Mohali : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਲਈ ਮੁਫ਼ਤ ਟ੍ਰੇਨਿੰਗ ਕੋਰਸਾਂ ਦਾ ਸੁਨਹਿਰੀ ਮੌਕਾ
ਐੱਸ.ਏ.ਐਸ.ਨਗਰ, 9 ਜਨਵਰੀ(ਸਤੀਸ਼ ਕੁਮਾਰ ਪੱਪੀ) ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਵੱਲੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਸਕਿੱਲ ਕੋਰਸਾਂ ਲਈ ਮੁਫ਼ਤ ਟ੍ਰੇਨਿੰਗ ਕੋਰਸਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ-ਕੱਲ੍ਹ ਦੀ ਇੰਡਸਟਰੀ ਦੀ ਮੰਗ ਅਨੁਸਾਰ ਬਦਲਦੇ ਹੋਏ ਤਕਨੀਕੀ ਯੁੱਗ ਨਾਲ ਕਦਮ ਮਿਲਾਉਣ ਲਈ ਨੌਜਵਾਨਾਂ ਲਈ ਨਿਵੇਕਲੀਆਂ ਤਕਨੀਕਾਂ ਨਾਲ ਉਹਨਾਂ ਦੇ ਸਕਿੱਲ ਨੂੰ ਨਿਖਾਰਨ ਲਈ ਅਤੇ ਸਮੇਂ ਦੀ ਮੰਗ ਨੂੰ ਪੂਰਾ ਕਰਨ ਲਈ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਆਂ (NASSCOM) ਦੇ ਸਹਿਯੋਗ ਨਾਲ ਜ਼ਿਲ੍ਹਾ ਮੋਹਾਲੀ ਦੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਆਨਲਾਈਨ ਮੁਫ਼ਤ ਟ੍ਰੇਨਿੰਗ ਕੋਰਸਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਜਿਸ ਅਧੀਨ 45 ਵੱਖ-ਵੱਖ ਆਨਲਾਈਨ ਕੋਰਸ ਜਿਵੇਂ ਕਿ ਬੈਂਕਿੰਗ, ਈ-ਕਾਮਰਸ, ਆਰਟੀਫੀਸ਼ੀਅਲ ਇੰਟੈਲੀਜੈਂਸ, ਮਾਈਕ੍ਰੋਸਾਫਟ, ਸਾਫਟਵੇਅਰ ਪ੍ਰੋਗਰਾਮਰ-ਜਾਵਾ, ਫਾਊਂਡੇਸ਼ਨ ਆਈਓਟੀ, ਸੇਲਸਫੋਰਸ ਐਡਮਿਨਿਸਟ੍ਰੇਟਰ ਐਕਸਪਲੋਰਰ, ਸੁਰੱਖਿਆ ਬੁਨਿਆਦੀ ਢਾਂਚਾ ਮਾਹਰ ਅਤੇ ਪ੍ਰਮਾਣਿਤ ਡਿਵੈਲਪਰ ਪ੍ਰੋਗਰਾਮ (Banking, e-commerce, Artificial Intelligence, Microsoft, Software Programmer-Java, Foundation IoT, Salesforce Administrator Explorer, Security Infrastructure Specialist ਅਤੇ Certified Developer Program) ਅਜਿਹੇ ਕੋਰਸ ਕਰਵਾਏ ਜਾ ਰਹੇ ਹਨ। ਇਨ੍ਹਾਂ ਕੋਰਸਾਂ ਨੂੰ ਕਰਨ ਲਈ ਕੋਈ ਵੀ ਉਮਰ ਸੀਮਾ ਨਹੀਂ ਰੱਖੀ ਗਈ, ਕੋਈ ਵੀ ਉਮਰ ਦੇ ਵਿਅਕਤੀ ਇਹ ਸਾਰੇ ਕੋਰਸਾਂ ਲਈ ਆਪਣੇ ਆਪ ਨੂੰ ਭਰਤੀ ਕਰਵਾ ਸਕਦੇ ਹਨ। ਇਸ ਸਬੰਧੀ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਪ੍ਰਾਰਥੀ ਘਰ ਬੈਠੇ ਹੀ ਇਨ੍ਹਾਂ ਕੋਰਸਾਂ ਦਾ ਲਾਭ ਉਠਾ ਕੇ ਆਪਣੇ ਇਸ ਲਿੰਕ https://learn.futureskillsprime.in ਤੇ ਭਰਤੀ ਕਰਵਾ ਕੇ ਮੁਫ਼ਤ ਵਿੱਚ ਆਪਣੀ ਸਹੂਲਤ ਅਨੁਸਾਰ ਆਪਣੇ ਹੁਨਰ ਨੂੰ ਨਿਖਾਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 453, ਤੀਸਰੀ ਮੰਜ਼ਿਲ, ਸੈਕਟਰ-76, ਮੋਹਾਲੀ ਵਿਖੇ ਸੰਪਰਕ ਕਰ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/