MOHALI : ਮੁੱਖ ਮੰਤਰੀ ਭਗਵੰਤ ਮਾਨ ਅੱਜ City Surveillance & Traffic Management System ਦਾ ਕਰਨਗੇ ਉਦਘਾਟਨ
ਚੰਡੀਗੜ੍ਹ, 6ਮਾਰਚ(ਵਿਸ਼ਵ ਵਾਰਤਾ) MOHALI : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ(Bhagwant Mann) ਅੱਜ (6 ਮਾਰਚ) ਮੋਹਾਲੀ ਦਾ ਦੌਰਾ ਕਰਨਗੇ। ਇਸ ਦੌਰਾਨ ਉਹ 8 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਸਿਟੀ ਸਰਵੀਲੈਂਸ ਸਿਸਟਮ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ (ਫੇਜ਼-1) ਦਾ ਉਦਘਾਟਨ ਕਰਨਗੇ। ਇਸ ਪ੍ਰਣਾਲੀ ਦੇ ਸ਼ੁਰੂ ਹੋਣ ਤੋਂ ਬਾਅਦ, ਮੋਹਾਲੀ ਦੀਆਂ ਸਾਰੀਆਂ ਸੜਕਾਂ ਪੁਲਿਸ ਨਿਗਰਾਨੀ ਹੇਠ ਹੋਣਗੀਆਂ। ਇਸ ਤੋਂ ਇਲਾਵਾ ਚੰਡੀਗੜ੍ਹ ਦੀ ਤਰਜ਼ ‘ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਈ-ਚਲਾਨ ਜਾਰੀ ਕੀਤੇ ਜਾਣੇ ਸ਼ੁਰੂ ਹੋ ਜਾਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਸੁਖਮਨੀ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ, ਡੇਰਾਬੱਸੀ ਵਿਖੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/