MLA ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਵਾਸੀਆਂ ਨੂੰ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਕਰਵਾਈ ਮੁਹੱਈਆ
ਗਿੱਦੜਬਾਹਾ, 16 ਅਕਤੂਬਰ (ਵਿਸ਼ਵ ਵਾਰਤਾ): ਹਲਕਾ ਵਿਧਾਇਕ (MLA) ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਭਾਰੀ ਬਾਰਿਸ਼ ਕਾਰਨ ਹੋਏ ਖਰਾਬੇ ਸਬੰਧੀ ਗਿੱਦੜਬਾਹਾ ਦੀ ਮੰਡੀ ਵਾਲੀ ਧਰਮਸ਼ਾਲਾ ਵਿਖੇ 95 ਲਾਭਪਾਤਰੀਆਂ ਨੂੰ ਤਕਰੀਬਨ 16 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ।
ਇਸ ਮੌਕੇ ਬੋਲਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋੜਵੰਦਾਂ ਨੂੰ ਹੜ੍ਹਾਂ ਨਾਲ ਸਬੰਧਤ ਮੁਆਵਜੇ ਦੇਣ ਦੀ ਅਣੋਖੀ ਪਹਿਲਕਦਮੀ ਹੈ। ਇਸ ਵਿੱਤੀ ਸਹਾਇਤਾ ਨਾਲ ਸਬੰਧਤ ਦਾ ਜੋ ਨੁਕਸਾਨ ਹੋਇਆ ਹੈ ਉਨ੍ਹਾਂ ਦੀ ਭਰਪਾਈ ਹੋਵੇਗੀ।
ਇਸ ਮੌਕੇ ਤਹਿਸੀਲਦਾਰ ਗਿੱਦੜਬਾਹਾ ਦੀਪਕ ਭਰਦਵਾਜ, ਨਾਇਬ ਤਹਿਸੀਲਦਾਰ ਦੋਦਾ ਜਸਵਿੰਦਰ ਕੌਰ, ਗੁਰਭੇਜ ਸਿੰਘ ਪਟਵਾਰੀ, ਮਨਪ੍ਰੀਤ ਸਿੰਘ ਪਟਵਾਰੀ ਗਿੱਦੜਬਾਹਾ, ਜਗਤਾਰ ਸਿੰਘ ਨਿੱਜੀ ਸਹਾਇਕ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਪੰਚ, ਸਰਪੰਚ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























