• Latest
  • Trending
ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ Punjab Police ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ Punjab Police ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

2 years ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

14 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

2 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

2 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

2 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

2 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ‘ਵੇਰਕਾ’ ਅਤੇ ‘ਫਾਈਵ ਰਿਵਰਜ਼’ ਨੂੰ ਕੌਮਾਂਤਰੀ ਬਾਜ਼ਾਰ ‘ਚ ਲਿਜਾਣ ਦੀ ਪੇਸ਼ਕਸ਼

3 hours ago
ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

3 hours ago
Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

Spain : ਟੋਲੇਡੋ ਵਿੱਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਟੱਕਰ, 46 ਲੋਕਾਂ ਦੀ ਮੌਤ

4 hours ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

4 hours ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

4 hours ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

4 hours ago
Hindi News
English News
Wednesday, October 28, 2026
No Result
View All Result
22 °c
Chandigarh
22 ° Thu
21 ° Fri
22 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ Punjab Police ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਮਨਪ੍ਰੀਤ ਮਨੀ ਗੈਂਗਸਟਰ ਲੱਕੀ ਪਟਿਆਲ ਦਾ ਕਾਰਕੁਨ: ਡੀਜੀਪੀ ਗੌਰਵ ਯਾਦਵ

March 15, 2025
in ਖਬਰਾਂ, ਪੰਜਾਬ
ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ Punjab Police ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ Punjab Police ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫ਼ਤਾਰ ਮੁਲਜ਼ਮ ਮਨਪ੍ਰੀਤ ਮਨੀ ਗੈਂਗਸਟਰ ਲੱਕੀ ਪਟਿਆਲ ਦਾ ਕਾਰਕੁਨ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਗੈਂਗਸਟਰ ਦੀ ਖੱਬੀ ਲੱਤ ‘ਤੇ ਗੋਲੀ ਲੱਗੀ; ਇਲਾਜ ਲਈ ਸਿਵਲ ਹਸਪਤਾਲ ਭੇਜਿਆ: ਏਡੀਜੀਪੀ ਏਜੀਟੀਐਫ ਪ੍ਰਮੋਦ ਬੈਨ

ਚੰਡੀਗੜ੍ਹ/ਫਰੀਦਕੋਟ, 15 ਮਾਰਚ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਫਰੀਦਕੋਟ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ ਅਧਾਰਤ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਇੱਕ ਭਗੌੜੇ ਕਾਰਕੁਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ, ਜੋ ਕਿ ਮੋਗਾ ਦੇ ਤਲਵੰਡੀ ਭਾਗੜੀਆਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸਦੇ ਕਬਜੇ ‘ਚੋਂ ਚਾਰ ਜ਼ਿੰਦਾ ਕਾਰਤੂਸ ਸਮੇਤ .30 ਬੋਰ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਪੁਲਿਸ ਟੀਮਾਂ ਨੇ ਦੋਸ਼ੀ ਮਨਪ੍ਰੀਤ ਉਰਫ਼ ਮਨੀ ਨੂੰ ਪਨਾਹ ਦੇਣ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਵਿੱਚ ਉਸਦੇ ਦੋ ਸਾਥੀਆਂ, ਜਿਨ੍ਹਾਂ ਦੀ ਪਛਾਣ ਫਰੀਦਕੋਟ ਦੇ ਚਾਨੀਆ ਦੇ ਜਗਮੀਤ ਸਿੰਘ ਉਰਫ਼ ਮੀਤਾ ਅਤੇ ਫਿਰੋਜ਼ਪੁਰ ਦੇ ਮਹਿਮਾ ਦੇ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੂੰ ਇਹ ਸਫ਼ਲਤਾ ਬੁੱਧਵਾਰ ਨੂੰ ਮਨਪ੍ਰੀਤ ਮਨੀ ਦੇ ਸਹਿ-ਦੋਸ਼ੀ ਮਲਕੀਤ ਸਿੰਘ ਉਰਫ਼ ਮਨੂ ਨੂੰ ਚਾਰ ਕਾਰਤੂਸਾਂ ਅਤੇ .32 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਨ ਤੋਂ ਕੁਝ ਦਿਨਾਂ ਬਾਅਦ ਹੀ ਮਿਲੀ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਮਲਕੀਤ ਮਨੂ ਨੇ ਮਨਪ੍ਰੀਤ ਉਰਫ਼ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰਾ ਵਿੱਚ ਆਪਣੇ ਵਿਰੋਧੀ ‘ਤੇ ਹਮਲਾ ਕੀਤਾ ਜਿਸ ਦੇ ਨਤੀਜੇ ਵਜੋਂ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਔਰਤ ਦੀ ਲੱਤ ‘ਤੇ ਗੋਲੀ ਲੱਗੀ। ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀ 26 ਫਰਵਰੀ, 2025 ਨੂੰ ਜਗਰਾਉਂ ਦੇ ਰਾਜਾ ਢਾਬੇ ‘ਤੇ ਹੋਈ ਗੋਲੀਬਾਰੀ ਦੀ ਘਟਨਾ, ਜਿਸਦੀ ਯੋਜਨਾ ਵਿਦੇਸ਼ੀ ਗੈਂਗਸਟਰ ਲੱਕੀ ਪਟਿਆਲ ਨੇ ਬਣਾਈ ਸੀ, ਵਿੱਚ ਵੀ ਸ਼ਾਮਲ ਹਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਮਲਕੀਤ ਉਰਫ਼ ਮਨੂ ਦੀ ਗ੍ਰਿਫਤਾਰੀ ਤੋਂ ਬਾਅਦ ਏਜੀਟੀਐਫ ਟੀਮਾਂ ਨੇ ਉਸਤੋਂ ਪੁੱਛਗਿੱਛ ਦੌਰਾਨ ਇਕੱਠੇ ਕੀਤੇ ਸੁਰਾਗਾਂ ਅਤੇ ਮਨੁੱਖੀ/ਤਕਨੀਕੀ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਫਰੀਦਕੋਟ ਦੇ ਖੇਤਰ ‘ਚੋਂ ਉਸਦੇ ਸਾਥੀ ਮਨਪ੍ਰੀਤ ਮਨੀ ਨੂੰ ਟਰੇਸ ਕਰ ਲਿਆ।

ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਨੇ ਐਸਆਈ ਹਰਦਵਿੰਦਰ ਸਿੰਘ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਕਾਰਵਾਈ ਕਰਦਿਆਂ ਜਦੋਂ ਦੋਸ਼ੀ ਮਨਪ੍ਰੀਤ ਮਨੀ ਨੂੰ ਫਰੀਦਕੋਟ ਦੇ ਢਿਲਵਾਂ ਰੋਡ ਨੇੜੇ ਰੁਕਣ ਲਈ ਕਿਹਾ ਤਾਂ ਉਸਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਪੁਲਿਸ ਟੀਮ ‘ਤੇ ਗੋਲੀਬਾਰੀ ਕੀਤੀ, ਜਿਸ ਉਪਰੰਤ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ। ਏਡੀਜੀਪੀ ਨੇ ਦੱਸਿਆ ਕਿ ਗੋਲੀਬਾਰੀ ਦੌਰਾਨ ਦੋਸ਼ੀ ਮਨੀ ਦੇ ਖੱਬੇ ਪੈਰ ‘ਤੇ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਬਰਾਮਦ ਕੀਤੀ ਹੈ।
ਏਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਲੁੱਟ-ਖਸੁੱਟ ਨਾਲ ਸਬੰਧਤ ਲਗਭਗ ਛੇ ਮਾਮਲੇ ਦਰਜ ਹਨ।

ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮਨਪ੍ਰੀਤ ਉਰਫ਼ ਮਨੀ 24 ਜਨਵਰੀ, 2025 ਨੂੰ ਫਰੀਦਕੋਟ ਜੇਲ੍ਹ ਤੋਂ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਹੋਰ ਸੰਚਾਲਕਾਂ ਲਈ ਕੰਮ ਕਰ ਰਿਹਾ ਸੀ, ਜਿਨ੍ਹਾਂ ਨੇ ਉਸਨੂੰ ਪੰਜਾਬ ਵਿੱਚ ਵੱਖ-ਵੱਖ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਨਵਾਂ ਕੇਸ ਥਾਣਾ ਸਾਦਿਕ, ਫਰੀਦਕੋਟ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 109 (1), 132 ਤੇ 221 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 20 ਮਿਤੀ 14/03/2025 ਨੂੰ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਵਨਡੇ ਮੈਚ ਵਿੱਚ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ...

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

by Navjot
October 28, 2026
0

    ਚੰਡੀਗੜ੍ਹ, 28 ਅਕਤੂਬਰ(ਵਿਸ਼ਵ ਵਾਰਤਾ) ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

by Navjot
October 28, 2026
0

  ਚੇਨਈ, 28 ਅਕਤੂਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਜੀਥੂ ਮਾਧਵਨ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਸੀਨ' (Scene) -...

Most Popular

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

by Navjot
2 weeks ago
0

ਕਾਂਗਰਸ ਹਾਈਕਮਾਨ ਨੇ ਰਾਣਾ ਗੁਰਜੀਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ਚੰਡੀਗੜ੍ਹ, 17 ਅਕਤੂਬਰ (ਵਿਸ਼ਵ ਵਾਰਤਾ) ਕਾਂਗਰਸ ਹਾਈਕਮਾਨ ਵੱਲੋਂ ਰਾਣਾ ਗੁਰਜੀਤ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 