• Latest
  • Trending
MOHALI : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ “ਵੱਡੇ ਤੜਕੇ ਦਾ ਸੁਪਨਾ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ

MOHALI : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ “ਵੱਡੇ ਤੜਕੇ ਦਾ ਸੁਪਨਾ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ

2 years ago
Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

24 minutes ago
International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

55 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

Women Cricket: ਏਸ਼ੀਆਈ ਖੇਡਾਂ ਦੇ ਫਾਈਨਲ ਵਿੱਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਹੋਵੇਗਾ ਮੁਕਾਬਲਾ

2 hours ago
Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

Punjab: ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

2 hours ago
Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

Punjab: ਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਲਈ ਸਜ਼ਾ: ਬਲਤੇਜ ਪੰਨੂ

2 hours ago
Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 September 2026 | Ang 957 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਪਾਨ ਵਿੱਚ ਏਸ਼ੀਆਈ ਖੇਡਾਂ ਦੇ ਹਾਕੀ ਸੈਮੀਫਾਈਨਲ ਅਤੇ ਫਾਈਨਲ ਦੇਖਣ ਦਾ ਸੱਦਾ ਦਿੱਤਾ

12 hours ago
ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

ਬਾਬਾ ਸ਼ੇਖ ਫਰੀਦ  ਦੇ ਆਗਮਨ ਪੁਰਬ ‘ਤੇ 23 ਸਤੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

13 hours ago
5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

13 hours ago
Hindi News
English News
Tuesday, September 22, 2026
No Result
View All Result
27 °c
Chandigarh
28 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MOHALI : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ “ਵੱਡੇ ਤੜਕੇ ਦਾ ਸੁਪਨਾ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ

March 7, 2025
in MOHALI, ਸਾਹਿਤਕ, ਖਬਰਾਂ
MOHALI : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ “ਵੱਡੇ ਤੜਕੇ ਦਾ ਸੁਪਨਾ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ

