MOHALI : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਚਲਾਈ ਗਈ ਸਫ਼ਾਈ ਮੁਹਿੰਮ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਕਤੂਬਰ(ਵਿਸ਼ਵ ਵਾਰਤਾ) ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਅੱਜ ਸਵੱਛਤਾ ਹੀ ਸੇਵਾ ਅਭਿਆਨ ਦਾ ਆਯੋਜਨ ਸਫ਼ਾਈ ਕਰਮਚਾਰੀਆਂ ਅਤੇ ਸਟਾਫ਼ ਦੀ ਸਰਗਰਮ ਸ਼ਮੂਲੀਅਤ ਨਾਲ ਕੀਤਾ ਗਿਆ।
ਪ੍ਰੋਗਰਾਮ ਦੀ ਸ਼ੁਰੂਆਤ ਸ਼੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਵੱਲੋਂ ਪ੍ਰੇਰਣਾਦਾਇਕ ਭਾਸ਼ਣ ਨਾਲ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਇਸ ਤੋਂ ਬਾਅਦ ਸਾਰੇ ਪ੍ਰਤੀਯੋਗੀਆਂ ਨੇ ਸਵੱਛਤਾ ਦੀ ਸਹੁੰ ਚੁੱਕੀ ਅਤੇ ਕੋਰਟ ਕੰਪਲੈਕਸ ਦੀ ਸਫਾਈ ਕਰਕੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।