• Latest
  • Trending
Modi Government ਨੇ Pakistan ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ – ਮੁੱਖ ਮੰਤਰੀ

Modi Government ਨੇ Pakistan ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ – ਮੁੱਖ ਮੰਤਰੀ

9 months ago
Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

26 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

49 minutes ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

2 hours ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

2 hours ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

3 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

4 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

4 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

5 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

6 hours ago
Hindi News
English News
Tuesday, June 16, 2026
No Result
View All Result
40 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Modi Government ਨੇ Pakistan ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ – ਮੁੱਖ ਮੰਤਰੀ

ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ

September 15, 2025
in ਖਬਰਾਂ, ਪੰਜਾਬ
Modi Government ਨੇ Pakistan ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ – ਮੁੱਖ ਮੰਤਰੀ

Modi Government ਨੇ Pakistan ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

– ਕ੍ਰਿਕਟ ਇੰਤਜ਼ਾਰ ਕਰ ਸਕਦਾ ਹੈ ਪਰ ਆਸਥਾ ਨਹੀਂ

– ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਨਾ ਖੇਡਣ ਦੀ ਪ੍ਰਧਾਨ ਮੰਤਰੀ ਨੂੰ ਦਿੱਤੀ ਚੇਤਾਵਨੀ

– ਭਾਜਪਾ ਸਰਕਾਰ ਵੱਲੋਂ ਸੂਬੇ ਨਾਲ ਕੀਤੀ ਬੇਇਨਸਾਫ਼ੀ ਨੂੰ ਪੰਜਾਬੀ ਹਮੇਸ਼ਾ ਯਾਦ ਰੱਖਣਗੇ

– ਜਾਖੜ ਤੇ ਬਿੱਟੂ ਸਣੇ ਭਾਜਪਾ ਦੀ ਸਾਰੀ ਕਾਂਗਰਸ ਯੂਨਿਟ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ

Modi Government ਨੇ Pakistan ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨਾਂ ਦੀ ਇਜਾਜ਼ਤ ਨਾ ਦੇ ਕੇ ਸਿੱਖਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚਾਈ- ਮੁੱਖ ਮੰਤਰੀ

ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ):- ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਭੇਜਣ ਉਤੇ ਪਾਬੰਦੀ ਲਗਾਉਣ ਦੇ ਫੈਸਲੇ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਅਹਿਮ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ LIVE
…..
महत्वपूर्ण प्रेस कॉन्फ्रेंस चंडीगढ़ से LIVE https://t.co/OCXjrdjoak