MOHALI : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ “ਵੱਡੇ ਤੜਕੇ ਦਾ ਸੁਪਨਾ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,7 ਮਾਰਚ(ਵਿਸ਼ਵ ਵਾਰਤਾ) MOHALI :  ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਾਹਿਤਕ ਸੱਥ, ਐੱਸ.ਏ.ਐੱਸ.ਨਗਰ (Sahibzada Ajit Singh Nagar) ਦੇ ਸਹਿਯੋਗ ਨਾਲ ਡਾ. ਸੁਰਿੰਦਰ ਕੌਰ ਚੌਹਾਨ ਦੇ ਕਹਾਣੀ ਸੰਗ੍ਰਹਿ ‘ਵੱਡੇ ਤੜਕੇ ਦਾ ਸੁਪਨਾ’ ’ਤੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਇਸ ਸਮਾਗਮ ਦੀ ਪੱਧਾਨਗੀ ਡਾ. ਸੁਰਿੰਦਰ ਕੁਮਾਰ ਦਵੇਸ਼ਵਰ (ਸਾਬਕਾ ਪ੍ਰੋਫ਼ੈਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ) ਵੱਲੋਂ ਕੀਤੀ ਗਈ। ਮੁੱਖ ਮਹਿਮਾਨ ਦੇ ਤੌਰ ‘ਤੇ ਸ਼੍ਰੀ ਐੱਸ.ਕੇ.ਅਗਰਵਾਲ (ਪ੍ਰਧਾਨ, ਜ਼ਿਲ੍ਹਾ ਖਪਤਕਾਰ ਕਮਿਸ਼ਨ, ਐੱਸ.ਏ.ਐੱਸ.ਨਗਰ) ਸ਼ਾਮਿਲ ਹੋਏ ਤੇ ਵਿਸ਼ੇਸ਼ ਮਹਿਮਾਨ ਵਜੋਂ ਡਾ. ਮੇਘਾ ਸਿੰਘ (ਸਾਬਕਾ ਸਹਾਇਕ ਸੰਪਾਦਕ, ਪੰਜਾਬੀ ਟ੍ਰਿਬਿਊਨ) ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿਭਾਗੀ ਧੁਨੀ ‘ਧਨੁ ਲੇਖਾਰੀ ਨਾਨਕਾ’ ਨਾਲ ਕੀਤੀ ਗਈ। ਉਪਰੰਤ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ ਕਰਵਾਈ ਜਾ ਰਹੀ ਵਿਚਾਰ ਚਰਚਾ ਦੇ ਮਨੋਰਥ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ ਗਿਆ। 
MOHALI : ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਐੱਸ.ਏ.ਐੱਸ.ਨਗਰ ਵੱਲੋਂ “ਵੱਡੇ ਤੜਕੇ ਦਾ ਸੁਪਨਾ” ਪੁਸਤਕ ’ਤੇ ਵਿਚਾਰ ਚਰਚਾ ਆਯੋਜਿਤ
ਪ੍ਰਧਾਨਗੀ ਭਾਸ਼ਣ ਵਿੱਚ ਡਾ. ਸੁਰਿੰਦਰ ਕੁਮਾਰ ਦਵੇਸ਼ਵਰ ਨੇ ਕਹਾਣੀ ਸੰਗ੍ਰਹਿ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਕਹਾਣੀਕਾਰਾ ਨੇ ਸਮਾਜ ਨੂੰ ਜੋ ਸੁਨੇਹਾ ਦੇਣ ਦਾ ਉਦੇਸ਼ ਲੈ ਕੇ ਇਹ ਕਥਾ ਸੰਗ੍ਰਹਿ ਸਿਰਜਿਆ ਹੈ ਉਸ ਨੂੰ ਪ੍ਰਗਟਾਉਣ ਵਿੱਚ ਉਹ ਪੂਰੀ ਤਰ੍ਹਾਂ ਸਫਲ ਰਹੀ ਹੈ। ਇਸ ਵਿਚਲੀ ਪਾਤਰ ਉਸਾਰੀ ਬੜੇ ਮਨੋਵਿਗਿਆਨਿਕ ਢੰਗ ਨਾਲ ਕੀਤੀ ਗਈ ਹੈ। ਸਮਾਗਮ ਦੇ ਮੁੱਖ ਮਹਿਮਾਨ ਸ਼੍ਰੀ ਐੱਸ.ਕੇ.ਅਗਰਵਾਲ ਨੇ ਪੁਸਤਕ ਦੀ ਮੁਬਾਰਕਬਾਦ ਦਿੰਦਿਆ ਆਖਿਆ ਕਿ ਇਸ ਵਿਚਲੀ ਹਰ ਕਹਾਣੀ ਅੰਦਰ ਅੰਤਰ-ਦਵੰਧ ਦੀ ਗਾਥਾ ਚਿਤਰੀ ਗਈ ਹੈ। ਪ੍ਰਸਥਿਤੀਆਂ ਵਿੱਚ ਘਿਰੇ ਪਾਤਰ ਕਸ਼ਮਕਸ਼ ਵਿੱਚ ਜਾਪਦੇ ਹਨ। ਕਹਾਣੀਕਾਰਾ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀ ਸੁਭਾਅ ਨੂੰ ਸਮਝ ਕੇ ਇਹ ਕਿਤਾਬ ਲਿਖੀ ਹੈ। ਵਿਸ਼ੇਸ਼ ਮਹਿਮਾਨ ਡਾ. ਮੇਘਾ ਸਿੰਘ ਵੱਲੋਂ ਆਖਿਆ ਗਿਆ ਕਿ ਇਹ ਕਹਾਣੀਆਂ ਸਾਨੂੰ ਪਰਵਾਸ ਹੰਢਾ ਰਹੇ ਬਜ਼ੁਰਗਾਂ ਅਤੇ ਵਿਦਿਆਰਥੀਆਂ ਖ਼ਾਸ ਕਰਕੇ ਲੜਕੀਆਂ ਦੇ ਮਾਨਸਿਕ ਸੰਤਾਪ ਅਤੇ ਦਰਦਮਈ ਹਾਲਾਤਾਂ ਤੋਂ ਜਾਣੂ ਕਰਵਾਉਂਦੀਆਂ ਹਨ।
