ ਹੀ ਭਾਰਤ ਦੇ ਸਭ ਤੋਂ ਵੱਡੇ ਬੁਨਿਆਦੀ ਸਿਖਲਾਈ ਪ੍ਰੋਗਰਾਮਾਂ ਵਿੱਚੋਂ ਇੱਕ ਬਣ ਗਿਆ ਹੈ, ਜੋ ਲਗਭਗ 12 ਲੱਖ ਵਿਦਿਆਰਥੀਆਂ ਨੂੰ ਕਵਰ ਕਰਦਾ ਹੈ ਅਤੇ ਇਸ ਵਿੱਚ ਸਾਲਾਨਾ 70,000 ਤੋਂ ਵੱਧ ਅਧਿਆਪਕਾਂ ਨੂੰ ਸ਼ਾਮੂਲੀਅਤ ਹੁੰਦੀ ਹੈ। ਇਸ ਦੀ ਪੱਧਰ-ਅਧਾਰਤ ਅਧਿਆਪਨ ਪਹੁੰਚ ਨਾਲ ਵਿਦਿਆਰਥੀਆਂ ਨੂੰ ਗ੍ਰੇਡ ਦੀ ਬਜਾਏ ਸਿੱਖਣ ਦੇ ਪੱਧਰ ਰਾਹੀਂ ਸਮੂਹਬੱਧ ਕੀਤਾ ਜਾਂਦਾ ਹੈ, ਜਿਸ ਕਾਰਨ ਪੰਜਾਬ ‘ਪਰਖ’ ਵਿੱਚ ਸਿਖਰਲਾ ਦਰਜਾ ਹਾਸਲ ਕਰਨ ਵਿੱਚ ਸਫ਼ਲ ਹੋਇਆ ਹੈ।

ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲ ਦੇਸ਼ ਦੀ ਅਗਵਾਈ ਕਰ ਸਕਦੇ ਹਨ। ਪਰਖ 2024 ਵਿੱਚ ਅੱਵਲ ਹੋਣਾ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਮਿਸ਼ਨ ਸਮਰੱਥ 4.0 ਦੇ ਨਾਲ ਸੂਬਾ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਹਰ ਬੱਚਾ ਹਰ ਰੋਜ਼ ਸਕੂਲ ਜਾਵੇ ਅਤੇ ਪੂਰੀ ਲਗਨ ਨਾਲ ਕੁਝ ਸਿੱਖ ਕੇ ਆਵੇ। ਇਹ ਆਲਮੀ ਉੱਤਮਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।”

ਸੁਧਾਰਾਂ ਪਿੱਛੇ ਦੀ ਸੋਚ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਹਰ ਬੱਚੇ ਨੂੰ ਆਈਆਈਟੀ ਨਹੀਂ ਭੇਜਿਆ ਜਾ ਸਕਦਾ, ਪਰ ਸਰਕਾਰ ਦਾ ਫਰਜ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸੇ ਵੀ ਬੱਚੇ ਦੀ ਕਾਰਗੁਜ਼ਾਰੀ ਬਾਟਮ ਲਾਈਨ ਤੋਂ ਹੇਠਾਂ ਨਾ ਜਾਵੇ। ਕਿਉਂਕਿ ਜੇਕਰ ਕਿਸੇ ਵੀ ਸਿਸਟਮ ਵਿੱਚ ਕੋਈ ਵੀ ਬੱਚਾ ਇਸ ਲਾਈਨ ਤੋਂ ਹੇਠਾਂ ਚਲਾ ਜਾਂਦਾ ਹੈ ਤਾਂ ਇਸ ਦਾ ਅਰਥ ਸਰਕਾਰ ਦੀ ਨਿਕਾਮੀ ਹੋਵੇਗੀ। ਬੱਚੇ ਅੰਕੜਿਆਂ ਨੂੰ ਨਹੀਂ ਦਰਸਾਉਂਦੇ ਇਹ ਉਮੀਦ ਨੂੰ ਦਰਸਾਉਂਦੇ ਹਨ ਅਤੇ ਉਮੀਦ ਨੂੰ ਬਾਟਮ ਲਾਈਨ ਤੋਂ ਹੇਠਾਂ ਨਹੀਂ ਛੱਡਿਆ ਜਾ ਸਕਦਾ।”

ਜਵਾਬਦੇਹੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਮਨੀਸ਼ ਸਿਸੋਦੀਆ ਨੇ ਕਿਹਾ, “ਦੇਸ਼ ਭਰ ਵਿੱਚ, ਲੋਕ ਸਿੱਖਿਆ ਮੰਤਰੀਆਂ, ਪ੍ਰਧਾਨ ਮੰਤਰੀਆਂ ਅਤੇ ਮੁੱਖ ਮੰਤਰੀਆਂ ਦੇ ਭਾਸ਼ਣ ਪੜ੍ਹਦੇ ਹਨ। ਪਰ ਸਿਰਫ਼ ਭਾਸ਼ਣ ਜ਼ਿੰਦਗੀਆਂ ਨਹੀਂ ਬਦਲਦੇ, ਇਹ ਸਿਰਫ ਕੰਮਾਂ ਨਾਲ ਬਦਲੀਆਂ ਜਾ ਸਕਦੀਆਂ ਹਨ। ਕੰਮਾਂ ਵਿੱਚ ਰੁੱਝੇ ਮਾਪਿਆਂ ਨੂੰ ਇੱਕ ਸਧਾਰਨ ਸੁਨੇਹਾ ਮਿਲਦਾ ਹੈ: ’ਤੁਹਾਡਾ ਬੱਚਾ ਸੁਰੱਖਿਅਤ ਢੰਗ ਨਾਲ ਸਕੂਲ ਪਹੁੰਚ ਗਿਆ ਹੈ।’ ਇਹ ਜਵਾਬਦੇਹੀ ਅਸਲ-ਸਮੇਂ ਦਾ ਭਰੋਸਾ ਅਤੇ ਹਜ਼ਾਰਾਂ ਬਿਆਨਾਂ ਤੋਂ ਕਿਤੇ ਵੱਧ ਮਹੱਤਵਪੂਰਨ ਹੈ।”

ਇਸ ਮੌਕੇ ਸਕੱਤਰ ਸਕੂਲ ਸਿੱਖਿਆ ਸੋਨਾਲੀ ਗਿਰੀ ਨੇ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ, “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਰੇਕ ਵਿਦਿਆਰਥੀ ਅਤੇ ਮਾਪੇ ਸਰਕਾਰੀ ਸਕੂਲਾਂ ਦਾ ਹਿੱਸਾ ਬਣਨ ’ਤੇ ਮਾਣ ਮਹਿਸੂਸ ਕਰਨ। ਪੰਜਾਬ ਨੇ ਨਵਾਂ ਮਾਪਦੰਡ ਸਥਾਪਤ ਕੀਤਾ ਹੈ ਅਤੇ ਮਿਸ਼ਨ ਸਮਰੱਥ ਇਸ ਨੂੰ ਹੋਰ ਬੁਲੰਦੀਆਂ ’ਤੇ ਲੈ ਜਾਵੇਗਾ।”

ਇਸ ਮੌਕੇ ਡਾਇਰੈਕਟਰ ਐਸਸੀਈਆਰਟੀ ਕਿਰਨ ਸ਼ਰਮਾ, ਸੈਂਟਰਲ ਸਕੁਏਅਰ ਫਾਊਂਡੇਸ਼ਨ ਦੇ ਸਲਾਹਕਾਰ ਬੋਰਡ ਦੀ ਮੈਂਬਰ ਸ਼ਵੇਤਾ ਸ਼ਰਮਾ ਕੁਕਰੇਜਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸਿੱਖਣ ਦੀ ਨਿਰੰਤਰਤਾ ਨੂੰ ਮਜ਼ਬੂਤ ਕਰਨ ਲਈ ਹਾਜ਼ਰੀ-ਸਬੰਧਿਤ ਸੁਧਾਰ

