MLA ਪਠਾਣਮਾਜਰਾ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
ਚੰਡੀਗੜ੍ਹ, 25 ਮਾਰਚ 2026 (ਵਿਸ਼ਵ ਵਾਰਤਾ ): ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਜਿਸ ਤੋਂ ਬਾਅਦ ਅੱਜ ਪਠਾਣਮਾਜਰਾ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਹਰਮੀਤ ਸਿੰਘ ਪਠਾਣਮਾਜਰਾ ਨੂੰ 4 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ
ਪਠਾਣਮਾਜਰਾ ਸਤੰਬਰ 2025 ਤੋਂ ਜ਼ਬਰ ਜਨਾਹ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਨ। ਉਸ ਸਮੇਂ ਤੋਂ ਹੀ ਪੁਲਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਪੁਲਸ ਨੇ ਪਹਿਲਾਂ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਵਿੱਚ ਗ੍ਰਿਫ਼ਤਾਰ ਕੀਤਾ ਸੀ, ਪਰ ਉਹ ਹਿਰਾਸਤ ਵਿੱਚੋਂ ਫਰਾਰ ਹੋ ਗਏ ਸਨ। ਇਸ ਤੋਂ ਬਾਅਦ ਪਠਾਣਮਾਜਰਾ ਨੂੰ ਭਗੌੜਾ ਐਲਾਨ ਦਿੱਤਾ ਗਿਆ। ਮੰਗਲਵਾਰ ਦੇਰ ਰਾਤ ਮੱਧ ਪ੍ਰਦੇਸ਼ ਦੇ ਗਵਾਲੀਅਰ ਦੇ ਨੇੜੇ ਸ਼ਿਵਪੁਰੀ ਜ਼ਿਲ੍ਹੇ ਵਿੱਚ ਦੇਖੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























