MOHALI NEWS: ਏ.ਡੀ.ਸੀ. ਵੱਲੋਂ ਫਰਮ ਵਰਚੂਅਜ਼ ਅਕੈਡਮੀ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਫਰਵਰੀ 2025 (ਸਤੀਸ਼ ਕੁਮਾਰ ਪੱਪੀ):- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫਰਮ ਵਰਚੂਅਜ਼ ਅਕੈਡਮੀ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਵਰਚੂਅਜ਼ ਅਕੈਡਮੀ ਐਸ.ਸੀ.ਓ. ਨੰ: 05, ਲੈਵਲ-2, ਸੈਕਟਰ-115, ਸੂਰਿਆ ਇਨਕਲੇਵ ਲਾਂਡਰਾਂ ਰੋਡ , ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਲੀਨਾ ਪਤਨੀ ਜਤਿਨ ਸ਼ਰਮਾ, ਵਾਸੀ ਮਕਾਨ ਨੰ: 328/1, ਆਂਸਲ ਏ.ਪੀ.ਆਈ. ਲਾਂਡਰਾਂ ਰੋਡ, ਸੈਕਟਰ-114 ਨੂੰ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਨੰ: 354/ਆਈ.ਸੀ, ਮਿਤੀ 06.11.2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 05-11-2024 ਤੱਕ ਸੀ।
ਉਕਤ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਵੱਲੋਂ ਮਹੀਨਾਵਾਰ ਰਿਪੋਰਟ ਹਰ ਮਹੀਨੇ ਨਾ ਭੇਜਣ ਕਰਕੇ ਪੱਤਰ ਮਿਤੀ 22-04-2022 ਰਾਹੀਂ ਫਰਮ ਦੇ ਦਫਤਰੀ ਪਤੇ ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਇਹ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਰਮ ਸਬੰਧੀ ਉਕਤ ਸਥਿਤੀ ਦੇ ਅਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਅਤੇ ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ ਹੈ।
ਇਸ ਲਈ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵਰਚੂਅਜ਼ ਅਕੈਡਮੀ ਨੂੰ ਜਾਰੀ ਲਾਇਸੰਸ ਨੰਬਰ 354/ਆਈ.ਸੀ. ਮਿਤੀ 06.11.2019 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/
ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।