• Latest
  • Trending
MOHALI NEWS : ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ,ਵੈਨਿਕਸ, ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ 

MOHALI NEWS : ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ,ਵੈਨਿਕਸ, ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ 

2 years ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

14 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

60 minutes ago
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

1 hour ago
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

1 hour ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

2 hours ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

2 hours ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

3 hours ago
Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

Punjab: SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

Canada ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

4 hours ago
Hindi News
English News
Tuesday, August 18, 2026
No Result
View All Result
33 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI NEWS : ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ,ਵੈਨਿਕਸ, ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ 

July 9, 2024
in MOHALI, ਅਜੀਤਗੜ੍ਹ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
MOHALI NEWS : ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ,ਵੈਨਿਕਸ, ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ 

MOHALI NEWS : ਏ.ਡੀ.ਸੀ. ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ,ਵੈਨਿਕਸ, ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ(ਸਤੀਸ਼ ਕੁਮਾਰ ਪੱਪੀ )MOHALI NEWS-ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ,ਵੈਨਿਕਸ ਫਰਮ, ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ: 103 ਕੈਬਿਨ ਨੰ: 4-6, ਬੇਸਮੈਂਟ ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਜਗਜੀਤ ਸਿੰਘ ਪੁੱਤਰ ਸ੍ਰੀ ਭੋਲਾ ਸਿੰਘ, ਵਾਸੀ ਪਿੰਡ ਤੇ ਡਾਕਘਰ ਕੁੰਬੜਾ, ਤਹਿਸੀਲ ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ 366/ਆਈ.ਸੀ. ਮਿਤੀ 10-12-2019 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 9.12.2024 ਤੱਕ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 20.10.2020 ਅਤੇ ਪੱਤਰ ਮਿਤੀ 08-12-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜ਼ਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ ਪ੍ਰੰਤੂ ਰਜਿਸਟਰਡ ਪੋਸਟ ਰਾਹੀਂ ਭੇਜੇ ਗਏ ਪੱਤਰ ਅਣਡਲੀਵਰ ਪ੍ਰਾਪਤ ਹੋਏ ਹਨ ਅਤੇ ਤਹਿਸੀਲਦਾਰ ਮੋਹਾਲੀ ਦੀ ਰਿਪੋਰਟ ਅਨੁਸਾਰ ਦਫਤਰ ਬੰਦ ਪਾਇਆ ਗਿਆ।
