Mohali Encounter :ਰਾਣਾ ਬਲਾਚੌਰੀਆ ਕਤਲ’ਚ ਸ਼ਾਮਲ ਸ਼ੂਟਰ ਦਾ ਐਨਕਾਊਂਟਰ
– ਮੁਠਭੇੜ ਦੌਰਾਨ ਦੋ ਪੁਲਿਸ ਮੁਲਾਜ਼ਮ ਵੀ ਜਖਮੀ
ਚੰਡੀਗੜ੍ਹ, 17 ਦਸੰਬਰ 2025 (ਵਿਸ਼ਵ ਵਾਰਤਾ) – ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਵੱਡੀ ਅਪਡੇਟ ਹੈ।ਬਲਾਚੌਰੀਆ ਦਾ ਕਤਲ ਕਰਨ ਵਾਲੇ ਸ਼ੂਟਰ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਨੇ ਮੋਹਾਲੀ ਵਿੱਚ ਇੱਕ ਜਾਲ ਵਿਛਾਇਆ ਅਤੇ ਕਾਤਲ ਹਰਪਿੰਦਰ ਉਰਫ਼ ਮਿੱਡੂ ਦਾ ਐਨਕਾਊਂਟਰ ਕੀਤਾ। ਇਹ ਮੁਕਾਬਲਾ ਮੋਹਾਲੀ ਦੇ ਲਾਲੜੂ ਵਿੱਚ ਹੋਇਆ। ਮਿੱਡੂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਮੁਕਾਬਲੇ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮਿੱਡੂ ਪਹਿਲਾਂ ਵੀ ਕਈ ਘਟਨਾਵਾਂ ਵਿੱਚ ਸ਼ਾਮਲ ਰਿਹਾ ਹੈ।
ਪੰਜਾਬ ਪੁਲਿਸ ਨੇ ਖੁਦ ਇਸ ਸੰਬੰਧੀ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ “ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਐਸ.ਏ.ਐਸ. ਨਗਰ ਪੁਲਿਸ ਵੱਲੋਂ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡੂ ਨੂੰ ਮੋਹਾਲੀ ਵਿੱਚ ਹੋਈ ਕਨਵਰ ਦਿਗਵਿਜੈ ਸਿੰਘ ਉਰਫ਼ ਰਾਣਾ ਬਾਲਚੌਰੀਆ ਦੀ ਹਾਲ ਹੀ ਵਿੱਚ ਹੋਈ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਪੁਲਿਸ ਟੀਮ ਨਾਲ ਹੋਏ ਮੁਠਭੇੜ ਦੌਰਾਨ ਕਾਬੂ ਕੀਤਾ ਗਿਆ। ਕਾਰਵਾਈ ਦੌਰਾਨ ਮੁਲਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਪਿੱਛਾ ਕਰਨ ਸਮੇਂ ਦੋ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ ਅਤੇ ਉਸਦਾ ਗੰਭੀਰ ਅਪਰਾਧਿਕ ਪਿਛੋਕੜ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