ਭਗਵੰਤ ਮਾਨ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਮਿਸ਼ਨ ਸਮਰੱਥ ਤਹਿਤ ਬੱਚਿਆਂ ਨੂੰ ਗ੍ਰੇਡ ਦੀ ਬਜਾਏ ਉਨ੍ਹਾਂ ਦੇ ਸਿੱਖਣ ਦੇ ਪੱਧਰ ਮੁਤਾਬਕ ਸਿੱਖਿਆ ਪ੍ਰਦਾਨ ਕਰਨ ਲਈ ਇੱਕ ਕੇਂਦ੍ਰਿਤ, ਕਲਾਸਰੂਮ-ਸੰਚਾਲਿਤ ਪਹੁੰਚ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਵਿੱਚ ਪਾੜੇ ਦੀ ਪਛਾਣ ਕਰਨ ਲਈ ਨਿਯਮਤ ਮੁਲਾਂਕਣ, ਗਤੀਵਿਧੀ-ਅਧਾਰਤ ਸਿਖਲਾਈ ਅਤੇ ਅਧਿਆਪਕਾਂ ਲਈ ਨਿਰੰਤਰ ਸਲਾਹ ਸ਼ਾਮਲ ਹੈ। ‘ਪਰਖ’ ਰਾਸ਼ਟਰੀ ਸਰਵੇਖਣ 2024 ਵਿੱਚ ਪੰਜਾਬ ਬਿਹਤਰ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ, ਇਸ ਲਈ ਪੰਜਾਬ ਸਰਕਾਰ ਨੇ ਹੁਣ ਸਿੱਖਿਆ ਵਿੱਚ ਰਾਸ਼ਟਰੀ ਲੀਡਰਸ਼ਿਪ ਤੋਂ ਵਿਸ਼ਵਵਿਆਪੀ ਉੱਤਮਤਾ ਵੱਲ ਵਧਣ ਲਈ ਮਿਸ਼ਨ ਸਮਰੱਥ 2026-27 ਦੀ ਸ਼ੁਰੂਆਤ ਕੀਤੀ ਹੈ।

ਇਸ ਪੜਾਅ ਅਧੀਨ ਸੂਬਾ ਪੱਧਰੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸਐਮਐਸ ਪ੍ਰਾਪਤ ਹੋਣਗੇ, ਜਿਸ ਵਿੱਚ ਹਰ ਗੈਰਹਾਜ਼ਰੀ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਪ੍ਰਣਾਲੀ ਨਿਯਮਤ ਹਾਜ਼ਰੀ ਨੂੰ ਬਿਹਤਰ ਬਣਾਉਣ, ਸਿੱਖਣ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ, ਕਲਾਸਰੂਮ ਵਿੱਚ ਸ਼ਮੂਲੀਅਤ ਨੂੰ ਵਧਾਉਣ ਅਤੇ ਸਕੂਲਾਂ ਤੇ ਮਾਪਿਆਂ ਦਰਮਿਆਨ ਮਜ਼ਬੂਤ ਜਵਾਬਦੇਹੀ ਬਣਾਉਣ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਹਾਜ਼ਰੀ ਅਤੇ ਸਿੱਖਣ ਦੇ ਨਤੀਜਿਆਂ ਦਰਮਿਆਨ ਸਬੰਧ ਨੂੰ ਹੋਰ ਮਜ਼ਬੂਤ ਕਰੇਗੀ।

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

by Ankit
June 9, 2026
0

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ ਕੈਬਨਿਟ ਮੰਤਰੀ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 9, 2026
0

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ...

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

by Ankit
June 9, 2026
0

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

by Ankit
June 9, 2026
0

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ ਨਾ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

by Ankit
2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 