ਮਹੀਨਾਵਾਰ ਰਿਪੋਰਟ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10 2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਸ੍ਰੀ ਜਗਜੀਤ ਸਿੰਘ ਵੱਲੋਂ ਈਮੇਲ ਦਰਖਾਸਤ ਮਿਤੀ 01-01-2024 ਰਾਹੀਂ ਲਿਖਿਆ ਗਿਆ ਸੀ ਕਿ ਉਸ ਨੂੰ ਲਾਇਸੰਸ ਸਾਲ 2019 ਦੇ ਅੰਤ ਵਿੱਚ ਮਿਲਿਆ ਸੀ ਪਰ ਸਾਲ 2020 ਵਿੱਚ ਕਰੋਨਾ ਵਾਇਰਸ, ਲੌਕਡਾਊਨ ਕਾਰਨ ਕੰਮ ਬੰਦ ਹੋ ਗਿਆ ਅਤੇ ਨੁਕਸਾਨ ਹੋਇਆ ਜਿਸ ਕਰਕੇ ਉਸ ਵੱਲੋਂ ਦਫ਼ਤਰ ਬੰਦ ਕਰ ਦਿੱਤਾ ਸੀ। ਹੁਣ ਉਹ ਇਥੇ ਕੰਮ ਨਹੀਂ ਕਰਨਾ ਚਾਹੁੰਦਾ। ਉਹ ਮੁੰਬਈ ਵਿੱਚ ਰਹਿ ਰਿਹਾ ਹੈ।
ਇਸ ਦਫਤਰ ਦੇ ਪੱਤਰ ਮਿਤੀ 30-04-2024 ਰਾਹੀਂ ਫਰਮ ਦਾ ਲਾਇਸੰਸ 30 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲਾਇਸੰਸੀ ਨੂੰ ਪੱਤਰ ਮਿਤੀ 30-04-2024 ਰਾਹੀਂ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਗਿਆ ਸੀ ਪ੍ਰੰਤੂ ਜਾਰੀ ਕੀਤੇ ਗਏ ਨੋਟਿਸ ਅਣਡਲੀਵਰ ਪ੍ਰਾਪਤ ਹੋਏ ਹਨ। ਇਹ ਨੋਟਿਸ ਲਾਇਸੰਸੀ ਦੀ ਈਮੇਲ [email protected] ਤੇ ਵੀ ਭੇਜੀ ਗਈ ਸੀ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਕੋਈ ਜਵਾਬ/ਸੂਚਨਾ ਪੇਸ਼ ਨਹੀਂ ਕੀਤੀ ਗਈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਲਾਇਸੰਸ ਮੁਅੱਤਲ ਹੋਣ ਕਰਕੇ ਅਤੇ ਇਸ ਦਫਤਰ ਵਿਖੇ ਹਾਜਰ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਕਟਰ ਮੈਰੀਟਾਈਮ ਸਰਵਿਸਿਜ਼ ਫਰਮ ਐਸ.ਸੀ.ਓ. ਨੰ. 103 ਕੈਬਿਨ ਨੰ :4-6, ਬੇਸਮੈਂਟ ਫੇਜ਼-11, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਨੰਬਰ 366/ਆਈ.ਸੀ. ਮਿਤੀ 10-12-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜ਼ਿੰਮੇਵਾਰ ਹੋਣਗੇ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੈਨਿਕਸ ਫਰਮ ਐਸ.ਸੀ.ਓ. ਨੰਬਰ 35. ਤੀਜੀ ਮੰਜਿਲ, ਸੈਕਟਰ-71, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਮਾਲਕਣ ਨਿਧੀ ਹਰਨਾਲ ਪੁੱਤਰੀ ਸ੍ਰੀ ਬਨਵਾਰੀ ਦੱਤ ਹਰਨਾਲ, ਵਾਸੀ ਮਕਾਨ ਨੰ:155, ਫੇਜ-4, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 180/ਆਈ.ਸੀ. ਮਿਤੀ 02.08.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 01.08.2023 ਨੂੰ ਖਤਮ ਹੋ ਚੁੱਕੀ ਹੈ।
ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 09-02-2019 ਅਤੇ ਮੁੜ ਪੱਤਰ ਮਿਤੀ 26-06-2020 ਰਾਹੀਂ ਐਕਟ/ਰੂਲਜ਼ ਤਹਿਤ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾਂ ਨਿਰਧਾਰਤ ਪ੍ਰੋਫਾਰਮੇ ਵਿੱਚ ਭੇਜਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਪਰੰਤੂ ਇਸ ਉਪਰੰਤ ਫਰਮ ਵੱਲੋਂ ਅਜੇ ਤੱਕ ਕੋਈ ਮਹੀਨਾਵਾਰ ਰਿਪੋਰਟ ਨਹੀ ਭੇਜੀ ਹੈ।
