ਮੋਹਾਲੀ 20 ਜੁਲਾਈ (ਵਿਸ਼ਵ ਵਾਰਤਾ) -(MOHALI NEWS )ਮੋਹਾਲੀ ਦੇ ਬਲੌਂਗੀ ‘ਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਇਕ-ਇਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ‘ਚੋਂ ਇਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜੇ ਗੰਭੀਰ ਜ਼ਖਮੀ ਹੋ ਗਏ, ਜਿਸ ਦੀ ਸੂਚਨਾ ਰਾਹਗੀਰਾਂ ਨੇ ਪੁਲਸ ਨੂੰ ਦਿੱਤੀ ਅਤੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਸ ਤੋਂ ਬਾਅਦ ਇਹ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੀ ਗਈ। ਮ੍ਰਿਤਕ ਦੀ ਪਛਾਣ 21 ਸਾਲਾ ਸਾਗਰ ਵਜੋਂ ਹੋਈ ਹੈ।
ਕੁਝ ਹੀ ਦੇਰ ‘ਚ ਉਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਗੁੱਸੇ ‘ਚ ਆਏ ਲੋਕਾਂ ਨੇ ਪੁਲਸ ‘ਤੇ ਪਥਰਾਅ ਸ਼ੁਰੂ ਕਰ ਦਿੱਤਾ, ਜਿਸ ਕਾਰਨ ਪੁਲਸ ਦੀ ਗੱਡੀ ਦੇ ਸ਼ੀਸ਼ੇ ਵੀ ਟੁੱਟ ਗਏ ਅਤੇ ਪੁਲਸ ਨੂੰ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣਾ ਪਿਆ।
ਹਾਲਾਂਕਿ ਇਸ ਮਾਮਲੇ ‘ਤੇ ਨਾ ਤਾਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਨਾ ਹੀ ਪੁਲਿਸ ਸਪੱਸ਼ਟ ਕਰ ਰਹੀ ਹੈ ਕਿ ਆਖਿਰ ਪੁਲਿਸ ‘ਤੇ ਪੱਥਰ ਸੁੱਟਣ ਵਾਲੇ ਲੋਕ ਕੌਣ ਸਨ? ਇਹ ਮਾਮਲਾ ਪੁਲੀਸ ਦੀ ਜਾਂਚ ਵਿੱਚ ਸਾਹਮਣੇ ਆਵੇਗਾ ਪਰ ਸਭ ਤੋਂ ਪਹਿਲਾਂ ਪੁਲੀਸ ਹਾਦਸੇ ਵਿੱਚ ਹੋਈ ਮੌਤ ਸਬੰਧੀ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ।