• Latest
  • Trending
LATEST NEWS: ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

LATEST NEWS: ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

4 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

7 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

7 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

7 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

7 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

LATEST NEWS: ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

August 20, 2024
in ਪੰਜਾਬ
LATEST NEWS: ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

LATEST NEWS: ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਦਿੱਤਾ ਸੱਦਾ

·         ਕਿਹਾ, ਮਾਲੇਰਕੋਟਲਾ ਵਾਸੀ ਵੱਧ ਤੋਂ ਵੱਧ ਬੂਟੇ ਲਗਾਓ ਅਤੇ ਸੰਭਾਲ ਕਰਨ ਲਈ ਅੱਗੇ ਆਉਣ

·         ਚੇਅਰਮੈਨ ਵੱਲੋਂ ਕਰੀਬ 07 ਕਰੋੜ 30 ਲੱਖ ਰੁਪਏ ਨਾਲ ਮੰਡੀ ਬੋਰਡ ਅਧੀਨ ਆਉਂਦੀਆਂ 14 ਸੜਕਾਂ ਦੀ ਰਿਪੇਅਰ/ਨਵੀਨੀਕਰਨ ਕਰਵਾਉਣ ਦਾ ਕੀਤਾ ਐਲਾਨ

·         ਵਾਤਾਵਰਨ ਦਾ ਸੰਤੁਲਨ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ

ਇਕੋ-ਇਕ ਹੱਲ– ਵਿਧਾਇਕ ਮਾਲੇਰਕੋਟਲਾ

Punjab news ਮਾਲੇਰਕੋਟਲਾ 20 ਅਗਸਤ (ਵਿਸ਼ਵ ਵਾਰਤਾ):-ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਅਨਾਜ ਮੰਡੀ ਮਾਲੇਰਕੋਟਲਾ ਵਿੱਚ ਬੂਟੇ ਲਗਾਏ। ਜਿਨ੍ਹਾਂ ਦੀ ਜਿਮੇਦਾਰੀ ਉੱਥੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

                ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਮਨੁੱਖੀ ਜੀਵਨ ਅਹਿਮ ਹੈ, ਉਨ੍ਹਾਂ ਹੀ ਵਾਤਾਵਰਨ ਵੀ ਅਹਿਮ ਹੈ ਤੇ ਇਸ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਕੁਦਰਤ ਨਾਲ ਜੁੜਣ ਦੀ ਲੋੜ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਬੱਚਿਆਂ ਵਾਂਗ ਉਨ੍ਹਾਂ ਦੀ ਦੇਖ-ਰੇਖ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ।

             ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਹਜਾਰ ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ ਹੋਇਆ 33000 ਤੋਂ ਵੱਧ ਫ਼ਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ 50 ਹਜਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ, ਕਿਸਾਨਾਂ ਆਦਿ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।

               ਇਸ ਮੌਕੇ ਚੇਅਰਮੈਨ ਵੱਲੋਂ 07 ਕਰੋੜ 30 ਲੱਖ ਰੁਪਏ ਨਾਲ ਮੰਡੀ ਬੋਰਡ ਅਧੀਨ ਆਉਂਦੀਆਂ 14 ਸੜਕਾਂ ਦੀ ਰਿਪੇਅਰ/ਨਵੀਨੀਕਰਨ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਮਾਲੇਰਕੋਟਲਾ ਮੰਡੀ ਦੀ ਚਾਰਦੀਵਾਰੀ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਪੰਜਾਬ ਦੀਆਂ ਮੰਡੀਆਂ ਵਿੱਚ ਏ.ਟੀ.ਐਮ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਕਿਸਾਨ ਭਵਨ ਤੋਂ ਵੀ ਮੰਡੀ ਬੋਰਡ ਨੂੰ ਕਰੀਬ 4 ਕਰੋੜ 13 ਲੱਖ ਰੁਪਏ ਵਿੱਤੀ ਆਮਦਨ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਮੰਡੀਆਂ ਵਿੱਚ ਇਨਡੋਰ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਉੱਥੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦੀ ਸਿਖਲਾਈ ਦਿੱਤੀ ਜਾ ਸਕੇ।