— Bhagwant Mann (@BhagwantMann) September 15, 2025

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਸਮਝਣਾ ਬਹੁਤ ਮੁਸ਼ਕਲ ਹੈ ਕਿ ਕੀ ਭਾਜਪਾ ਦੀ ਨੀਤੀ ਪਾਕਿਸਤਾਨ ਵਿਰੁੱਧ ਹੈ ਜਾਂ ਆਪਣੇ ਲੋਕਾਂ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਮੋਦੀ ਸਰਕਾਰ ਦਾ ਪੰਜਾਬ ਵਿਰੋਧੀ ਰਵੱਈਆ ਝਲਕਦਾ ਹੈ। ਉਨ੍ਹਾਂ ਕਿਹਾ ਕਿ ਜੇ ਇਕ ਪਾਕਿਸਤਾਨੀ ਅਦਾਕਾਰਾ ਇਕ ਪੰਜਾਬੀ ਅਦਾਕਾਰ ਨਾਲ ਫਿਲਮ ਕਰਦੀ ਹੈ ਤਾਂ ਕੇਂਦਰ ਸਰਕਾਰ ਵੱਲੋਂ ਉਸ ਫਿਲਮ ਉੱਤੇ ਪਾਬੰਦੀ ਲਗਾ ਦਿੱਤੀ ਜਾਂਦੀ ਹੈ ਅਤੇ ਪੰਜਾਬੀਆਂ ਨੂੰ ਗੱਦਾਰ ਕਿਹਾ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਵਤੀਰੇ ਨਾਲ ਸਾਡੀ ਫਿਲਮ ਸਨਅਤ ਅਤੇ ਪੰਜਾਬੀ ਕਲਕਾਰਾਂ ਨੂੰ ਨੁਕਸਾਨ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਫਿਲਮ ਪਹਿਲਗਾਮ ਅਤਿਵਾਦੀ ਹਮਲੇ ਤੋਂ ਕਾਫ਼ੀ ਸਮਾਂ ਪਹਿਲਾਂ ਫਿਲਮਾਈ ਗਈ ਸੀ ਪਰ ਪਹਿਲਗਾਮ ਹਮਲੇ ਦੇ ਬਹਾਨੇ ਫਿਲਮ ਉੱਤੇ ਪਾਬੰਦੀ ਲਾਉਣਾ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਭਾਰਤ ਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਦੀ ਸਿਰਫ਼ ਇਸ ਲਈ ਇਜਾਜ਼ਤ ਦਿੱਤੀ ਜਾਂਦੀ ਹੈ ਕਿਉਂਕਿ ‘ਵੱਡੇ ਸਾਹਿਬ’ ਦਾ ਪੁੱਤਰ ਇਹ ਮੈਚ ਕਰਵਾਉਣਾ ਚਾਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ‘ਟਰੋਲ ਆਰਮੀ’ ਨੇ ਪੰਜਾਬੀ ਅਦਾਕਾਰਾਂ ਅਤੇ ਨਿਰਮਾਤਾਵਾਂ ਨੂੰ ਗੱਦਾਰ ਤੱਕ ਕਹਿ ਦਿੱਤਾ ਪਰ ਹੁਣ ਦੋਵਾਂ ਮੁਲਕਾਂ ਵਿਚਾਲੇ ਹੋਏ ਕ੍ਰਿਕਟ ਮੁਕਾਬਲੇ ਬਾਰੇ ਹਰ ਕੋਈ ਚੁੱਪ ਹੈ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਜਦੋਂ ਕ੍ਰਿਕਟ ਬੋਰਡ ਅਮਿਤ ਸ਼ਾਹ ਦੇ ਪੁੱਤਰ ਦੇ ਹੱਥਾਂ ਵਿੱਚ ਹੈ, ਉਦੋਂ ਪਾਕਿਸਤਾਨ ਨਾਲ ਅਚਾਨਕ ਮੈਚ ਕਰਵਾਉਣਾ ਭਾਰਤ ਸਰਕਾਰ ਦੀ ਮਜਬੂਰੀ ਸੀ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪਾਕਿਸਤਾਨ ਦੇ ਭਾਰਤ ਵਿਰੋਧੀ ਰਵੱਈਏ ਨੂੰ ਦੇਖਦਿਆਂ ਇਹ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅਜਿਹੇ ਮੈਚਾਂ ਤੋਂ ਮਿਲਣ ਵਾਲੇ ਪੈਸੇ ਦਾ ਪਾਕਿਸਤਾਨ ਕੀ ਕਰੇਗਾ। ਉਨ੍ਹਾਂ ਕਿਹਾ ਕਿ ਦੂਜੇ ਸ਼ਬਦਾਂ ਵਿੱਚ ਇਸ ਦਾ ਪਾਕਿਸਤਾਨ ਨੂੰ ਫਾਇਦਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਭਾਰਤ, ਪਾਕਿਸਤਾਨ ਨਾਲ ਮੈਚ ਖੇਡ ਸਕਦਾ ਹੈ ਤਾਂ ਸ਼ਰਧਾਲੂ ਮੱਥਾ ਟੇਕਣ ਲਈ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਕਿਉਂ ਨਹੀਂ ਜਾ ਸਕਦੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜਦੋਂ ਅਫ਼ਗਾਨਿਸਤਾਨ ਵਿੱਚ ਭੂਚਾਲ ਆਇਆ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਉਥੋਂ ਲਈ ਕਾਹਲੀ-ਕਾਹਲੀ ਵਿੱਚ ਮਦਦ ਭੇਜ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪੰਜਾਬ ਹੜ੍ਹਾਂ ਕਾਰਨ ਤਬਾਹੀ ਦਾ ਸਾਹਮਣਾ ਕਰ ਰਿਹਾ ਹੈ ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੇ ਜਾਇਜ਼ ਫੰਡ ਵੀ ਰੋਕ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਤੇ ਪੰਜਾਬੀਆਂ ਨਾਲ ਵਿਤਕਰਾ ਕਰਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਪ੍ਰਧਾਨ ਮੰਤਰੀ ਵੱਲੋਂ ਐਲਾਨੇ 1600 ਕਰੋੜ ਰੁਪਏ ਵੀ ਜਾਰੀ ਨਹੀਂ ਕੀਤੇ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਤੱਕ ਪੰਜਾਬ ਦੇ ਭਾਜਪਾ ਆਗੂ ਸੂਬਾ ਸਰਕਾਰ ਵਿਰੁੱਧ ਨਿਰਾਧਾਰ ਸੁਆਲ ਚੁੱਕਦੇ ਰਹੇ। ਉਨ੍ਹਾਂ ਜਾਖੜ ਤੇ ਬਿੱਟੂ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਜਦੋਂ ਕ੍ਰਿਕਟ ਮੈਚ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ ਤਾਂ ਜੱਥੇ ਸ੍ਰੀ ਕਰਤਾਰਪੁਰ ਸਾਹਿਬ ਕਿਉਂ ਨਹੀਂ ਜਾ ਸਕਦੇ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਉਹ ਪਵਿੱਤਰ ਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ ਸਾਲ ਬਿਤਾਏ, ਜਦੋਂ ਕਿ ਸ੍ਰੀ ਨਨਕਾਣਾ ਸਾਹਿਬ ਵਿੱਚ ਗੁਰੂ ਸਾਹਿਬ ਦਾ ਜਨਮ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੇ ਲਈ ਇਹ ਮਸਲੇ ਸਿਆਸਤ ਜਾਂ ਕਾਰੋਬਾਰ ਨਹੀਂ, ਸਗੋਂ ਇਹ ਸਾਡੀਆਂ ਭਾਵਨਾਵਾਂ ਨਾਲ ਸਬੰਧਤ ਮੁੱਦੇ ਹਨ ਕਿਉਂਕਿ ਇਹ ਦੋਵੇਂ ਅਸਥਾਨ ਪੰਜਾਬੀਆਂ ਦੀ ਆਸਥਾ ਦੇ ਵੱਡੇ ਕੇਂਦਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਥਾਵਾਂ `ਤੇ ਆਪਣੇ ਗੁਰੂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਅਤੇ ਕਿਹਾ ਕਿ ਸ਼ਰਧਾਲੂਆਂ ਨੂੰ ਇਨ੍ਹਾਂ ਪਵਿੱਤਰ ਅਸਥਾਨਾਂ `ਤੇ ਜਾਣ ਤੋਂ ਰੋਕਣਾ ਨਾ ਸਿਰਫ਼ ਬੇਇਨਸਾਫ਼ੀ ਹੈ, ਸਗੋਂ ਇਹ ਲੱਖਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਡੂੰਘੀ ਠੇਸ ਪਹੁੰਚਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਸਵਾਲ ਕੀਤਾ ਕਿ ਕੀ ਅਮਿਤ ਸ਼ਾਹ ਦਾ ਪੁੱਤਰ ਸਰਕਾਰ ਲਈ ਲੱਖਾਂ ਸਿੱਖ ਸੰਗਤਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ? ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਰਾਜਨੀਤੀ ਉਡੀਕ ਕਰ ਸਕਦੀ ਹੈ, ਕ੍ਰਿਕਟ ਉਡੀਕ ਕਰ ਸਕਦੀ ਹੈ, ਪਰ ਸ਼ਰਧਾ ਉਡੀਕ ਨਹੀਂ ਕਰ ਸਕਦੀ।
ਮੁੱਖ ਮੰਤਰੀ ਨੇ ਕਿਹਾ ਕਿ ਚੜ੍ਹਦੇ ਤੇ ਲਹਿੰਦੇ ਪੰਜਾਬ ਵਿਚਕਾਰ ਭਾਈਚਾਰਕ ਤੇ ਸੱਭਿਆਚਾਰਕ ਸਾਂਝ ਹੈ ਪਰ ਇਹ ਆਗੂ ਆਪਣੀਆਂ ਘਟੀਆ ਸਾਜ਼ਿਸ਼ਾਂ ਨਾਲ ਇਸ ਨੂੰ ਕਮਜ਼ੋਰ ਕਰਨ `ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਅੱਜ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਇਸੇ ਕਰਕੇ ਹਨ ਕਿਉਂਕਿ ਪੰਜਾਬੀਆਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਗੁਲਾਮੀ ਦੀਆਂ ਬੇੜੀਆਂ ਨੂੰ ਤੋੜਨ ਲਈ ਕੌਮੀ ਆਜ਼ਾਦੀ ਸੰਘਰਸ਼ ਵਿੱਚ ਮਹਾਨ ਕੁਰਬਾਨੀਆਂ ਦਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ `ਚ ਪੰਜਾਬ ਦਾ ਵੱਡਾ ਯੋਗਦਾਨ ਹੈ ਹੈ ਅਤੇ ਮੋਦੀ ਤੇ ਉਨ੍ਹਾਂ ਦੀ ਜੁੰਡਲੀ ਦੇ ਨਿੱਜੀ ਹਿੱਤਾਂ ਲਈ ਅਜਿਹੀਆਂ ਚੋਣਵੀਆਂ ਪ੍ਰਵਾਨਗੀਆਂ ਅਤੇ ਪਾਬੰਦੀਆਂ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੇ ਪ੍ਰੋਗਰਾਮ ਅਨੁਸਾਰ ਸੂਬਿਆਂ ਨੂੰ ਪੈਕੇਜ ਦਿੱਤੇ ਜਾਂਦੇ ਹਨ, ਜਿਸ ਕਾਰਨ ਅਸਾਮ, ਬਿਹਾਰ ਅਤੇ ਹੋਰ ਸੂਬਿਆਂ ਨੂੰ ਵਿਕਾਸ ਲਈ ਵੱਡੇ ਪੈਕੇਜ ਮਿਲ ਰਹੇ ਹਨ ਜਦੋਂ ਕਿ ਹੜ੍ਹ ਰਾਹਤ ਲਈ ਜਾਣ-ਬੁੱਝ ਕੇ ਪੰਜਾਬ ਦੀ ਬਾਂਹ ਨਹੀਂ ਫੜੀ ਜਾ ਰਹੀ। ਜਾਖੜ, ਬਿੱਟੂ ਅਤੇ ਹੋਰਾਂ ਦੀ ਸ਼ਮੂਲੀਅਤ ਵਾਲੀ ਭਾਜਪਾ ਦੀ ਕਾਂਗਰਸ ਯੂਨਿਟ ਦੇ ਸ਼ੱਕੀ ਸਟੈਂਡ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਨਿੱਜੀ ਹਿੱਤਾਂ ਦੀ ਰਾਖੀ ਲਈ ਭਗਵਾ ਪਾਰਟੀ ਵਿੱਚ ਸ਼ਾਮਲ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਹ ਲੋਕ ਅਕਾਲੀ, ਭਾਜਪਾ ਅਤੇ ਹੋਰਾਂ ਦੇ ਦੋਗਲੇ ਚਿਹਰੇ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿਨ੍ਹਾਂ ਨੇ ਸੂਬੇ ਦਾ ਪੈਸਾ ਲੁੱਟਣ ਤੋਂ ਸਿਵਾਏ ਹੋਰ ਕੁੱਝ ਨਹੀਂ ਕੀਤਾ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਮੋਦੀ ਸਰਕਾਰ ਪੰਜਾਬ ਵਿਰੋਧੀ ਖ਼ਬਤ ਦੀ ਸ਼ਿਕਾਰ ਹੈ, ਜਿਸ ਕਾਰਨ ਉਹ ਸੂਬੇ ਨੂੰ ਬਰਬਾਦ ਕਰਨ `ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਮਰਜ਼ੀ ਚੱਲੇ ਤਾਂ ਉਹ ਰਾਸ਼ਟਰੀ ਗੀਤ ਵਿੱਚੋਂ ਵੀ ਪੰਜਾਬ ਦਾ ਨਾਮ ਹਟਾ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਕਿਸੇ ਤੋਂ ਵੀ ਖ਼ਾਸ ਕਰ ਕੇ ਅੱਜ ਕੇਂਦਰ ਦੀ ਸੱਤਾ ਵਿੱਚ ਬੈਠੇ ਲੋਕਾਂ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

