MOHALI ਜ਼ਿਲ੍ਹੇ ਦੇ ਨਵੇਂ ਚੁਣੇ 1924 ਪੰਚ ਅੱਜ ਆਪਣੇ ਅਹੁਦੇ ਦਾ ਲੈਣਗੇ ਹਲਫ਼
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਨਵੰਬਰ (ਵਿਸ਼ਵ ਵਾਰਤਾ):- ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅੱਜ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਅਹੁਦੇ ਦੀ ਸਹੁੰ ਚੁਕਵਾਈ ਜਾਵੇਗੀ, ਜਿਸ ਦੌਰਾਨ ਜ਼ਿਲ੍ਹੇ ਦੇ ਚਾਰ ਬਲਾਕਾਂ ਦੇ 1924 ਪੰਚ ਮੋਹਾਲੀ ਦੇ ਓਪਨ ਗਰਾਊਂਡ (ਸਰਸ ਮੇਲਾ ਗਰਾਊਂਡ), ਸੈਕਟਰ 88 (ਨੇੜੇ ਮਾਨਵ ਮੈਂਗਲ ਸਕੂਲ) ਵਿਖੇ ਆਪਣੇ ਅਹੁਦੇ ਦਾ ਹਲਫ਼ ਲੈਣਗੇ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਹਰੇਕ ਬਲਾਕ ਦੇ ਪੰਚਾਂ ਲਈ ਬੈਠਣ ਲਈ ਵੱਖਰਾ ਬਲਾਕ ਬਣਾਇਆ ਜਾਵੇਗਾ। ਸਮਾਗਮ ਦੌਰਾਨ ਮੋਹਾਲੀ, ਡੇਰਾਬੱਸੀ, ਮਾਜਰੀ ਅਤੇ ਖਰੜ ਦੇ 1924 ਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/