                 ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪ੍ਰੇਰਿਤ ਕਰਦਿਆ ਕਿਹਾ ਕਿ ਮਨੁੱਖ ਨੇ ਅੰਨ੍ਹੇਵਾਹ ਰੁੱਖ ਵੱਢ ਕੇ ਕੁਦਰਤ ਨਾਲ ਵੱਡਾ ਖਿਲਵਾੜ ਕੀਤਾ ਹੈ, ਜਿਸ ਕਾਰਨ ਵਾਤਾਵਰਣ ਸੰਤੁਲਨ ਲਗਾਤਾਰ ਬਿਗੜਦਾ ਜਾ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਜਿਸ ਦਾ ਖਮਿਆਜਾ ਅਸੀ ਕੁਦਰਤੀ ਕਰੋਪੀਆਂ ਦੇ ਰੂਪ ਵਿੱਚ ਭੁਗਤ ਰਹੇ ਹਾਂ। ਮਨੁੱਖ ਦੀ ਇਸ ਗਲਤੀ ਕਰਕੇ ਅਸੀਂ ਦੇਸ਼ ਭਰ ਵਿੱਚ ਕੁਦਰਤੀ ਆਫਤਾਂ ਦਾ ਸਾਹਮਣਾ ਕਰ ਰਹੇ ਹਾਂ ਅਤੇ ਵੱਧ ਤੋਂ ਵੱਧ ਬੂਟੇ ਲਾਉਣਾ ਹੀ ਇਸ ਦਾ ਇਕੋ-ਇਕ ਹੱਲ ਹੈ। ਵਾਤਾਵਰਨ ਦਾ ਸੰਤੁਲਨ ਬਰਕਰਾਰ ਰੱਖਣ ਲਈ ਪੌਦੇ ਲਗਾਉਣ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ।

                ਇਸ ਮੌਕੇ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸਾਕਿਬ ਅਲੀ ਰਾਜਾ, ਮੁੱਖ ਇੰਜੀਨਿਅਰ ਗੁਰਿੰਦਰ ਸਿੰਘ ਚੀਮਾ, ਚੇਅਰਮੈਨ ਮਾਰਕਿਟ ਕਮੇਟੀ ਸੰਦੌੜ ਕਰਮਜੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਗੁਮਾਣ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ, ਉਪ ਜ਼ਿਲ੍ਹਾ ਮੰਡੀ ਅਫ਼ਸਰ ਡੀਨਪਾਲ ਸਿੰਘ, ਪੀ.ਏ. ਟੂ.ਐਮ.ਐਲ.ਏ ਮਾਲੇਰੋਕਟਲਾ ਗੁਰਮੁੱਖ ਸਿੰਘ, ਪ੍ਰਧਾਨ ਘੱਟ ਗਿਣਤੀ ਦਲ ਮਾਲੇਰਕੋਟਲਾ ਜਾਫਰੀ ਅਲੀ, ਆਜਮ ਦਾਰਾ, ਜਿਲ੍ਹਾ ਪ੍ਰਧਾਨ ਪਿਆਰਾ ਸਿੰਘ ਖਾਲਸਾ, ਅਬਦੁੱਲ ਲਤੀਫ ਪੱਪੂ, ਮੈਂਬਰ ਵਕਫ ਬੋਰਡ ਪੰਜਾਬ ਸਹਿਬਾਜ ਰਾਣਾ, ਬਲਾਕ ਪ੍ਰਧਾਨ ਰਮਨਦੀਪ ਸਿੰਘ ਮੰਗਤ,ਚੰਦ ਸਿੰਘ,ਅਸਰਫ ਅਬਦੁੱਲਾ, ਤਰਸੇਮ ਸਿੰਘ ਭੂਦਣ, ਸੰਤੋਖ ਸਿੰਘ ਵਿਸ਼ਾਲ ਤੰਕ, ਅਸੀਮ ਬਿੱਲਾ, ਖਾਲਿਦ ਮਹਿਮੂਦ ਤੋਂ ਇਲਾਵਾ ਪ੍ਰਧਾਨ ਆੜਤੀ ਐਸੋਸੀਏਸ਼ਨ ਅਨਾਜ਼ ਮੰਡੀ ਮਾਲੇਰਕੋਟਲਾ ਵਿਕਾਸ ਜੈਨ, ਪ੍ਰਧਾਨ ਸਬਜੀ ਮੰਡੀ ਮੁਹੰਮਦ ਬਸੀਰ, ਪ੍ਰਧਾਨ ਫਰੂਟ ਐਸੋਸੀਏਸ਼ਨ ਹਾਜੀ ਰਮਜਾਨ, ਬਲਾਕ ਪ੍ਰਧਾਨ ਗੁਰਮੀਤ ਸਿੰਘ ਬੁਰਜ ਮੋਜੂਦ ਰਹੇ ।

Tags: BREAKING NEWSPUNJABpunjab newsWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

Exercise AUSTRAHIND : ਭਾਰਤ ਅਤੇ ਆਸਟ੍ਰੇਲੀਆ ਦੇ ਫੌਜੀਆਂ ਨੇ ਸਾਂਝੀ ਕਾਰਜਕਾਰੀ ਸਮਰੱਥਾ ਦਾ ਕੀਤਾ ਪ੍ਰਦਰਸ਼ਨ

by Navjot
1 week ago
0

  ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ) - ਭਾਰਤ-ਆਸਟ੍ਰੇਲੀਆ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ਦੀ ਦਿਸ਼ਾ ਵਿੱਚ ਇੱਕ ਕਦਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 