ਇਸ ਦਫਤਰ ਦੇ ਪੱਤਰ ਮਿਤੀ 17.08.2021 ਰਾਹੀਂ ਫਰਮ ਦੀ ਮਾਲਕਣ ਨੂੰ ਉਸਦੇ ਘਰ ਅਤੇ ਦਫਤਰੀ ਪਤੇ ਉਤੇ ਨੋਟਿਸ ਜਾਰੀ ਕਰਦੇ ਹੋਏ ਉਕਤ ਅਨੁਸਾਰ ਮਹੀਨਾਵਾਰ ਕਲਾਇੰਟ ਰਿਪੋਰਟਾਂ ਅਤੇ ਇਸ਼ਤਿਹਾਰ/ਸੈਮੀਨਾਰ ਸਬੰਧੀ ਜਾਣਕਾਰੀ ਨਾ ਭੇਜਣ ਕਾਰਨ ਸੱਪਸ਼ਟੀਕਰਨ ਸਮੇਤ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਗਈ ਸੀ। ਤਹਿਸੀਲਦਾਰ, ਮੋਹਾਲੀ ਵੱਲੋਂ ਤਮੀਲੀ ਰਿਪੋਰਟ ਭੇਜਕੇ ਲਿਖਿਆ ਹੈ ਕਿ ਐਸ.ਸੀ.ਓ. ਨੰ:35, ਤੀਜੀ ਮੰਜ਼ਿਲ, ਸੈਕਟਰ-71 ਵਿੱਚ ਗਿਆ ਅਤੇ ਪੁਛ ਪੜਤਾਲ ਕਰਨ ਤੇ ਪਤਾ ਲਗਿਆ ਕਿ ਵੈਨਿਕਸ ਨਾਮ ਦਾ ਦਫ਼ਤਰ ਇਸ ਪਤੇ ਤੋਂ ਬੰਦ ਹੋ ਗਿਆ ਸੀ ਅਤੇ ਮੋਬਾਇਲ ਨੰ: 098780-33999 ਤੇ ਫੋਨ ਕਰਕੇ ਇਤਲਾਹ ਕਰਵਾ ਦਿੱਤੀ ਗਈ ਹੈ ਅਤੇ ਦੂਸਰੇ ਪਤੇ ਮਕਾਨ ਨੰ: 155, ਫੇਜ-4, ਮੋਹਾਲੀ ਵਿੱਚ ਤਾਲਾ ਲਗਿਆ ਮਿਲਿਆ।
ਇਸ ਦਫ਼ਤਰ ਦੇ ਪੱਤਰ ਮਿਤੀ 12-01-2022 ਅਤੇ ਪੱਤਰ ਮਿਤੀ 14- 01-2022 ਰਾਹੀਂ ਫਰਮ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਮਹੀਨਾਵਾਰ ਰਿਪੋਰਟ/ਸੂਚਨਾ ਨਾ ਭੇਜਣ ਕਾਰਨ ਫਰਮ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ।
ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇਨਜ਼ਰ ਨੋਟਿਸ ਪੱਤਰ ਮਿਤੀ 19-12-2023 ਰਾਹੀਂ ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ। ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਦਾ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮਿਤੀ 27-04-2024 ਅਨੁਸਾਰ ਇਸ ਪਤੇ ਤੇ ਕੋਈ ਫਰਮ ਨਾਂ ਦਾ ਦਫਤਰ ਅਤੇ ਨਿਧੀ ਹਰਨਾਲ ਨਾਮ ਦੀ ਪ੍ਰਾਰਥਣ ਨਹੀ ਮਿਲੀ ਹੈ।
ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵੈਨਿਕਸ ਫਰਮ ਨੂੰ ਜਾਰੀ ਲਾਇਸੰਸ ਨੰਬਰ 180/ਆਈ.ਸੀ. ਮਿਤੀ 02-08-2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਐਸ.ਸੀ.ਓ. ਨੰ: 81, ਟੋਪ ਫਲੋਰ, ਸੈਕਟਰ -56, ਫੇਜ਼-6, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਰਾਜਵਿੰਦਰ ਕੌਰ(ਡਾਇਰੈਕਟਰ) ਪੁੱਤਰੀ ਸ੍ਰੀ ਭੁਪਿੰਦਰ ਸਿੰਘ, ਭੁਪਿੰਦਰ ਸਿੰਘ(ਡਾਇਰੈਕਟਰ) ਪੁੱਤਰ ਸ੍ਰੀ ਗੁਰਦਿਆਲ ਸਿੰਘ ਵਾਸੀ ਮਕਾਨ ਨੰਬਰ 19, ਪਿੰਡ ਅਟਾਵਾ, ਸੈਕਟਰ-42-ਬੀ, ਚੰਡੀਗੜ੍ਹ ਯੂ.ਟੀ. ਅਤੇ ਕੰਵਲਦੀਪ ਸਿੰਘ(ਡਾਇਰੈਕਟਰ) ਪੁੱਤਰ ਸ੍ਰੀ ਸੁਰਿੰਦਰ ਸਿੰਘ ਵਾਸੀ ਮਕਾਨ ਨੰਬਰ 19-ਬੀ  ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 204/ਆਈ.ਸੀ. ਮਿਤੀ 14.09.2018 ਜਾਰੀ ਕੀਤਾ ਗਿਆ ਸੀ। ਇਸ ਫਰਮ ਵਿੱਚ, ਗੋਬਿੰਦ ਨਗਰ, ਅੰਬਾਲਾ ਕੈਂਟ (ਹਰਿਆਣਾ) ਤਿੰਨ ਡਾਇਰੈਕਟਰ ਹਨ। ਇਸ ਲਾਇਸੰਸ ਦੀ ਮਿਆਦ ਮਿਤੀ 13.09.2023 ਨੂੰ ਖਤਮ ਹੋ ਚੁੱਕੀ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਐਕਟ/ਰੂਲਜ਼ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਉਕਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 23-08-2022 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਮਿਤੀ 19.09.2022 ਨੂੰ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ।
