ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ
— ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ. ਗੁਰਦੀਪ ਸਿੰਘ ਦੀ ਬੋਰਡ ਵਿਖੇ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ
ਐਸ.ਏ.ਐਸ. ਨਗਰ (ਮੋਹਾਲੀ / ਚੰਡੀਗੜ) 28 ਜੂਨ, 2024 (ਵਿਸ਼ਵ ਵਾਰਤਾ)– ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾ-ਮੁਕਤੀ ਮੌਕੇ ਵਿਦਾਇਗੀ ਪਾਰਟੀ ਦਿੱਤੀ। (MOHALI NEWS) ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਸ. ਬਰਸਟ ਨੇ ਕਿਹਾ ਕਿ ਸ. ਗੁਰਦੀਪ ਸਿੰਘ ਵੱਲੋਂ ਵੱਖ-ਵੱਖ ਅਹੁਦਿਆਂ ਉੱਤੇ ਰਹਿੰਦਿਆਂ ਹੋਇਆਂ 37 ਸਾਲ 4 ਮਹੀਨੇ ਸੂਬੇ ਅਤੇ ਪੰਜਾਬ ਮੰਡੀ ਬੋਰਡ ਦੀ ਸੇਵਾ ਕੀਤੀ ਗਈ ਹੈ। ਬਤੌਰ ਇੰਜੀਨੀਅਰ-ਇਨ-ਚੀਫ਼ ਕਮ ਚੀਫ਼ ਵਿਜਿਲੈਂਸ ਅਫ਼ਸਰ (ਵਿੰਗ) ਰਹਿੰਦਿਆਂ ਪੰਜਾਬ ਮੰਡੀ ਬੋਰਡ ਤੇ ਇਸ ਦੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਰਹੇ ਹਨ। ਆਪਣੀਆਂ ਸੇਵਾਵਾਂ ਦੌਰਾਨ ਸ. ਗੁਰਦੀਪ ਸਿੰਘ ਵੱਲੋਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਗਿਆ।
ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਵੱਖ-ਵੱਖ ਅਹੁਦਿਆਂ ਤੇ ਕੰਮ ਕਰਨ ਸਦਕਾ ਕਿਸੇ ਵੀ ਅਧਿਕਾਰੀ ਦਾ ਤਜਰਬਾ ਬਹੁਤ ਮਹੱਤਵਪੂਰਨ ਹੁੰਦਾ ਹੈ, ਜਿਸਦਾ ਲੋਕ ਹਿੱਤ ਵਿਚ ਲਾਭ ਉਠਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਹੈ ਕਿ ਸ. ਗੁਰਦੀਪ ਸਿੰਘ ਆਉਣ ਵਾਲੇ ਸਮੇਂ ਵਿਚ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਇੱਥੇ ਦੱਸਣਯੋਗ ਹੈ ਕਿ ਸ. ਗੁਰਦੀਪ ਸਿੰਘ ਨੂੰ ਨੈਸ਼ਨਲ ਪੱਧਰ ਤੇ ਕਈ ਅਵਾਰਡ ਵੀ ਮਿਲ ਚੁੱਕੇ ਹਨ।
ਇਸ ਮੌਕੇ ਸੇਵਾ-ਮੁਕਤ ਹੋ ਰਹੇ ਇੰਜੀਨਿਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। ਇਸ ਮੌਕੇ ਸ੍ਰੀਮਤੀ ਗੀਤਿਕਾ ਸਿੰਘ ਸੰਯੁਕਤ ਸਕੱਤਰ, ਸ. ਜਤਿੰਦਰ ਸਿੰਘ ਭੰਗੂ ਮੁੱਖ ਇੰਜੀਨਿਅਰ, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ, ਸ. ਮਨਜੀਤ ਸਿੰਘ ਸੰਧੂ, ਜੀ.ਐਮ. ਸਮੇਤ ਸਮੂਹ ਉੱਚ ਅਧਿਕਾਰੀਆਂ ਅਤੇ ਮੁਲਾਜਮਾਂ ਨੇ ਸ. ਗੁਰਦੀਪ ਸਿੰਘ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।
—————————————————–