ਮੋਹਾਲੀ, 2 ਜੁਲਾਈ (ਵਿਸ਼ਵ ਵਾਰਤਾ): ਭਾਰਤੀ ਨਿਆ ਸੰਹਿਤਾ (BNS) ਤਹਿਤ ਜ਼ਿਲ੍ਹੇ ਦਾ ਪਹਿਲਾ ਮਾਮਲਾ ਮੋਹਾਲੀ ਦੇ ਫੇਜ਼ 1 ਥਾਣੇ ਵਿੱਚ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਸੰਦੀਪ ਗਰਗ ਨੇ ਦੱਸਿਆ ਕਿ, ਚੋਰੀ ਕਰਨ ਵਾਲੇ ਗਿਰੋਹ ਦੇ ਖਿਲਾਫ ਧਾਰਾ 303 (2), 317 (2), 317 (5) ਬੀਐਨਐਸ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਰੀ ਕਰਨ ਵਾਲੇ ਗਰੋਹ ਕੋਲੋਂ ਕੁੱਲ ਪੰਜ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਡਾ: ਗਰਗ ਨੇ ਦੱਸਿਆ ਕਿ ਮੋਹਾਲੀ ਪੁਲਿਸ ਵੱਲੋਂ ਬੀਐਨਐਸ ਲਾਗੂ ਕਰਨ ਦੇ ਪਹਿਲੇ ਦਿਨ ਕੁੱਲ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ 1 ਜੁਲਾਈ ਤੋਂ ਭਾਰਤੀ ਨਿਆ ਸਹਿੰਤਾ ਸਹਿਤ 3 ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ। ਅਗੰਰੇਜਾਂ ਦੇ ਸਮੇ ਤੋਂ ਜਾਰੀ ਕਾਨੂੰਨਾਂ ‘ਚ ਸੁਧਾਰ ਕਰਨ ਦੇ ਨਜਰੀਏ ਨਾਲ ਪੁਰਾਣੇ ਰੱਦ ਕਰਕੇ ਨਵੇਂ ਕਾਨੂੰਨ ਲਾਗੂ ਕੀਤੇ ਗਏ ਹਨ।
Latest News :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ-ਸ਼ਿਵ ਸੈਨਾ ਆਗੂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
Latest News :ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ-ਸ਼ਿਵ ਸੈਨਾ ਆਗੂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ,...