Monsoon session : ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਗੂੰਜਿਆ ਬੇਅਦਬੀ ਦਾ ਮੁੱਦਾ
ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ) : ਇੱਕ ਵਾਰ ਫਿਰ ਤੋਂ ਪੰਜਾਬ ਵਿਧਾਨ ਸਭਾ ਵਿਚ Monsoon session ਦੇ ਦੂਜੇ ਦਿਨ ਬੇਅਦਬੀ ਦੇ ਮੁੱਦੇ ਤੇ ਵਿਰੋਧੀ ਧਿਰ ਵੱਲੋਂ ਸਰਕਾਰ ਨੂੰ ਸਵਾਲ ਕੀਤੇ ਗਏ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਇੱਕ ਮਾਮਲੇ ਨੂੰ ਲੈ ਕੇ ਸਰਕਾਰ ਉੱਪਰ ਸਵਾਲ ਚੁੱਕਿਆ ਹੈ।
ਬਾਜਵਾ ਨੇ ਕਿਹਾ ਕਿ ਇਸ ਮੁਕਦਮੇ ਦੀ ਮੰਗ ਵਾਲੀ ਫਾਈਲ ਪਿਛਲੇ ਢਾਈ ਸਾਲਾਂ ਤੋਂ ਪੈਂਡਿੰਗ ਹੈ। ਜਿਸ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ। ਇਸ ਮੌਕੇ ਉਹਨਾਂ ਸਖਤ ਨਰਾਜ਼ਗੀ ਜਾਹਿਰ ਕਰਦਿਆਂ ਸੂਬਾ ਸਰਕਾਰ ਦੀ ਕਾਰਜ ਕੁਸ਼ਲਤਾ ਤੇ ਵੀ ਸਵਾਲ ਚੁੱਕੇ ਹਨ। ਉਹਨਾਂ ਕਿਹਾ ਕਿ ਅਜੇ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ ਹੈ।