ਕਹਾਣੀਕਾਰਾ ਡਾ. ਸੁਰਿੰਦਰ ਕੌਰ ਚੌਹਾਨ ਵੱਲੋਂ ਆਪਣੀ ਸਿਰਜਣ ਪ੍ਰਕਿਰਿਆ ਬਾਰੇ ਗੱਲ ਕਰਦੇ ਹੋਏ ਆਖਿਆ ਗਿਆ ਕਿ ਸਮਕਾਲੀ ਸਮਾਜ ਵਿੱਚ ਰਿਸ਼ਤਿਆਂ ਦੇ ਸਮੀਕਰਨ ਬਦਲ ਰਹੇ ਹਨ ਜਿਨ੍ਹਾਂ ਦੇ ਦੁਆਲੇ ਇਹ ਕਹਾਣੀ-ਸੰਗ੍ਰਹਿ ਘੁੰਮਦਾ ਹੈ। ਡਾ. ਦਵਿੰਦਰ ਸਿੰਘ ਬੋਹਾ ਅਨੁਸਾਰ ਇਹ ਕਹਾਣੀਆਂ ਪਰਵਾਸੀ ਧਰਤੀ ‘ਤੇ ਵਿਚਰ ਰਹੇ ਪੰਜਾਬੀ ਬੰਦੇ ਦੇ ਮਨ ਅੰਦਰ ਜਨਮਭੂਮੀ ਪ੍ਰਤ ਪ੍ਰਤੀ ਹੇਰਵੇ ਦੇ ਨਾਲ-ਨਾਲ
ਔਰਤ ਦੀ ਹਾਲਤ, ਉਸ ਦੀ ਮਨੋਦਸ਼ਾ ਅਤੇ ਸਥਿਤੀਆਂ ਨਾਲ ਨਿਪਟਣ ਦੀ ਬਾਤ ਪਾਉਂਦੀਆਂ ਹਨ। 
ਪਰਚਾ ਲੇਖਕ ਪੁਸ਼ਪਿੰਦਰ ਕੌਰ ਪਟਿਆਲਾ ਵੱਲੋਂ ਕਹਾਣੀ ਸੰਗ੍ਰਹਿ ਬਾਬਤ ਭਾਵਪੂਰਤ ਪਰਚਾ ਪੜ੍ਹਦੇ ਹੋਏ ਆਖਿਆ ਗਿਆ ਕਿ ਇਹ ਕਹਾਣੀ ਸੰਗ੍ਰਹਿ ਪਰਵਾਸੀ ਧਰਤੀ ‘ਤੇ ਵਿਚਰਦਿਆਂ ਪੰਜਾਬੀ ਸੱਭਿਆਚਾਰਾਂ ਦੇ ਰੂਪਾਂਤਰਨ, ਰਿਸ਼ਤਿਆਂ ਦੇ ਬਦਲਦੇ ਸਰੂਪ, ਧਾਰਮਿਕ ਕੱਟੜਤਾ  ਅਤੇ ਔਰਤ ਦੀ ਸਥਿਤੀ ਸਬੰਧੀ ਅਨੇਕਾਂ ਪਹਿਲੂ ਉਜਾਗਰ ਕਰਦਾ ਹੈ। ਡਾ. ਜਗਤਾਰ ਸਿੰਘ ਜੋਗਾ ਅਨੁਸਾਰ ਡਾ. ਸੁਰਿੰਦਰ ਕੌਰ ਚੌਹਾਨ ਦਾ ਕਹਾਣੀ ਸੰਗ੍ਰਹਿ ਸਾਡੇ ਸਮਕਾਲੀ ਸਮਾਜ ਦਾ ਯਥਾਰਥ ਚਿਤਰਨ ਹੈ ਅਤੇ ਚੇਤਨਮਈ ਹਾਲਾਤਾਂ ਦੀ ਬਾਤ ਪਾਉਂਦਾ ਹੈ। ਗੁਰਮੇਲ ਸਿੰਘ ਮੋਜੋਵਾਲ ਅਨੁਸਾਰ ਇਹ ਕਹਾਣੀਆਂ ਸਾਡੀ ਚੇਤਨਾ ਨੂੰ ਦਿਸ਼ਾ ਪ੍ਰਦਾਨ ਕਰਨ ਵਾਲੀਆਂ ਹਨ ਕਿਉਂਕਿ ਇਸ ਦੇ ਪਾਤਰ ਸਾਡੇ ਆਲੇ-ਦੁਆਲੇ ਵਿਚਰਦੇ ਜਾਪਦੇ ਹਨ। ਇਸ ਮੌਕੇ ਸ. ਜਗਰੂਪ ਸਿੰਘ ਝੁਨੀਰ ਸਿੰਘ ਵੱਲੋਂ ਆਪਣੇ ਗੀਤ ਨਾਲ ਹਾਜ਼ਰੀ ਲਵਾਈ ਗਈ।
ਇਸ ਸਮਾਗਮ ਵਿਚ ਪ੍ਰੋ. ਜਲੌਰ ਸਿੰਘ ਖੀਵਾ, ਕੇ.ਐੱਸ.ਗੁਰੂ, ਡਾ.ਸੁਨੀਤਾ ਰਾਣੀ, ਗੁਰਪ੍ਰੀਤ ਸਿੰਘ ਨਿਆਮੀਆਂ, ਧਿਆਨ ਸਿੰਘ ਕਾਹਲੋਂ, ਪਰਵਿੰਦਰ ਸਿੰਘ, ਬਲਕਾਰ ਸਿੰਘ ਸਿੱਧੂ, ਰਾਜ ਕੁਮਾਰ ਸਾਹੋਵਾਲੀਆ, ਬਾਬੂ ਰਾਮ ਦੀਵਾਨਾ, ਡਾ. ਹੈਰਿਸ ਬਾਂਸਲ, ਅਮਰਜੀਤ ਕੌਰ, ਨੀਲਮ ਨਾਰੰਗ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਮਾਵੀ, ਡਾ. ਨਿਰਮਲ ਸਿੰਘ ਖੋਖਰ, ਕ੍ਰਿਸ਼ਨ ਰਾਹੀ, ਪ੍ਰੋ. ਦਿਲਬਾਗ ਸਿੰਘ, ਗੁਰਮੀਤ ਸਿੰਘਲ, ਮਨਜੀਤ ਸਿੰਘ, ਗੁਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਆਦਿ ਸ਼ਖ਼ਸੀਅਤਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ।
ਸਮਾਗਮ ਦੇ ਅੰਤ ਵਿੱਚ  ਸਮੂਹ ਪ੍ਰਧਾਨਗੀ ਮੰਡਲ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਦਾ ਵਿਚਾਰ ਚਰਚਾ ਦਾ ਹਿੱਸਾ ਬਣਨ ਲਈ ਧੰਨਵਾਦ ਕੀਤਾ ਗਿਆ। ਮੰਚ ਸੰਚਾਲਨ ਸੁਖਪ੍ਰੀਤ ਕੌਰ ਨੇ ਕੀਤਾ। ਇਸ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In Punjabimohalipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