Tags: BjpBREAKING NEWSChandigarhLatest Punjab newsLatest Punjab news in PunjabiPUNJABPUNJAB CMPunjab GovernmentWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ

by Jaspreet Kaur
June 16, 2026
0

ਮਰਹੂਮ ਨਿਸ਼ਾਨੇਬਾਜ਼ ਜਸਪਾਲ ਰਾਣਾ ਦੀ ਮਾਤਾ ਦਾ ਵੀ ਦੇਹਾਂਤ - ਪੁੱਤਰ ਦੀ ਮੌਤ ਦਾ ਸਦਮਾ ਨਹੀਂ ਸਹਿ ਸਕੀ ਸ਼ਿਆਮਾ ਦੇਵੀ!...

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
June 16, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

Punjab: ਅਕਾਲ ਤਖ਼ਤ ਦੇ ਫੈਸਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?

by Ranjit Singh
June 16, 2026
0

Punjab: ਅਕਾਲ ਤਖ਼ਤ ਦੇ ਫੈਸਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਬਿਆਨ, ਪੜ੍ਹੋ ਕੀ ਕਿਹਾ ?...

Most Popular

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ

by Navjot
1 month ago
0

Thailand Open 2026 : ਥਾਈਲੈਂਡ ਓਪਨ ਦੇ ਫਾਈਨਲ ਵਿੱਚ ਪਹੁੰਚੇ ਸਾਤਵਿਕ-ਚਿਰਾਗ ; ਸੈਮੀਫਾਈਨਲ ਵਿੱਚ ਮਲੇਸ਼ੀਆ ਦੀ ਜੋੜੀ ਨੂੰ ਹਰਾਇਆ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 