ਉਪ ਮੰਡਲ ਮੈਜਿਸਟਰੇਟ, ਮੋਹਾਲੀ ਦੀ ਰਿਪੋਰਟ ਅਨੁਸਾਰ ਕੰਪਨੀ/ਫਰਮ ਦੇ ਦਫਤਰੀ ਪਤੇ ਦੀ ਚੈਕਿੰਗ ਦੌਰਾਨ ਪਾਇਆ ਗਿਆ ਕਿ ਦਫਤਰ ਬੰਦ ਸੀ। ਇਸ ਤੋਂ ਇਲਾਵਾ ਫਰਮ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਅਪਲਾਈ ਨਹੀਂ ਕੀਤਾ ਅਤੇ ਨਾ ਹੀ ਮਹੀਨਾਵਾਰ ਰਿਪੋਰਟ ਜਮ੍ਹਾਂ ਕਰਵਾਈ ਗਈ ਹੈ, ਜਿਸ ਦੇ ਮੱਦੇ ਨਜਰ ਨੋਟਿਸ ਪੱਤਰ ਮਿਤੀ 25-08-2023 ਰਾਹੀਂ ਲਾਇਸੰਸੀ ਦੇ ਦਫਤਰੀ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ। ਦਫਤਰੀ ਪਤੇ ਤੇ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ ਪ੍ਰੰਤੂ ਅਜੇ ਤੱਕ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ ਹੈ। ਤਹਿਸੀਲਦਾਰ, ਮੋਹਾਲੀ ਦੀ ਰਿਪੋਰਟ ਮਿਤੀ 27-04-2024 ਅਨੁਸਾਰ ਇਹ ਦਫਤਰ ਬੰਦ ਹੋ ਚੁੱਕਾ ਹੈ।
ਉਕਤ ਦਰਸਾਏ ਅਨੁਸਾਰ ਫਰਮ ਦਾ ਲਾਇਸੰਸ ਦੀ ਮਿਆਦ ਮਿਤੀ 13.09.2023 ਨੂੰ ਖਤਮ ਹੋ ਚੁੱਕੀ ਹੈ। ਇਸ ਤੋਂ ਇਲਾਵਾ ਲਾਇਸੰਸੀ ਵੱਲੋਂ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 5(2) ਅਧੀਨ ਲਾਇਸੰਸ ਰੀਨਿਊ ਕਰਵਾਉਣ ਦੀ ਮਿਆਦ ਖਤਮ ਹੋਣ ਤੋਂ ਪਹਿਲਾਂ ਨਿਰਧਾਰਤ ਸਮੇਂ ਦੌਰਾਨ ਲਾਇਸੰਸ ਰੀਨਿਊ ਨਹੀਂ ਕਰਵਾਇਆ ਅਤੇ ਐਕਟ/ਰੂਲਜ਼/ਅਡਵਾਈਜ਼ਰੀ ਅਧੀਨ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਹੀ ਭੇਜੀ ਜਾ ਰਹੀ ਹੈ। ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਐਸ.ਸੀ.ਓ. ਨੰ: 81, ਟੋਪ ਫਲੋਰ, ਸੈਕਟਰ -56, ਫੇਜ਼-6, ਮੁਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਟਰੈਵਲ ਏਜੰਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੰਸ ਨੰ: 204/ਆਈ.ਸੀ. ਮਿਤੀ 14.09.2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।
Tags: Additional District MagistratBains Sons Study and Immigration Private Limited firmMOHALI NEWSVanix FirmVictor Maritime Services FirmViraj Shyamkaran Tidke
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
August 18, 2026
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

by Jaspreet Kaur
August 18, 2026
0

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

by Jaspreet Kaur
August 18, 2026
0

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ ਨਵੀ ਦਿੱਲੀ, 18 ਅਗਸਤ 2026 (ਵਿਸ਼ਵ ਵਾਰਤਾ)– ਯੁਵਾ ਮਾਮਲੇ...

Most Popular

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

by Ankit
4 weeks ago
0

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 