by Ranjit Singh
September 22, 2026
0

Punjab Weather: ਪੰਜਾਬ 'ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਮੌਨਸੂਨ ਨੇ ਹੁਣ ਪੰਜਾਬ ਤੋਂ ਆਪਣੀ...

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ

by Ranjit Singh
September 22, 2026
0

International: ਟੀਵੀ ਨੈੱਟਵਰਕਾਂ ਵੱਲੋਂ ਲਾਈਵ ਰਾਸ਼ਟਰਪਤੀ ਕਵਰੇਜ ਬੰਦ ਕਰਨ ਤੋਂ ਬਾਅਦ ਵ੍ਹਾਈਟ ਹਾਊਸ ਨੇ ਟਰੰਪ ਟੀਵੀ ਲਾਂਚ ਕੀਤਾ ਚੰਡੀਗੜ੍ਹ, 22...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 22, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22...

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
September 22, 2026
0

Cricket: ਅੱਜ ਭਾਰਤ ਅਤੇ ਜਾਪਾਨ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ 22 ਸਤੰਬਰ (ਵਿਸ਼ਵ ਵਾਰਤਾ): ਕ੍ਰਿਕਟ ਦੇ ਇਤਿਹਾਸ 'ਚ ਪਹਿਲੀ ਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

Punjab Weather: ਪੰਜਾਬ ਅਤੇ ਚੰਡੀਗੜ੍ਹ ‘ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ

by Ranjit Singh
September 22, 2026
0

Punjab Weather: ਪੰਜਾਬ 'ਚੋਂ ਮਾਨਸੂਨ ਦੀ ਹੋਣ ਲੱਗੀ ਵਿਦਾਈ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ): ਮੌਨਸੂਨ ਨੇ ਹੁਣ ਪੰਜਾਬ ਤੋਂ ਆਪਣੀ...

Most Popular

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ

by Navjot
3 weeks ago
0

ਬਲੋਚਿਸਤਾਨ ‘ਚ ਦੋ ਕਾਰਵਾਈਆਂ ਦੌਰਾਨ ਮਾਰੇ ਗਏ 25 ਪਾਕਿਸਤਾਨੀ ਸੈਨਿਕ ; ਬਲੋਚ ਲਿਬਰੇਸ਼ਨ ਆਰਮੀ ਦਾ ਦਾਅਵਾ ਕੋਇਟਾ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 