Monsoon session : ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪੇਸ਼ ਹੋਣਗੇ ਡੀਜੀਪੀ ; ਸਪੀਕਰ ਨੇ ਕੀਤਾ ਤਲਬ
ਚੰਡੀਗੜ੍ਹ, 3ਸਤੰਬਰ(ਵਿਸ਼ਵ ਵਾਰਤਾ) Monsoon session-ਪੰਜਾਬ ਵਿਧਾਨ ਸਭਾ ਦੇ ਤਿੰਨ ਰੋਜ਼ਾ Monsoon session ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਪੁਲਿਸ-ਗੈਂਗਸਟਰਾਂ ਦੀ ਸਾਂਝ, ਰਾਮ ਰਹੀਮ ਅਤੇ ਮਾਈਨਿੰਗ ਦੇ ਮੁੱਦੇ ਸਦਨ ਵਿੱਚ ਗੂੰਜਦੇ ਰਹੇ। ਵਿਰੋਧੀ ਧਿਰ ਨੇ ਸਿਫ਼ਰ ਕਾਲ ਦੌਰਾਨ ਇਹ ਮੁੱਦੇ ਉਠਾ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸਪੀਕਰ ਨੇ ਪੰਜਾਬ ਦੇ ਡੀਜੀਪੀ ਨੂੰ ਪੁਲਿਸ ਅਤੇ ਗੈਂਗਸਟਰਾਂ ਦੇ ਗਠਜੋੜ ‘ਤੇ ਕਾਰਵਾਈ ਨਾ ਕਰਨ ‘ਤੇ ਵਿਧਾਨ ਸਭਾ ‘ਚ ਤਲਬ ਕੀਤਾ ਹੈ।
ਉਸ ਨੂੰ ਮੰਗਲਵਾਰ ਨੂੰ ਇੱਕ ਏਐਸਆਈ ਨਾਲ ਜੁੜੇ ਰਿਸ਼ਵਤ ਮਾਮਲੇ ਵਿੱਚ ਰਿਪੋਰਟ ਸਮੇਤ ਸਦਨ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਪੀਕਰ ਨੇ ਕਿਹਾ ਕਿ ਵਾੜ ਹੀ ਖੇਤਾਂ ਨੂੰ ਖਾ ਰਹੀ ਹੈ, ਇਹ ਬਰਦਾਸ਼ਤਯੋਗ ਨਹੀਂ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਲੋੜ ਹੈ।