ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
ਰਾਮ ਮੰਦਰ ਚੜ੍ਹਾਵਾ ਚੋਰੀ ਨੂੰ ਲੈ ਕੇ ਸੰਸਦ ਕੰਪਲੈਕਸ ਵਿੱਚ ਵਿਰੋਧੀ ਧਿਰ ਵਲੋਂ ਪ੍ਰਦਰਸ਼ਨ
ਚੰਡੀਗੜ੍ਹ, 30 ਜੁਲਾਈ(ਵਿਸ਼ਵ ਵਾਰਤਾ) ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਸਵੇਰੇ 10:30 ਵਜੇ ਮਕਰ ਦੁਆਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ 20 ਜੁਲਾਈ ਨੂੰ ਜੰਤਰ-ਮੰਤਰ ਵਿਖੇ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਅਤੇ ਅਯੁੱਧਿਆ ਦੇ ਰਾਮ ਮੰਦਰ ਚੜ੍ਹਾਵਾ ਚੋਰੀ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਆਪਣਾ ਵਿਰੋਧ ਪ੍ਰਗਟ ਕੀਤਾ। ਪ੍ਰਿਯੰਕਾ ਗਾਂਧੀ ਇਸ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਈ।
ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਵੀਰਵਾਰ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।























