MLA ਹਰਮੀਤ ਸਿੰਘ ਪਠਾਣ ਮਾਜਰਾ ਨੂੰ ਅਦਾਲਤ ‘ਚ ਮੁੜ ਕੀਤਾ ਗਿਆ ਪੇਸ਼
– ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ
ਚੰਡੀਗੜ੍ਹ, 11 ਮਈ 2026 (ਵਿਸ਼ਵ ਵਾਰਤਾ) –ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਮਾਈਨਿੰਗ ਮਾਮਲੇ ਦੇ ਵਿੱਚ ਅੱਜ ਮੁੜ ਪਟਿਆਲਾ ਜਿਲਾ ਕੋਰਟ ਵਿੱਚ ਪੇਸ਼ ਕੀਤਾ ਗਿਆ।

ਦੱਸ ਦਈਏ ਕਿ ਚਾਰ ਦਿਨ ਦੇ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਪਠਾਣਮਾਜਰਾ ਨੂੰ ਅਦਾਲਤ ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵੱਲੋਂ ਹਰਮੀਤ ਸਿੰਘ ਪਠਾਣ ਮਾਜਰਾ ਨੂੰ 11 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























